MP ਪ੍ਰਨੀਤ ਕੌਰ ਨੇ ਪਟਿਆਲਾ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
Published : Jul 9, 2023, 7:44 pm IST
Updated : Jul 9, 2023, 7:44 pm IST
SHARE ARTICLE
 MP Praneet Kaur inspected the rain affected areas of Patiala
MP Praneet Kaur inspected the rain affected areas of Patiala

 ਜੈਕਬ ਡਰੇਨ ਦੀ ਸਮੇਂ ਸਿਰ ਸਫ਼ਾਈ ਕਰਨ ਨਾਲ ਇਸ ਪੱਧਰ ਦੇ ਸੇਮ ਨੂੰ ਆਸਾਨੀ ਨਾਲ ਰੋਕਿਆ ਜਾ ਸਕਦਾ ਸੀ : MP ਪਟਿਆਲਾ

ਪਟਿਆਲਾ - ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਮੌਜੂਦਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਪ੍ਰਨੀਤ ਕੌਰ ਨੇ ਪਟਿਆਲਾ ਦੀ ਵੱਡੀ ਨਦੀ ਦੇ ਨਾਲ ਲੱਗਦੇ ਸੰਜੇ ਕਲੋਨੀ ਅਤੇ ਘਲੋਰੀ ਗੇਟ ਸਮੇਤ ਹੋਰ ਇਲਾਕਿਆਂ ਦਾ ਦੌਰਾ ਕੀਤਾ। ਸ਼ਹਿਰ ਦੇ ਵੱਖ-ਵੱਖ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ, "ਇਹ ਦੇਖ ਕੇ ਬਹੁਤ ਦੁੱਖ ਹੋਇਆ ਹੈ ਕਿ ਪਿਛਲੇ 2-3 ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਨੇ ਦੇਸ਼ ਭਰ ਵਿਚ ਤਬਾਹੀ ਮਚਾਈ ਹੋਈ ਹੈ।

ਇਨ੍ਹਾਂ ਬਾਰਸ਼ਾਂ ਨਾਲ ਪਟਿਆਲਾ ਦੇ ਕਈ ਇਲਾਕੇ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਅਤੇ ਕਈ ਥਾਵਾਂ 'ਤੇ ਪਾਣੀ ਭਰਨ ਕਾਰਨ ਮੁਸ਼ਕਲਾਂ ਦਾ ਲੋਕਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਮੈਂ ਸਥਿਤੀ ਦਾ ਜਾਇਜ਼ਾ ਲੈਣ ਲਈ ਇਨ੍ਹਾਂ ਵਿੱਚੋਂ ਕੁਝ ਖੇਤਰਾਂ ਦਾ ਦੌਰਾ ਕੀਤਾ ਅਤੇ ਮੈਂ ਪ੍ਰਸ਼ਾਸਨ ਨੂੰ ਪਾਣੀ ਭਰਨ ਦੀ ਸਮੱਸਿਆ ਨੂੰ ਸਕਸ਼ਨ ਪੰਪਾਂ ਦੀ ਵਰਤੋਂ ਕਰਕੇ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ।"

ਪ੍ਰਨੀਤ ਕੌਰ ਨੇ ਅੱਗੇ ਕਿਹਾ, "ਮੈਂ ਵੱਡੀ ਨਦੀ ਦਾ ਵੀ ਦੌਰਾ ਕੀਤਾ ਹੈ, ਜਿਸਦਾ ਪੱਧਰ ਲਗਾਤਾਰ ਵਰਖਾ ਕਾਰਨ ਵੱਧ ਰਿਹਾ ਹੈ ਜੋ ਕਿ ਥੋੜਾ ਚਿੰਤਾਜਨਕ ਹੈ ਅਤੇ ਮੈਂ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਵੀ ਅਪੀਲ ਕਰਦੀ ਹਾਂ ਕਿ ਉਹ ਇਲਾਕਾ ਖਾਲੀ ਕਰਵਾਉਣ ਅਤੇ ਸੁਰੱਖਿਅਤ ਪਨਾਹਗਾਹਾਂ ਵਿੱਚ ਜਾਣ ਵਿੱਚ ਪ੍ਰਸ਼ਾਸਨ ਦੀ ਮਦਦ ਕਰਨ।"

ਇਸ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਦੀਆਂ ਤਿਆਰੀਆਂ ਬਾਰੇ ਪੁੱਛੇ ਜਾਣ 'ਤੇ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, ''ਸ਼ਹਿਰ ਦੀਆਂ ਕਈ ਥਾਵਾਂ 'ਤੇ ਪਾਣੀ ਭਰ ਜਾਣ ਨੇ ਇਸ ਸਥਿਤੀ ਨਾਲ ਨਜਿੱਠਣ ਲਈ ਮੌਜੂਦਾ ਸਰਕਾਰ ਅਤੇ ਪ੍ਰਸ਼ਾਸਨ ਦੀ ਫੇਲ੍ਹ ਤਿਆਰੀ ਨੂੰ ਪੂਰੀ ਤਰ੍ਹਾਂ ਨਾਲ ਨੰਗਾ ਕਰ ਦਿੱਤਾ ਹੈ। ਇਨ੍ਹੇ ਦਿਨ ਪਹਿਲਾਂ ਤੋਂ ਭਾਰੀ ਬਾਰਿਸ਼ ਦੇ ਆਏ ਅਲਰਟਾਂ ਦੇ ਬਾਵਜੂਦ ਸਰਕਾਰ ਕੋਈ ਵੀ ਰੋਕਥਾਮ ਉਪਾਅ ਕਰਨ ਵਿੱਚ ਅਸਫਲ ਰਹੀ ਹੈ।

ਪਹਿਲਾਂ ਸ਼ਹਿਰ ਵਿਚ ਸਿਰਫ਼ 15-20 ਮਿੰਟ ਪਾਣੀ ਖੜ੍ਹਾ ਰਹਿੰਦਾ ਸੀ ਕਿਉਂਕਿ ਸਾਡੀ ਸਰਕਾਰ ਵੇਲੇ ਜੈਕਬ ਡਰੇਨ ਦੀ ਨਿਯਮਤ ਤੌਰ 'ਤੇ ਸਫ਼ਾਈ ਹੁੰਦੀ ਸੀ ਪਰ ਅਜਿਹਾ ਨਾ ਹੋਣ ਕਾਰਨ ਵੱਡੇ ਪੱਧਰ 'ਤੇ ਪਾਣੀ ਭਰ ਗਿਆ ਹੈ ਅਤੇ ਇਸ ਵਾਰ ਪਟਿਆਲੇ ਦੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ।" ਪ੍ਰਨੀਤ ਕੌਰ ਦੇ ਨਾਲ ਉਨ੍ਹਾਂ ਦੀ ਬੇਟੀ ਜੈ ਇੰਦਰ ਕੌਰ, ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ, ਸੰਦੀਪ ਮਲਹੋਤਰਾ, ਗਿੰਨੀ ਨਾਗਪਾਲ ਆਦਿ ਲੋਕ ਮੌਜੂਦ ਸਨ।

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement