ਕੈਪਟਨ ਵੱਲੋਂ ਸਾਉਣੀ ਸੀਜ਼ਨ ਲਈ ਪਰਾਲੀ ਪ੍ਰਬੰਧਨ ਸਕੀਮ ਦਾ ਸਮਾਜਿਕ ਪੂਰਵ ਲੇਖਾ ਕੀਤੇ ਜਾਣ ਦੇ ਹੁਕਮ
Published : Aug 9, 2020, 5:56 pm IST
Updated : Aug 9, 2020, 5:56 pm IST
SHARE ARTICLE
Captain Amarinder Singh
Captain Amarinder Singh

• ਕਿਸਾਨਾਂ/ਸੁਸਾਇਟੀਆਂ ਨੂੰ ਖੇਤੀ ਉਪਰਕਨ/ਸਸ਼ੀਨਰੀ, ਸਮਾਜਿਕ ਪੂਰਵ ਲੇਖਾ ਪ੍ਰਕਿਰਿਆ ਪੂਰੀ ਹੋਣ ਮਗਰੋਂ ਹੀ ਮਿਲੇਗੀ

ਚੰਡੀਗੜ੍ਹ, 9 ਅਗਸਤ: ਕੁਝ ਨਿਰਮਾਤਾਵਾਂ ਨੂੰ ਤਰਜੀਹ ਦਿੱਤੇ ਜਾਣ ਦੇ ਇਲਜਾਮਾਂ ਨੂੰ ਰੱਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਹੁਕਮ ਦਿੱਤਾ ਕਿ ਕਿਸਾਨਾਂ ਨੂੰ ਸਬਸਿਡੀ 'ਤੇ ਖੇਤੀ ਉਪਕਰਨ/ਮਸ਼ੀਨਰੀ ਮੁਹੱਈਆ ਕਰਵਾਏ ਜਾਣ ਸਬੰਧੀ ਫਸਲ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਦਾ ਸਮਾਜਿਕ ਪੂਰਵ ਲੇਖਾ ਕੀਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਇਸ ਸਮਾਜਿਕ ਪੂਰਵ ਲੇਖੇ ਨਾਲ ਕੁਝ ਸਿਆਸੀ  ਧਿਰਾਂ ਵੱਲੋਂ ਆਪਣੇ ਹਿੱਤ ਪੂਰਨ ਲਈ ਕੀਤੇ ਜਾ ਰਹੇ ਝੂਠੇ ਪ੍ਰਚਾਰ ਨੂੰ ਠੱਲ੍ਹ ਪਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸਕੀਮ ਦਾ ਮਕਸਦ ਸਾਉਣੀ ਸੀਜ਼ਨ 2020 ਦੌਰਾਨ ਵਿਗਿਆਨਕ ਢੰਗ ਨਾਲ ਝੋਨੇ ਦੀ ਪਰਾਲੀ ਦਾ ਨਿਪਟਾਰਾ ਕਰਨਾ ਹੈ ਅਤੇ ਇਕ ਵੀ ਕਿਸਾਨ ਨੇ ਇਸ ਸਕੀਮ ਤਹਿਤ ਮੁਹੱਈਆ ਕਰਵਾਏ ਜਾ ਰਹੇ ਉਪਰਕਨਾਂ/ਮਸ਼ੀਨਾਂ ਦੀ ਗੁਣਵੱਤਾ 'ਤੇ ਸਵਾਲ ਨਹੀਂ ਚੁੱਕੇ।

Crop Residue Management Crop Residue Management

ਮੁੱਖ ਮੰਤਰੀ ਨੇ ਅਗਾਂਹ ਕਿਹਾ ਕਿ ਇਸ ਪੂਰਵ ਲੇਖਾ ਪ੍ਰਕਿਰਿਆ ਦਾ ਮਕਸਦ ਉਪਰੋਕਤ ਸਕੀਮ ਵਿੱਚ ਹੋਰ ਸੁਧਾਰ ਲਿਆ ਕੇ ਇਸ ਦਾ ਘੇਰਾ ਵੱਡਾ ਕਰਨਾ ਅਤੇ ਇਸ ਨੂੰ ਹੋਰ ਵੀ ਜ਼ਿਆਦਾ ਕਿਸਾਨ ਪੱਖੀ ਬਨਾਉਣਾ ਹੈ ਤੇ ਇਸ ਸਕੀਮ ਦਾ ਅਸਲ ਮਕਸਦ ਸੂਬੇ ਨੂੰ ਪਰਾਲੀ ਸਾੜਣ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਤੋਂ ਮੁਕਤ ਕਰਵਾਉਣ ਹੈ। ਇਸ ਮਕਸਦ ਹਿੱਤ ਸਾਰੀਆਂ ਧਿਰਾਂ ਕੋਲੋ ਸੁਝਾਅ ਅਤੇ ਇਤਰਾਜ਼ ਮੰਗੇ ਜਾਣਗੇ।      

ਕੇਂਦਰ ਸਰਕਾਰ ਵੱਲੋਂ ਇਹ ਸਕੀਮ ਬੀਤੇ ਦੋ ਵਰਿਆਂ ਤੋਂ ਕਿਸਾਨਾਂ ਅਤੇ ਸਹਿਕਾਰੀ ਸੁਸਾਇਟੀਆਂ ਨੂੰ ਖੇਤੀਬਾੜੀ ਨਾਲ ਸਬੰਧਤ ਮਸ਼ੀਨਰੀ ਦੀ ਵੰਡ ਕਰਨ ਲਈ ਚਲਾਈ ਜਾ ਰਹੀ ਹੈ ਤਾਂ ਜੋ ਝੋਨੇ ਦੀ ਪਰਾਲੀ ਦਾ ਠੋਸ ਢੰਗ ਨਾਲ ਯਕਮੁਸ਼ਤ ਨਿਪਟਾਰਾ ਕੀਤਾ ਜਾ ਸਕੇ। ਇਸ ਸਕੀਮ ਤਹਿਤ ਪੰਜਾਬ ਦੇ ਕਿਸਾਨਾਂ ਨੂੰ 50,815 ਖੇਤੀ ਮਸ਼ੀਨਾਂ 'ਤੇ ਤਕਰੀਬਨ 460 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਚੁੱਕੀ ਹੈ।

Central government Central government

ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 180 ਉਤਪਾਦਕਾਂ ਨੂੰ ਪਹਿਲਾਂ ਹੀ ਸੂਚੀਬੱਧ ਕੀਤਾ ਜਾ ਚੁੱਕਾ ਹੈ ਤਾਂ ਜੋ ਕਿਸਾਨਾਂ ਨੂੰ ਖੇਤੀ ਉਪਕਰਨ/ਮਸ਼ੀਨਰੀ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾ ਸਕੇ। ਚਾਲੂ ਸਾਲ ਦੌਰਾਨ ਸਰਕਾਰ ਨੇ ਅਜਿਹੀਆਂ 23500 ਮਸ਼ੀਨਾਂ ਉਤੇ ਕਰੀਬ 300 ਕਰੋੜ ਰੁਪਏ ਦੀ ਸਬਸਿਡੀ ਦੇਣ ਦਾ ਇਰਾਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁੱਧ ਤਿਵਾੜੀ ਨੂੰ ਨਿਰਦੇਸ਼ ਦਿੱਤੇ ਹਨ ਕਿ ਲੇਖਾ ਮੁਕੰਮਲ ਹੋਣ ਤੋਂ ਬਾਅਦ ਹੀ ਇਹ ਮਸ਼ੀਨਾਂ ਕਿਸਾਨਾਂ/ਸੁਸਾਇਟੀਆਂ ਨੂੰ ਦਿੱਤੀਆਂ ਜਾਣ।

ਵਧੀਕ ਮੁੱਖ ਸਕੱਤਰ ਨੇ ਕਿਹਾ ਹੈ ਕਿ ਕਿਸਾਨਾਂ ਤੇ ਸਹਿਕਾਰੀ ਸੁਸਾਇਟੀਆਂ ਨੂੰ ਖੇਤੀਬਾੜੀ ਮਸ਼ੀਨਰੀ/ਸੰਦਾਂ ਦੀ ਵੰਡ ਤੋਂ ਪਹਿਲਾਂ ਸਮਾਜਿਕ ਪੂਰਵ ਲੇਖਾ ਮੁਕੰਮਲ ਕਰ ਲਿਆ ਜਾਵੇਗਾ। 7000 ਵਿਅਕਤੀਗਤ ਕਿਸਾਨਾਂ ਨੂੰ ਮਸ਼ੀਨਾਂ 'ਤੇ 50 ਫੀਸਦੀ ਸਬਸਿਡੀ ਦਿੱਤੀ ਜਾਵੇਗੀ ਜਦੋਂ ਕਿ 5000 ਸਹਿਕਾਰੀਆਂ ਸੁਸਾਇਟੀਆਂ, ਪੰਚਾਇਤਾਂ ਤੇ ਕਿਸਾਨ ਗਰੁੱਪਾਂ ਮਸ਼ੀਨਾਂ 80 ਫੀਸਦੀ ਸਬਸਿਡੀ ਰੇਟ ਉਤੇ ਦਿੱਤੀਆਂ ਜਾਣਗੀਆਂ।

Paddy FeildPaddy Feild

ਖੇਤਾਂ ਵਿੱਚ ਝੋਨੇ ਦੀ ਪਰਾਲੀ ਸਾੜਨ ਦਾ ਕੰਮ ਮੁਕੰਮਲ ਖਤਮ ਹੋਣਾ ਯਕੀਨੀ ਬਣਾਉਣ ਲਈ ਖੇਤਾਂ ਵਿੱਚ ਪਰਾਲੀ ਦੇ ਨਿਪਟਾਰੇ ਵਾਸਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਵਾਲੀਆਂ ਕੰਬਾਈਨਾਂ, ਹੈਪੀ ਸੀਡਰ, ਝੋਨੇ ਦੀ ਪਰਾਲੀ ਵਾਲੇ ਚੌਪਰ, ਮਲਚਰ,  ਆਰ.ਐਮ.ਬੀ. ਪਲੌਅ, ਜ਼ੀਰੋ ਟਿਲ ਡਰਿੱਲ, ਸੁਪਰ ਸੀਡਰ ਜਿਹੀਆਂ ਅਤਿ-ਆਧੁਨਿਕ ਸੰਦ/ਮਸ਼ੀਨਾਂ ਦੀ ਲੋੜ ਹੈ।

ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਿੱਚ ਹੋਰ ਸੁਧਾਰ ਲਿਆਉਣ ਲਈ ਖੇਤੀਬਾੜੀ ਵਿਭਾਗ ਨੇ ਫੈਸਲਾ ਕੀਤਾ ਹੈ ਕਿ ਪਰਾਲੀ ਨੂੰ ਸਾਂਭਣ ਵਾਸਤੇ ਕਿਸਾਨਾਂ ਤੇ ਸੁਸਾਇਟੀਆਂ ਨੂੰ ਬੇਲਰ, ਰੈਕਸ ਆਦਿ ਅਜਿਹੀਆਂ ਮਸ਼ੀਨਾਂ ਸਬਸਿਡੀ ਉਤੇ ਮੁਹੱਈਆਂ ਕਰਵਾਈਆਂ ਜਾਣ। ਇਸੇ ਦੌਰਾਨ ਖੇਤੀਬਾੜੀ ਸਕੱਤਰ ਸ੍ਰੀ ਕੇ.ਐਸ.ਪੰਨੂੰ ਨੇ ਕਿਸਾਨਾਂ, ਕਿਸਾਨ ਯੂਨੀਅਨਾਂ, ਰਾਜਸੀ ਪਾਰਟੀਆਂ, ਮਸ਼ੀਨਾਂ ਨਿਰਮਾਣ ਕਰਨ ਵਾਲੇ ਅਤੇ ਗੈਰ ਸਰਕਾਰੀ ਸੰਗਠਨਾਂ ਨੂੰ ਅਪੀਲ ਕੀਤੀ ਹੈ

KS PannuKS Pannu

ਕਿ ਕਿਸਾਨਾਂ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਹ ਆਪਣੇ ਸੁਝਾਅ ਤੇ ਇਤਰਾਜ਼ ਅੱਗੇ ਰੱਖਣ। ਉਨ੍ਹਾਂ ਕਿਹਾ ਕਿ ਸੁਝਾਅ ਤੇ ਇਤਰਾਜ਼ 17 ਅਗਸਤ 2020 ਤੱਕ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਕੋਲ ਲਿਖਤੀ ਜਾਂ ਡਾਕ ਰਾਹੀਂ ਜਾਂ ਈਮੇਲ (directoragriculturalpunjab@gmail.com) ਜਾਂ ਮੋਬਾਈਲ (9876800780 ਜਾਂ 9478049498) ਉਤੇ ਵੱਟਸ ਐਪ ਰਾਹੀਂ ਜਮ੍ਹਾਂ ਕਰਵਾਉਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement