ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਨੇ NIA ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ
ਟਾਂਡਾ ਉੜਮੁੜ : ਅਮਰੀਕਾ ਦੀ ਏਜੰਸੀ ਐਫ.ਬੀ.ਆਈ. ਵੱਲੋਂ ਕੀਤੇ ਗਏ ਇੱਕ ਅਪਰੇਸ਼ਨ ਰਾਹੀਂ ਜਿੱਥੇ ਬਹੁਤ ਸਾਰੇ ਗੈਂਗਸਟਰਾਂ ਨੂੰ ਨੱਥ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ । ਉੱਥੇ ਹੀ ਟਾਂਡਾ ਖੇਤਰ ਦੇ ਥਾਣਾ ਮੁਖੀ ਐਸ.ਐਚ.ਓ. ਗੁਰਿੰਦਰਜੀਤ ਸਿੰਘ ਨਾਗਰਾ ਦਾ ਨਾਮ ਸੂਚੀ ’ਚ ਆਉਣ ਤੋਂ ਬਾਅਦ ਸਿਆਸੀ ਹਲਕਿਆਂ ’ਚ ਚਰਚਾ ਤੇਜ਼ ਹੋ ਗਈ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਅਤੇ ਦਲਜੀਤ ਸਿੰਘ ਗਿਲਜੀਆਂ ਨੇ ਕਿਹਾ ਕਿ ਜਿੱਥੇ ਗੈਂਗਸਟਰਾਂ ਨੂੰ ਖਤਮ ਕਰਨ ਦੀ ਗੱਲ ਕੀਤੀ ਜਾ ਰਹੀ ਹੈ, ਉੱਥੇ ਹੀ ਜਾਂਚ ’ਚ ਐਸ.ਐਚ. ਓ. ਦਾ ਨਾਮ ਆਉਣਾ ਬਹੁਤ ਹੀ ਜ਼ਿਆਦਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਐਨ.ਆਈ.ਏ. ਤੋਂ ਕਰਵਾਉਣੀ ਚਾਹੀਦੀ ਹੈ ਤਾਂ ਜੋ ਦੋਸ਼ੀਆਂ ਨੂੰ ਸਜ਼ਾ ਮਿਲ ਸਕੇ।
