Punjab News: ਚੰਡੀਗੜ੍ਹ 'ਚ CM ਤੇ ਕਿਸਾਨਾਂ ਦੀ ਮੀਟਿੰਗ: ਸ਼ਹੀਦ ਸ਼ੁਭਕਰਨ ਦੇ ਪਰਿਵਾਰ ਨੂੰ ਦਿੱਤਾ 1 ਕਰੋੜ ਰੁਪਏ ਦਾ ਚੈੱਕ
Published : Jul 9, 2024, 1:24 pm IST
Updated : Jul 9, 2024, 5:57 pm IST
SHARE ARTICLE
Punjab News: Meeting of CM and farmers in Chandigarh
Punjab News: Meeting of CM and farmers in Chandigarh

ਭੈਣ ਨੂੰ ਪੰਜਾਬ ਪੁਲਿਸ ’ਚ ਦਿੱਤੀ ਨੌਕਰੀ

Punjab News:  ਕਿਸਾਨ ਸ਼ੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਨੂੰ ਵਿੱਤੀ ਸਹਾਇਤ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ।


ਅੱਜ ਇੱਥੇ ਪਰਿਵਾਰ ਨੂੰ ਚੈੱਕ ਅਤੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅੰਨਦਾਤਿਆਂ ਦੀ ਭਲਾਈ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੇ ਸਰਹੱਦ ਵਿਖੇ ਗੋਲੀਬਾਰੀ ਦੌਰਾਨ ਸ਼ਹਾਦਤ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿਲ ਦਹਿਲਾਉਣ ਵਾਲੀ ਇਸ ਘਟਨਾ ਨੇ ਸਮੂਹ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ।

 ਮੁੱਖ ਮੰਤਰੀ ਨੇ ਕਿਹਾ ਕਿ ਸ਼ੁਭਕਰਨ ਸਿੰਘ ਦੀ ਸ਼ਹਾਦਤ ਪਰਿਵਾਰ ਲਈ ਨਾ ਪੂਰਿਆ ਜਾਣਾ ਵਾਲਾ ਘਾਟਾ ਹੈ ਜਿਸ ਦੀ ਕਿਸੇ ਵੀ ਕੀਮਤ ਉਤੇ ਭਰਪਾਈ ਨਹੀਂ ਕੀਤੀ ਜਾ ਸਕਦੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਜੀਅ ਨੂੰ ਸਰਕਾਰੀ ਨੌਕਰੀ ਦੇਣਾ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਦਾ ਨਿਮਾਣਾ ਜਿਹਾ ਯਤਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨ ਕਿਸਾਨ ਨੇ ਦੇਸ਼ ਦੇ ਕਿਸਾਨਾਂ ਦੀ ਖਾਤਰ ਵੱਡੀ ਕੁਰਬਾਨੀ ਦਿੱਤੀ ਹੈ ਜਿਸ ਕਰਕੇ ਪਰਿਵਾਰ ਦੀ ਮਦਦ ਕਰਨਾ ਸਰਕਾਰ ਆਪਣਾ ਫਰਜ਼ ਸਮਝਦੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਸਖ਼ਤ ਮਿਹਨਤ ਸਦਕਾ ਭਾਰਤ ਅਨਾਜ ਪੱਖੋਂ ਆਤਮ ਨਿਰਭਰ ਮੁਲਕ ਬਣਿਆ ਜਿਸ ਕਰਕੇ ਦੇਸ਼ਵਾਸੀ ਕਿਸਾਨਾਂ ਦੇ ਰਿਣੀ ਹਨ। ਉਨ੍ਹਾਂ ਨੇ ਦੁੱਖ ਜ਼ਾਹਰ ਕੀਤਾ ਕਿ ਆਪਣੇ ਸੀਮਤ ਕੁਦਰਤੀ ਵਸੀਲਿਆਂ ਦੇ ਬਾਵਜੂਦ ਸੂਬੇ ਦੇ ਕਿਸਾਨਾਂ ਨੇ ਦੇਸ਼ ਲਈ ਅਨਾਜ ਪੈਦਾ ਕਰਨ ਵਾਸਤੇ ਖੇਤਾਂ ਵਿੱਚ ਮੁੜਕਾ ਵਹਾਇਆ ਅਤੇ ਇੱਥੋਂ ਤੱਕ ਕਿ ਇਸ ਦੀ ਖਾਤਰ ਕਿਸਾਨਾਂ ਨੇ ਪਾਣੀ ਤੇ ਜਰਖੇਜ਼ ਮਿੱਟੀ ਨੂੰ ਵੀ ਦਾਅ ਉਤੇ ਲਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਇਸ ਔਖੀ ਘੜੀ ਵਿੱਚ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬਾਂਹ ਫੜੀ ਜਾਵੇ ਅਤੇ ਸੂਬਾ ਸਰਕਾਰ ਇਸ ਸਬੰਧ ਵਿੱਚ ਸਿਰਤੋੜ ਯਤਨ ਕਰ ਰਹੀ ਹੈ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement