Advertisement
  ਖ਼ਬਰਾਂ   ਪੰਜਾਬ  09 Aug 2020  ਮੰਦਭਾਗੀਆਂ ਹਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦੀਆਂ ਘਟਨਾਵਾਂ : 'ਆਪ'

ਮੰਦਭਾਗੀਆਂ ਹਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦੀਆਂ ਘਟਨਾਵਾਂ : 'ਆਪ'

ਸਪੋਕਸਮੈਨ ਸਮਾਚਾਰ ਸੇਵਾ
Published Aug 9, 2020, 7:29 am IST
Updated Aug 9, 2020, 7:29 am IST
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਐਨੇ ਦਿਨਾਂ ਬਾਅਦ ਵੀ ਪੁਲਿਸ ਜਾਂਚ ਦੌਰਾਨ ਕੋਈ ਸੰਕੇਤ ਨਾ ਮਿਲਣਾ ਪੂਰੀ ਸਰਕਾਰ ਦੀ ਕਾਬਲੀਅਤ ਅਤੇ ਕਾਰਗੁਜ਼ਾਰੀ 'ਤੇ ਉਗਲ ਉਠਾਉਂਦਾ ਹੈ।
AAP Leaders
 AAP Leaders

ਪਟਿਆਲਾ (ਨੀਲ ਭਲਿੰਦਰ ਸਿੰਘ, ਤੇਜਿੰਦਰ ਫ਼ਤਿਹਪੁਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਿੰਡ ਕਲਿਆਣ ਦੇ ਗੁਰਦਵਾਰਾ ਅਰਦਾਸਪੁਰ ਸਾਹਿਬ ਵਿਚੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਪੁਰਾਤਨ ਸਰੂਪ ਨੂੰ ਲੱਭਣ 'ਚ ਪੁਲਿਸ ਦੀ ਬੇਹੱਦ ਢਿੱਲੀ ਕਾਰਵਾਈ 'ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਐਨੇ ਸੰਵੇਦਨਸ਼ੀਲ ਮੁੱਦੇ 'ਤੇ ਅਮਰਿੰਦਰ ਸਿੰਘ ਸਰਕਾਰ ਨੇ ਪਿਛਲੀ ਬਾਦਲ ਸਰਕਾਰ ਵਾਲਾ ਹੀ ਢਿੱਲਾ ਰੁਖ ਅਖ਼ਤਿਆਰ ਕੀਤਾ ਹੋਇਆ ਹੈ, ਜੋ ਕਈ ਤਰ੍ਹਾਂ ਦੇ ਸ਼ੰਕੇ-ਸਵਾਲ ਖੜੇ ਕਰ ਰਿਹਾ ਹੈ।

Kultar Singh SandhwanKultar Singh Sandhwan

ਕਲਿਆਣ ਵਿਖੇ ਗੁਰਦਵਾਰਾ ਸਾਹਿਬ ਦਾ ਦੌਰਾ ਕਰਨ ਉਪਰੰਤ ਮੀਡੀਆ ਦੇ ਰੂਬਰੂ ਹੋਏ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਪਾਰਟੀ ਦੇ ਸੀਨੀਅਰ ਆਗੂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀਆਂ ਚੋਰੀਆਂ ਦੇ ਮਾਮਲੇ ਮੌਜੂਦਾ (ਅਮਰਿੰਦਰ) ਸਰਕਾਰ ਦੌਰਾਨ ਵੀ ਨਾ ਰੁਕਣਾ ਨਾ ਕੇਵਲ ਵੱਡੀ ਚਿੰਤਾ ਦਾ ਵਿਸ਼ਾ ਹਨ, ਸਗੋਂ ਗਹਿਰੀ ਸਾਜ਼ਿਸ਼ ਵਲ ਵੀ ਸੰਕੇਤ ਦਿੰਦੇ ਹਨ।

Punjab GovtPunjab Govt

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਐਨੇ ਦਿਨਾਂ ਬਾਅਦ ਵੀ ਪੁਲਿਸ ਜਾਂਚ ਦੌਰਾਨ ਕੋਈ ਸੰਕੇਤ ਨਾ ਮਿਲਣਾ ਪੂਰੀ ਸਰਕਾਰ ਦੀ ਕਾਬਲੀਅਤ ਅਤੇ ਕਾਰਗੁਜ਼ਾਰੀ 'ਤੇ ਉਗਲ ਉਠਾਉਂਦਾ ਹੈ। ਇਸ ਲਈ ਜਾਂਚ ਹਾਈ ਕੋਰਟ ਦੇ ਸੀਟਿੰਗ ਜੱਜ ਹਵਾਲੇ ਕਰ ਕੇ ਇਕ ਉਚ ਪਧਰੀ ਪੇਸ਼ੇਵਾਰ ਟੀਮ ਰਾਹੀਂ ਜਾਂਚ ਕਰਵਾਈ ਜਾਵੇ। ਸੰਧਵਾਂ ਨੇ ਕਿਹਾ ਕਿ ਜੇਕਰ 17 ਅਗੱਸਤ ਤਕ ਸਰਕਾਰ ਨੇ ਜਾਂਚ ਸਿਰੇ ਨਾ ਲਗਾਈ ਤਾਂ ਆਮ ਆਦਮੀ ਪਾਰਟੀ ਵੀ ਬਾਕੀ ਸੰਗਤ ਅਤੇ ਜਥੇਬੰਦੀਆਂ ਨਾਲ ਸਰਕਾਰ ਵਿਰੁਧ ਸੰਘਰਸ਼ ਕਰੇਗੀ।

Location: India, Punjab, Patiala
Advertisement
Advertisement

 

Advertisement
Advertisement