ਪੰਜਾਬ ਵਿਚ ਹੜ੍ਹ ਦਾ ਖ਼ਤਰਾ ਵਧਿਆ,ਸ਼ਹਿਰਾਂ ਤੋ ਪਿੰਡਾਂ ਤੱਕ ਹੋਇਆ ਜਲ-ਥਲ

By : GAGANDEEP

Published : Jul 9, 2023, 11:06 am IST
Updated : Jul 9, 2023, 11:06 am IST
SHARE ARTICLE
photo
photo

ਪੰਜਾਬ, ਚੰਡੀਗੜ੍ਹ ਤੇ ਹਰਿਆਣਾ 'ਚ ਅਗਲੇ ਪੰਜ ਦਿਨ ਭਾਰੀ ਮੀਂਹ ਦੀ ਭਵਿੱਖਬਾਣੀ

 

 ਮੁਹਾਲੀ: ਪੰਜਾਬ-ਚੰਡੀਗੜ੍ਹ ਸਮੇਤ ਉੱਤਰੀ ਭਾਰਤ ਵਿਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੈ। ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਹੋਰਾਂ ਸੂਬਿਆਂ ਵਾਂਗ ਪੰਜਾਬ ਵਿਚ ਵੀ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਪਹਾੜਾਂ 'ਚ ਜਿਥੇ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਧ ਗਈਆਂ ਹਨ। ਉਥੇ ਸੂਬੇ 'ਚ ਲੋਕਾਂ ਦੇ ਘਰਾਂ, ਦੁਕਾਨਾਂ 'ਚ ਪਾਣੀ ਭਰਨ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ 9 ਤੇ 10 ਜੁਲਾਈ ਨੂੰ ਵੀ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਉਧਰ, ਪਹਾੜੀ ਇਲਾਕਿਆਂ ’ਚ ਲਗਾਤਾਰ ਹੋ ਰਹੀ ਤੇਜ਼ ਬਰਸਾਤ ਕਾਰਨ ਭਾਖੜਾ ਡੈਮ ਨਾਲ ਲਗਦੀ ਗੋਬਿੰਦ ਸਾਗਰ ਝੀਲ ਵਿਚ ਪਾਣੀ ਦਾ ਪੱਧਰ 1603.71 ਫੁੱਟ ’ਤੇ ਪੁੱਜ ਗਿਆ ਹੈ। ਭਾਖੜਾ ਡੈਮ ਤੋਂ ਇਸ ਵੇਲੇ 175.52 ਲੱਖ ਯੂਨਿਟ ਬਿਜਲੀ ਦਾ ਉਤਪਾਦਨ ਕੀਤਾ ਜਾ ਰਿਹਾ ਹੈ। ਗੋਬਿੰਦ ਸਾਗਰ ਝੀਲ ਵਿੱਚ ਪਾਣੀ ਦੀ ਆਮਦ 43425 ਕਿਊਸਿਕ ਦਰਜ ਕੀਤੀ ਗਈ, ਜਦਕਿ 23508 ਕਿਊਸਿਕ ਪਾਣੀ ਡੈਮ ਤੋਂ ਛੱਡਿਆ ਜਾ ਰਿਹਾ ਹੈ।

ਇਸੇ ਤਰ੍ਹਾਂ ਆਨੰਦਪੁਰ ਸਾਹਿਬ ਹਾਈਡਲ ਨਹਿਰ ’ਚ 10150 ਕਿਊਸਿਕ, ਨੰਗਲ ਹਾਈਡਲ ਨਹਿਰ ’ਚ 12350 ਕਿਊਸਿਕ, ਸਤਲੁਜ ਦਰਿਆ ’ਚ 1140 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪਿਛਲੇ ਸਾਲ ਦੇ ਮੁਕਾਬਲੇ ਝੀਲ ਵਿੱਚ ਅੱਜ ਪਾਣੀ ਦਾ ਪੱਧਰ ਲਗਪਗ 40 ਫੁੱਟ ਵੱਧ ਰਿਹਾ।
ਪੰਜਾਬ ਦੇ ਕਈ ਥਾਵਾਂ ’ਤੇ ਦਰੱਖਤਾਂ ਦੇ ਟੁੱਟਣ ਦੀ ਵੀ ਖ਼ਬਰ ਹੈ ਪਰ ਕਿਸੇ ਕਿਸਮ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 10 ਜੁਲਾਈ ਨੂੰ ਵੀ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਭਾਰੀ ਮੀਂਹ ਦੀ ਸੰਭਾਵਾਨਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement