
ਸ੍ਰੀ ਅਨੰਦਪੁਰ ਹਲਕੇ ਦੇ ਕਈ ਪਿੰਡਾਂ ਅਤੇ ਸ਼ਹਿਰ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਉਥੇ ਹੀ ਰੋਪੜ ਵਿਚ ਵੀ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ।
ਰੋਪੜ : ਬੀਤੇ ਕੱਲ੍ਹ ਤੋਂ ਪੰਜਾਬ ਭਰ ਵਿਚ ਪੈ ਰਹੇ ਭਾਰੀ ਮੀਂਹ ਦਰਮਿਆਨ ਰੋਪੜ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਹਾਲਾਂਕਿ ਇਹ ਹੁਕਮ ਫ਼ਿਲਹਾਲ ਰੋਪੜ ਜ਼ਿਲ੍ਹੇ ਵਿਚ ਹੀ ਜਾਰੀ ਹੋਏ ਹਨ। ਜ਼ਿਕਰਯੋਗ ਹੈ ਕਿ ਸ੍ਰੀ ਅਨੰਦਪੁਰ ਹਲਕੇ ਦੇ ਕਈ ਪਿੰਡਾਂ ਅਤੇ ਸ਼ਹਿਰ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਉਥੇ ਹੀ ਰੋਪੜ ਵਿਚ ਵੀ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ।