
ਭਾਰੀ ਮੀਂਹ ਕਾਰਨ ਮੌਜੂਦਾ ਹਾਲਤ ਦੇ ਮੱਦੇਨਜ਼ਰ DC ਆਸ਼ਿਕਾ ਜੈਨ ਨੇ ਲਿਆ ਫ਼ੈਸਲਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 9 ਜੁਲਾਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਬੀਤੇ ਕੱਲ੍ਹ ਤੋਂ ਪੰਜਾਬ ਭਰ ਵਿਚ ਪੈ ਰਹੇ ਭਾਰੀ ਮੀਂਹ ਦਰਮਿਆਨ 10 ਜੁਲਾਈ 2023 ਦਿਨ ਸੋਮਵਾਰ ਨੂੰ ਜ਼ਿਲ੍ਹੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਮਾਨਤਾ ਪ੍ਰਾਪਤ (ਪ੍ਰਾਇਮਰੀ, ਮਿਡਲ, ਹਾਈ ਅਤੇ ਸੈਕੰਡਰੀ) ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦਸਿਆ ਕਿ ਭਾਰੀ ਵਰਖਾ ਹੋਣ ਕਾਰਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਰਕਾਰੀ ਸਕੂਲਾਂ, ਪਿੰਡਾਂ ਅਤੇ ਸ਼ਹਿਰਾਂ ਦੇ ਕਾਫੀ ਹਿੱਸੇ ਵਿਚ ਪਾਣੀ ਭਰ ਗਿਆ ਹੈ। ਇਸ ਕਾਰਨ ਬੱਚਿਆਂ ਦਾ ਸਕੂਲ ਆਉਣਾ-ਜਾਣਾ ਬਹੁਤ ਮੁਸ਼ਕਲ ਹੈ।
ਉਨ੍ਹਾਂ ਦਸਿਆ ਕਿ ਇਨ੍ਹਾਂ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਮੂਹ ਸਰਕਾਰੀ ਪ੍ਰਾਈਵੇਟ ਸਕੂਲਾਂ ਅਤੇ ਵਿਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।