ਖ਼ਬਰਾਂ |

ਤਾਜ਼ਾ |

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਗ੍ਰਿਫ਼ਤਾਰ
Published : Jul 9, 2023, 9:21 pm IST
Updated : Jul 9, 2023, 9:27 pm IST
SHARE ARTICLE
Om Parkash Soni
Om Parkash Soni

ਓ.ਪੀ. ਸੋਨੀ ਵਿਰੁਧ ਜਾਂਚ ਦਾ ਹੁਕਮ 10 ਅਕਤੂਬਰ, 2022 ਨੂੰ ਦਿਤਾ ਗਿਆ ਸੀ।

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਐਤਵਾਰ ਨੂੰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ 2016 ਤੋਂ 2022 ਦੇ ਸਮੇਂ ਦੌਰਾਨ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਇਕ ਬੁਲਾਰੇ ਨੇ ਦਸਿਆ ਕਿ ਜਾਂਚ ਤੋਂ ਬਾਅਦ ਓ.ਪੀ.ਸੋਨੀ ਵਿਰੁਧ ਪੁਲਿਸ ਸਟੇਸ਼ਨ ਵੀ.ਬੀ., ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13 (1) (ਬੀ) ਅਤੇ 13 (2) ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਓ.ਪੀ. ਸੋਨੀ ਵਿਰੁਧ ਜਾਂਚ ਦਾ ਹੁਕਮ 10 ਅਕਤੂਬਰ, 2022 ਨੂੰ ਦਿਤਾ ਗਿਆ ਸੀ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦਸਿਆ ਕਿ 1 ਅਪ੍ਰੈਲ, 2016 ਤੋਂ 31 ਮਾਰਚ, 2022 ਤਕ ਦੇ ਸਮੇਂ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4,52,18,771 ਰੁਪਏ ਸੀ ਜਦਕਿ ਖਰਚਾ 12,48,42,692 ਰੁਪਏ ਸੀ। ਜੋ ਕਿ 7,96,23,921 ਰੁਪਏ ਜਾਂ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 176.08 ਫ਼ੀ ਸਦੀ ਵੱਧ ਸੀ। ਇਸ ਦੌਰਾਨ ਓ.ਪੀ. ਸੋਨੀ ਨੇ ਅਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ ’ਤੇ ਜਾਇਦਾਦਾਂ ਬਣਾ ਲਈਆਂ ਸਨ। ਬੁਲਾਰੇ ਨੇ ਦਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement