Mohali News : ਏ.ਡੀ.ਸੀ. ਵੱਲੋਂ ਬੈਂਸ ਸਨਜ਼ ਸਟੱਡੀ ਅਤੇ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ ਫਰਮ ਦਾ ਲਾਇਸੰਸ ਰੱਦ
Published : Jul 9, 2024, 1:44 pm IST
Updated : Jul 9, 2024, 1:44 pm IST
SHARE ARTICLE
license Cancellation
license Cancellation

ਇਸ ਲਾਇਸੰਸ ਦੀ ਮਿਆਦ ਮਿਤੀ 13.09.2023 ਨੂੰ ਖਤਮ ਹੋ ਚੁੱਕੀ ਹੈ

Mohali News : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਬੈਂਸ ਸਨਜ਼ ਸਟੱਡੀ ਅਤੇ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਬੈਂਸ ਸਨਜ਼ ਸਟੱਡੀ ਅਤੇ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ ਫਰਮ ਐਸ.ਸੀ.ਓ. ਨੰ: 81, ਟੋਪ ਫਲੋਰ, ਸੈਕਟਰ -56, ਫੇਜ਼-6, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਰਾਜਵਿੰਦਰ ਕੌਰ (ਡਾਇਰੈਕਟਰ) ਪੁੱਤਰੀ ਭੁਪਿੰਦਰ ਸਿੰਘ, ਭੁਪਿੰਦਰ ਸਿੰਘ (ਡਾਇਰੈਕਟਰ) ਪੁੱਤਰ ਗੁਰਦਿਆਲ ਸਿੰਘ ਵਾਸੀ ਮਕਾਨ ਨੰਬਰ 19, ਪਿੰਡ ਅਟਾਵਾ, ਸੈਕਟਰ-42-ਬੀ, ਚੰਡੀਗੜ੍ਹ ਯੂ.ਟੀ. ਅਤੇ ਕੰਵਲਦੀਪ ਸਿੰਘ(ਡਾਇਰੈਕਟਰ) ਪੁੱਤਰ ਸੁਰਿੰਦਰ ਸਿੰਘ ਵਾਸੀ ਮਕਾਨ ਨੰਬਰ 19-ਬੀ  ਨੂੰ ਟਰੈਵਲ ਏਜੰਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਨੰ: 204/ਆਈ.ਸੀ. ਮਿਤੀ 14.09.2018 ਜਾਰੀ ਕੀਤਾ ਗਿਆ ਸੀ। ਇਸ ਫਰਮ ਵਿੱਚ, ਗੋਬਿੰਦ ਨਗਰ, ਅੰਬਾਲਾ ਕੈਂਟ (ਹਰਿਆਣਾ) ਤਿੰਨ ਡਾਇਰੈਕਟਰ ਹਨ। ਇਸ ਲਾਇਸੰਸ ਦੀ ਮਿਆਦ ਮਿਤੀ 13.09.2023 ਨੂੰ ਖਤਮ ਹੋ ਚੁੱਕੀ ਹੈ।

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਐਕਟ/ਰੂਲਜ਼ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ:13 ਤਹਿਤ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ, ਜਿਨ੍ਹਾਂ ਨੂੰ ਫਰਮ ਵੱਲੋਂ ਸਰਵਿਸ ਦਿੱਤੀ ਹੈ, ਬਾਰੇ ਰਿਪੋਰਟ ਭੇਜਣ ਅਤੇ ਫਰਮ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ/ਸੈਮੀਨਾਰ ਆਦਿ ਸਬੰਧੀ ਜਾਣਕਾਰੀ ਬਾਬਤ ਉਕਤ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 23-08-2022 ਰਾਹੀਂ ਨੋਟਿਸ ਜਾਰੀ ਕਰਦੇ ਹੋਏ ਮਿਤੀ 19.09.2022 ਨੂੰ ਹਾਜਰ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਸੀ।


ਉਪ ਮੰਡਲ ਮੈਜਿਸਟਰੇਟ, ਮੋਹਾਲੀ ਦੀ ਰਿਪੋਰਟ ਅਨੁਸਾਰ ਕੰਪਨੀ/ਫਰਮ ਦੇ ਦਫਤਰੀ ਪਤੇ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਦਫਤਰ ਬੰਦ ਸੀ। ਇਸ ਤੋਂ ਇਲਾਵਾ ਫਰਮ ਵੱਲੋਂ ਲਾਇਸੰਸ ਰੀਨਿਊ ਕਰਵਾਉਣ ਲਈ ਅਪਲਾਈ ਨਹੀਂ ਕੀਤਾ ਅਤੇ ਨਾ ਹੀ ਮਹੀਨਾਵਾਰ ਰਿਪੋਰਟ ਜਮ੍ਹਾਂ ਕਰਵਾਈ ਗਈ ਹੈ, ਜਿਸ ਦੇ ਮੱਦੇ ਨਜਰ ਨੋਟਿਸ ਪੱਤਰ ਮਿਤੀ 25-08-2023 ਰਾਹੀਂ ਲਾਇਸੰਸੀ ਦੇ ਦਫਤਰੀ ਅਤੇ ਰਿਹਾਇਸ਼ੀ ਪਤੇ ਤੇ ਜਾਰੀ ਕੀਤਾ ਗਿਆ। ਦਫਤਰੀ ਪਤੇ ਤੇ ਨੋਟਿਸ ਅਣਡਲੀਵਰ ਪ੍ਰਾਪਤ ਹੋਇਆ ਹੈ ਪ੍ਰੰਤੂ ਅਜੇ ਤੱਕ ਲਾਇਸੰਸੀ ਵੱਲੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ ਹੈ। ਤਹਿਸੀਲਦਾਰ, ਮੋਹਾਲੀ ਦੀ ਰਿਪੋਰਟ ਮਿਤੀ 27-04-2024 ਅਨੁਸਾਰ ਇਹ ਦਫਤਰ ਬੰਦ ਹੋ ਚੁੱਕਾ ਹੈ।

ਉਕਤ ਦਰਸਾਏ ਅਨੁਸਾਰ ਫਰਮ ਦਾ ਲਾਇਸੰਸ ਦੀ ਮਿਆਦ ਮਿਤੀ 13.09.2023 ਨੂੰ ਖਤਮ ਹੋ ਚੁੱਕੀ ਹੈ। 

 

ਇਸ ਤੋਂ ਇਲਾਵਾ ਲਾਇਸੰਸੀ ਵੱਲੋਂ ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 5(2) ਅਧੀਨ ਲਾਇਸੰਸ ਰੀਨਿਊ ਕਰਵਾਉਣ ਦੀ ਮਿਆਦ ਖਤਮ ਹੋਣ ਤੋਂ ਪਹਿਲਾਂ ਨਿਰਧਾਰਤ ਸਮੇਂ ਦੌਰਾਨ ਲਾਇਸੰਸ ਰੀਨਿਊ ਨਹੀਂ ਕਰਵਾਇਆ ਅਤੇ ਐਕਟ/ਰੂਲਜ਼/ਅਡਵਾਈਜ਼ਰੀ ਅਧੀਨ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਹੀ ਭੇਜੀ ਜਾ ਰਹੀ ਹੈ। ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ।

ਇਸ ਲਈ ਉਕਤ ਤੱਥਾਂ ਦੇ ਸਨਮੁੱਖ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਬੈਂਸ ਸਨਜ਼ ਸਟੱਡੀ ਅਤੇ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ ਐਸ.ਸੀ.ਓ. ਨੰ: 81, ਟੋਪ ਫਲੋਰ, ਸੈਕਟਰ -56, ਫੇਜ਼-6, ਮੁਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਟਰੈਵਲ ਏਜੰਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਜਾਰੀ ਲਾਇਸੰਸ ਨੰ: 204/ਆਈ.ਸੀ. ਮਿਤੀ 14.09.2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement