Firozpur News : ਸੀਆਈਏ ਸਟਾਫ਼ ਨੇ ਤਿੰਨ ਨਸ਼ਾ ਤਸਕਰਾਂ ਨੂੰ ਇੱਕ ਕਿਲੋ  ਹੈਰੋਇਨ ਅਤੇ 7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ 

By : BALJINDERK

Published : Jul 9, 2024, 6:18 pm IST
Updated : Jul 9, 2024, 8:04 pm IST
SHARE ARTICLE
ਫੜੇ ਗਏ ਆਰੋਪੀਆਂ ਨੂੰ ਲੈ ਕੇ ਜਾਂਦੀ ਹੋਈ ਪੁਲਿਸ
ਫੜੇ ਗਏ ਆਰੋਪੀਆਂ ਨੂੰ ਲੈ ਕੇ ਜਾਂਦੀ ਹੋਈ ਪੁਲਿਸ

Firozpur News : ਸੱਸ ਪਰਮਜੀਤ ਕੌਰ ਅਤੇ ਜਵਾਈ ਹਰਪਾਲ ਸਿੰਘ ਲੰਬੇ ਸਮੇਂ ਤੋਂ ਕਰਦੇ ਸੀ ਨਸਾ ਤਸਕਰੀ ਦਾ ਕਾਰੋਬਾਰ 

Firozpur News : ਫਿਰੋਜ਼ਪੁਰ ਸੀਆਈਏ ਸਟਾਫ਼ ਵੱਲੋਂ ਨਸ਼ੇ ਦੀ ਡਿਲੀਵਰੀ ਕਰਨ ਆਏ ਤਿੰਨ ਨਸ਼ਾ ਤਸਕਰਾਂ ਨੂੰ ਪੰਜ ਕਰੋੜ ਰੁਪਏ ਮੁੱਲ ਦੀ 1 ਕਿਲੋ ਦੇ ਕਰੀਬ ਹੈਰੋਇਨ ਅਤੇ 7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ।  
ਫਿਰੋਜ਼ਪੁਰ ਪੁਲਿਸ ਵੱਲੋਂ ਤਿੰਨ ਨਸ਼ਾ ਤਸਕਰਾਂ ਨੂੰ 5 ਕਰੋੜ ਮੁੱਲ ਦੀ 1 ਕਿਲੋ ਹੈਰੋਇਨ ਅਤੇ 7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗਿਰਫ਼ਤਾਰ ਕੀਤਾ ਹੈ, ਜੋ ਕਿ ਫਿਰੋਜ਼ਪੁਰ ਵਿੱਚ ਹੈਰੋਇਨ ਦੀ ਖੇਪ ਦੀ ਸਪਲਾਈ ਕਰਨ ਆਏ ਸਨ। 

ਇਹ ਵੀ ਪੜੋ: Haryana News : ਵੈਟ ਘੁਟਾਲੇ ਮਾਮਲੇ 'ਚ ED ਨੇ ਹਰਿਆਣਾ 'ਚ 14 ਥਾਵਾਂ 'ਤੇ ਕੀਤੀ ਛਾਪੇਮਾਰੀ 

ਇਸ ਮੌਕੇ ਐਸ ਐਸ ਪੀ ਸੋਮਿਆ ਮਿਸ਼ਰਾ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਕਸਬਾ ਜੀਰਾ ਦੀ ਰਹਿਣ ਵਾਲੀ ਪਰਮਜੀਤ ਕੌਰ ਅਤੇ ਉਸਦਾ ਜਵਾਈ ਹਰਪਾਲ ਸਿੰਘ ਲੰਬੇ ਸਮੇਂ ਤੋਂ ਹੈਰੋਇਨ ਦੇ ਕਾਰੋਬਾਰ ’ਚ ਲਿਪਤ ਸਨ ਅਤੇ ਇਹ ਨਸ਼ਾ ਤਸਕਰੀ ਦਾ ਰੈਕਟ ਚਲਾ ਰਹੇ ਸਨ। ਜਿਸ ਦੀ ਸੂਚਨਾ ਪੁਲਿਸ ਨੂੰ ਮਿਲੀ ਤਾਂ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਇਹਨਾਂ ਨੂੰ ਫੜਿਆ ਗਿਆ ਅਤੇ ਤਲਾਸ਼ੀ ਦੌਰਾਨ ਇਹਨਾਂ ਪਾਸੋਂ 5 ਕਰੋੜ ਰੁਪਏ ਮੁੱਲ ਦੀ ਇਕ ਕਿਲੋ ਹੈਰੋਇਨ ਅਤੇ 7 ਲੱਖ ਰੁਪਏ ਡਰੱਗ ਮਨੀ ਬਰਾਮਦ ਹੋਈ ਹੈ। ਫੜੇ ਗਏ ਸੱਸ ਜਵਾਈ ਤੇ ਪਹਿਲਾਂ ਵੀ ਮੁਕਦਮੇ ਦਰਜ ਹਨ ਅਤੇ ਜਮਾਨਤ ਤੇ ਬਾਹਰ ਚੱਲ ਰਹੇ ਸਨ। 

(For more news apart from Firozpur CIA staff arrested three drug smugglers with one kg of heroin and drug money worth Rs 7 lakh News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement