ਭਾਰੀ ਬਾਰਸ਼ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਨੇ ਕੀਤੀ ਤਿਆਰੀ : ਮੀਤ ਹੇਅਰ

By : KOMALJEET

Published : Jul 9, 2023, 4:16 pm IST
Updated : Jul 9, 2023, 4:16 pm IST
SHARE ARTICLE
Water resources department prepared to deal with any untoward incident due to heavy rain: Meet Hayer
Water resources department prepared to deal with any untoward incident due to heavy rain: Meet Hayer

ਜਲ ਸਰੋਤ ਮੰਤਰੀ ਵਲੋਂ ਮੂਨਕ ਇਲਾਕੇ ਵਿਖੇ ਘੱਗਰ ਦਰਿਆ ਦਾ ਲਿਆ ਗਿਆ ਜਾਇਜ਼ਾ

ਮੁੱਖ ਦਫ਼ਤਰ ਤੇ ਹਰ ਜ਼ਿਲ੍ਹੇ ਵਿਚ ਹੜ੍ਹ ਕੰਟਰੋਲ ਰੂਮ ਬਣਾਇਆ

ਫੀਲਡ ਸਟਾਫ ਸੰਵੇਦਨਸ਼ੀਲ ਥਾਂਵਾਂ ਦੀ ਨਜ਼ਰਬਾਜ਼ੀ ਦੇ ਨਾਲ ਚਿਤਾਵਨੀ ਲਈ ਸਥਾਨਕ ਪ੍ਰਸ਼ਾਸਨ ਨਾਲ ਰੱਖ ਰਿਹਾ ਹੈ ਤਾਲਮੇਲ

ਮੂਨਕ (ਸੰਗਰੂਰ)/ਚੰਡੀਗੜ੍ਹ, 9 ਜੁਲਾਈ : ਪਹਾੜੀ ਸਥਾਨਾਂ ਤੇ ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਲ ਭੰਡਾਰਾਂ 'ਚ ਵਧੇ ਪਾਣੀ ਦੇ ਪੱਧਰ ਕਾਰਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਵਲੋਂ ਪੂਰੀ ਤਿਆਰੀ ਕੱਸੀ ਗਈ ਹੈ।ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ।

ਇਹ ਗੱਲ ਅੱਜ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਮੀਨੀ ਪੱਧਰ ਉਤੇ ਸਥਿਤੀ ਪਤਾ ਕਰਨ ਲਈ ਖਨੌਰੀ-ਮੂਨਕ ਖੇਤਰ ਵਿਖੇ ਘੱਗਰ ਦਰਿਆ ਵਿਚ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਣ ਮੌਕੇ ਕਹੀ। ਜਲ ਸਰੋਤ ਮੰਤਰੀ ਨੇ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਤੇ ਐਸ.ਡੀ.ਐਮ. ਸੂਬਾ ਸਿੰਘ ਸਣੇ ਵਿਭਾਗ ਦੇ ਅਧਿਕਾਰੀਆਂ ਨੂੰ ਲੈ ਕੇ ਮੂਣਕ-ਟੋਹਾਣਾ ਪੁਲ ਅਤੇ ਮਕਰੌੜ ਸਾਹਿਬ ਦਾ ਦੌਰਾ ਕੀਤਾ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਜਲ ਸਰੋਤ ਵਿਭਾਗ ਵਲੋਂ ਪੂਰੀ ਤਿਆਰੀ ਕੀਤੀ ਗਈ ਹੈ। ਜਿਥੇ ਸਾਰੇ ਵਿਭਾਗ ਦੇ ਅਧਿਕਾਰੀ/ਕਰਮਚਾਰੀ ਫੀਲਡ ਵਿਚ ਤਾਇਨਾਤ ਹਨ ਉੱਥੇ ਉਹ ਖ਼ੁਦ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਮੁੱਖ ਦਫ਼ਤਰ ਪੱਧਰ 'ਤੇ ਪਹਿਲਾਂ ਹੀ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਜਾ ਚੁੱਕਾ ਹੈ।ਇਸ ਤੋਂ ਇਲਾਵਾ ਹਰ ਜ਼ਿਲੇ ਵਿੱਚ ਵੀ ਫਲੱਡ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸਾਰੇ ਫੀਲਡ ਅਫ਼ਸਰਾਂ ਨੂੰ ਪਾਣੀ ਦੇ ਪੱਧਰ ਅਤੇ ਪਾਣੀ ਛੱਡਣ ਬਾਰੇ ਤੁਰਤ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਸਬੰਧਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦੇ ਸਕਣ।

ਇਹ ਵੀ ਪੜ੍ਹੋ: ਭਾਰਤ ਨੂੰ ਰੂਸੀ ਕੱਚੇ ਤੇਲ ’ਤੇ ਛੋਟ ਘਟ ਕੇ ਚਾਰ ਡਾਲਰ ਪ੍ਰਤੀ ਬੈਰਲ ’ਤੇ ਆਈ

ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਵਲੋਂ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੀ ਹੜ੍ਹ ਰੋਕੂ ਕੰਮ ਕੀਤੇ ਗਏ ਹਨ ਅਤੇ ਅੱਗੇ ਵਾਲੀ ਸਥਿਤੀ ਨੂੰ ਦੇਖਦਿਆਂ ਵੀ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿਚ ਸਾਢੇ ਪੰਜ ਕਰੋੜ ਰੁਪਏ ਦੇ ਕਰੀਬ ਲਾਗਤ ਨਾਲ ਕੰਮ ਕੀਤੇ ਗਏ। ਉਨ੍ਹਾਂ ਅੱਗੇ ਕਿਹਾ ਕਿ ਜਿਥੋੰ ਤੱਕ ਡੈਮਾਂ ਦਾ ਸਬੰਧ ਹੈ, ਡੈਮਾਂ ਦੇ ਵੱਧ ਤੋਂ ਵੱਧ ਪੱਧਰ ਤਕ ਤਸੱਲੀਬਖਸ਼ ਬਫਰ ਉਪਲਬਧ ਹੈ। ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਮੁਸਤੈਦੀ ਨਾਲ ਜ਼ਮੀਨੀ ਪੱਧਰ ਉਤੇ ਦੌਰਾ ਕਰ ਕੇ ਸਾਰੀ ਸਥਿਤੀ ਦਾ ਜਾਇਜ਼ਾ ਲੈ ਰਿਹਾ ਹੈ। ਵਿਭਾਗ ਦੇ ਫੀਲਡ ਸਟਾਫ ਜਿਵੇਂ ਕਿ ਐਕਸੀਅਨ, ਐਸ.ਡੀ.ਓ ਤੇ ਜੇ.ਈਜ਼ ਨੂੰ ਪਹਿਲਾਂ ਹੀ ਕਹਿ ਦਿਤਾ ਹੈ ਅਤੇ ਉਹ ਸੰਵੇਦਨਸ਼ੀਲ ਥਾਂਵਾਂ 'ਤੇ ਨਜ਼ਰ ਰੱਖ ਰਹੇ ਹਨ। ਫੀਲਡ ਸਟਾਫ਼ ਜ਼ਿਲ੍ਹਾ ਪ੍ਰਸ਼ਾਸਨ ਨਾਲ ਪੂਰੀ ਤਰ੍ਹਾਂ ਤਾਲਮੇਲ ਵਿਚ ਹੈ। 

ਮੀਤ ਹੇਅਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪੋ-ਆਪਣੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਉਨ੍ਹਾਂ ਨੂੰ ਬਾਹਰ ਕੱਢਿਆ ਜਾ ਸਕੇ। ਵਿਭਾਗ ਦੇ ਸਟਾਫ ਨੂੰ ਰਾਤ ਦੀ ਚੌਕਸੀ ਦੇ ਨਾਲ-ਨਾਲ ਖੇਤਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਫੌਰੀ ਉਪਾਅ ਜਿਵੇਂ ਕਿ ਖਾਲੀ ਸੀਮੈਂਟ ਬੈਗਾਂ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ ਲਈ ਪਹਿਲਾਂ ਹੀ ਨਿਰਦੇਸ਼ ਦਿਤੇ ਗਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement