Corona Ward 'ਚ ਦਾਖਲ ਮਰੀਜ਼ਾਂ ਨੇ ਖੋਲ੍ਹੀ ਪੋਲ, ਗੰਦਗੀ ਤੇ ਨਰਕ 'ਚ ਰਹਿਣ ਨੂੰ ਮਜ਼ਬੂਰ ਮਰੀਜ਼
Published : Aug 9, 2020, 4:46 pm IST
Updated : Aug 9, 2020, 4:46 pm IST
SHARE ARTICLE
Corona Virus Corona Patient Condition Balbir Singh Sidhu Captain Amarinder Singh
Corona Virus Corona Patient Condition Balbir Singh Sidhu Captain Amarinder Singh

ਉੱਥੇ ਹੀ ਮਰੀਜ਼ਾਂ ਦਾ ਕਹਿਣਾ ਹੈ ਕਿ “ਜੇ ਸਰਕਾਰ ਉਹਨਾਂ...

ਫਿਰੋਜ਼ਪੁਰ: ਫਿਰੋਜ਼ਪੁਰ ਦੇ ਕੋਰੋਨਾ ਮਰੀਜ਼ਾਂ ਦੇ ਆਈਸੋਲੇਸ਼ਨ ਵਾਰਡ ਦੀਆਂ ਕੁੱਝ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿੱਥੇ ਕਿ ਗੰਦਗੀ ਦਾ ਆਲਮ ਦੇਖਿਆ ਜਾ ਸਕਦਾ ਹੈ। ਦਰਅਸਲ ਇਹਨਾਂ ਮਰੀਜ਼ਾਂ ਵੱਲੋਂ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਕੀਤੀ ਗਈ ਸੀ ਜਿਸ ਵਿਚ ਸਿਵਲ ਹਸਪਤਾਲ ਦਾ ਹਾਲ ਦਿਖਾਇਆ ਗਿਆ ਸੀ।

Capt Amrinder SinghCapt Amrinder Singh

ਇਕ ਵਿਅਕਤੀ ਨੇ ਹਸਪਤਾਲ ਦੀਆਂ ਤਸਵੀਰਾਂ ਦਿਖਾਉਂਦੇ ਹੋਏ ਦਸਿਆ ਕਿ ਇਸ ਹਸਪਤਾਲ ਵਿਚ ਮਰੀਜ਼ਾਂ ਨੂੰ ਪਾਣੀ ਦੀ ਬਹੁਤ ਜ਼ਿਆਦਾ ਦਿੱਕਤ ਆ ਰਹੀ ਹੈ। ਮਰੀਜ਼ਾਂ ਨੂੰ ਬਾਥਰੂਮ ਸਬੰਧੀ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਸਪਤਾਲ ਵਿਚ ਵਿਟਾਮਿਨ ਸੀ ਦੀਆਂ ਗੋਲੀਆਂ ਵੀ ਖਤਮ ਹੋ ਚੁੱਕੀਆਂ ਹਨ ਤੇ ਸਫ਼ਾਈ ਦਾ ਵੀ ਕੋਈ ਪ੍ਰਬੰਧ ਨਹੀਂ ਹੈ।

Balbir Singh SidhuBalbir Singh Sidhu

ਉੱਥੇ ਹੀ ਮਰੀਜ਼ਾਂ ਦਾ ਕਹਿਣਾ ਹੈ ਕਿ “ਜੇ ਸਰਕਾਰ ਉਹਨਾਂ ਦੀ ਮਦਦ ਨਹੀਂ ਕਰ ਸਕਦੀ ਤਾਂ ਉਹ ਉਹਨਾਂ ਨੂੰ ਜ਼ਹਿਰ ਦੇ ਦੇਵੇ।” ਦਸ ਦਈਏ ਕਿ ਸ਼ਾਸਨ ਦੇ ਦਾਅਵਿਆਂ ਦੇ ਬਾਵਜੂਦ ਲੁਧਿਆਣਾ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਅੱਜ 314 ਮਰੀਜ਼ ਸਾਹਮਣੇ ਆਏ ਹਨ, ਜਦੋਂ ਕਿ 12 ਦੀ ਮੌਤ ਹੋ ਗਈ। ਇਨ੍ਹਾਂ 314 ਮਰੀਜ਼ਾਂ ਵਿਚ 296 ਜ਼ਿਲੇ ਦੇ ਰਹਿਣ ਵਾਲੇ ਹਨ, ਜਦੋਂ ਕਿ 18 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।

Corona virus Corona virus

ਹੁਣ ਤੱਕ ਮਹਾਨਗਰ ਵਿਚ 4,808 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚੋਂ 160 ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਦੂਜੇ ਜ਼ਿਲਿਆਂ ਅਤੇ ਰਾਜਾਂ ਤੋਂ ਇੱਥੇ ਇਲਾਜ ਕਰਵਾਉਣ ਆਉਣ ਵਾਲੇ ਮਰੀਜ਼ਾਂ ਵਿਚੋਂ 565 ਪਾਜ਼ੇਟਿਵ ਆ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 44 ਦੀ ਮੌਤ ਹੋ ਚੁੱਕੀ ਹੈ।

CoronavirusCorona virus

ਅੱਜ ਸਾਹਮਣੇ ਆਉਣ ਵਾਲੇ ਮਰੀਜ਼ਾਂ ਵਿਚ 360 ਮਰੀਜ਼ ਬਲੂ ਕਾਰਨਰ ਤੋਂ ਸਾਹਮਣੇ ਆਏ, ਜਦੋਂ ਕਿ 144 ਪਾਰਟੀ ਪਾਜ਼ੇਟਿਵ ਮਰੀਜ਼ਾਂ ਦੇ ਸਪੰਰਕ ਵਿਚ ਆਉਣ ਨਾਲ ਪੀੜਤ ਹੋਏ, 32 ਮਰੀਜ਼ ਹਸਪਤਾਲਾਂ ਦੀ ਓ. ਪੀ. ਡੀ. ਵਿਚ ਸਾਹਮਣੇ ਆਏ। ਇਨ੍ਹਾਂ ਵਿਚ 8 ਪੁਲਸ ਮੁਲਾਜ਼ਮ, 5 ਹੈਲਥ ਕੇਅਰ ਵਰਕਰ, ਇਕ ਅੰਡਰ ਟ੍ਰਾਇਲ, 4 ਗਰਭਵਤੀ ਔਰਤਾਂ ਅਤੇ 3 ਡੋਮੈਸਟਿਕ ਯਾਤਰੀ ਹਨ।

Corona VirusCorona Virus

ਉੱਥੇ ਹੀ ਰਾਜਸਥਾਨ 'ਚ ਐਤਵਾਰ ਨੂੰ ਕੋਰੋਨਾ ਇਨਫੈਕਸ਼ਨ ਦੇ 596 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ 51 ਹਜ਼ਾਰ 924 ਹੋ ਗਈ ਹੈ, ਜਦੋਂ ਕਿ 6 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 784 ਹੋ ਗਿਆ। ਮੈਡੀਕਲ ਵਿਭਾਗ ਵਲੋਂ ਜਾਰੀ ਰਿਪੋਰਟ ਅਨੁਸਾਰ ਕੋਰੋਨਾ ਇਨਫੈਕਸ਼ਨ ਦੇ ਸਭ ਤੋਂ ਵੱਧ ਮਾਮਲੇ ਰਾਜਧਾਨੀ ਜੈਪੁਰ 'ਚ 71, ਸੀਕਰ 'ਚ 57, ਬਾੜਮੇਰ 'ਚ 42, ਰਾਜਸਮੰਦ 'ਚ 46, ਅਜਮੇਰ 'ਚ 43, ਨਾਗੌਰ 'ਚ 34, ਚਿਤੌੜਗੜ੍ਹ 'ਚ 39, ਉਦੇਪੁਰ 'ਚ 28, ਸਿਰੋਹੀ 'ਚ 18, ਬਾਰਾਂ 'ਚ 23 ਮਰੀਜ਼ ਸਾਹਮਣੇ ਆਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement