
ਮੁਹਾਲੀ 'ਚ ਹਾਲਾਤ ਕਾਬੂ ਤੋਂ ਬਾਹਰ ਹੋਣ 'ਤੇ ਐੱਨ. ਡੀ. ਆਰ. ਐੱਫ਼. ਦੀ ਟੀਮ ਗਈ ਬੁਲਾਈ
ਚੰਡੀਗੜ੍ਹ: ਪੰਜਾਬ ਵਿਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਲੋਕਾਂ ਦੇ ਘਰ, ਦੁਕਾਨਾਂ ਪਾਣੀ ਵਿਚ ਡੁੱਬ ਗਈਆਂ ਹਨ। ਭਾਰੀ ਮੀਂਹ ਕਾਰਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਕਾਰਜਕਾਰਨੀ ਕਮੇਟੀ ਨੇ ਸਰਬਸੰਮਤੀ ਨਾਲ ਟ੍ਰਾਈਸਿਟੀ ਦੀਆਂ ਵੱਖ-ਵੱਖ ਥਾਵਾਂ 'ਤੇ 10 ਜੁਲਾਈ ਨੂੰ ਕੋਈ ਕੰਮ ਨਹੀਂ ਕਰਨ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ": ਪੰਜਾਬ 'ਚ ਮੀਂਹ ਨੇ ਮਚਾਈ ਤਬਾਹੀ, 6 ਜ਼ਿਲ੍ਹਿਆਂ 'ਚ ਰੈੱਡ ਅਲਰਟ ਜਾਰੀ
ਇਸ ਸਬੰਧ ਵਿਚ ਮਾਨਯੋਗ ਚੀਫ਼ ਜਸਟਿਸ ਨੂੰ ਪਹਿਲਾਂ ਹੀ ਇਕ ਬੇਨਤੀ ਪੱਤਰ ਭੇਜਿਆ ਜਾ ਚੁੱਕਾ ਹੈ ਕਿ ਵਕੀਲਾਂ ਦੀ ਹਾਜ਼ਰੀ ਨਾ ਹੋਣ ਕਾਰਨ ਕੋਈ ਉਲਟ ਹੁਕਮ ਪਾਸ ਨਾ ਕਰਨ।
ਇਹ ਵੀ ਪੜ੍ਹੋ": ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ, ਸਰਹੱਦ 'ਤੇ ਲਗਾਤਾਰ ਦੂਜੇ ਦਿਨ ਡਰੋਨ ਕੀਤਾ ਬਰਾਮਦ
ਮੁਹਾਲੀ 'ਚ ਹਾਲਾਤ ਕਾਬੂ ਤੋਂ ਬਾਹਰ ਹੋਣ 'ਤੇ ਐੱਨ. ਡੀ. ਆਰ. ਐੱਫ਼. ਦੀ ਟੀਮ ਬੁਲਾਈ ਗਈ ਹੈ। ਮੀਂਹ ਨਾਲ ਹਾਲਾਤ ਵਿਗੜਦੇ ਵੇਖ ਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਅਲਰਟ 'ਤੇ ਹਨ। ਉਨ੍ਹਾਂ ਨੇ ਵਿਧਾਇਕਾਂ ਅਧਿਕਾਰੀਆਂ ਨੂੰ ਬਾਹਰ ਨਿਕਲ ਕੇ ਲੋਕਾਂ ਦੀ ਮਦਦ ਕਰਨ ਦੇ ਹੁਕਮ ਦਿਤੇ ਹਨ।