ਮੰਦਭਾਗੀਆਂ ਹਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦੀਆਂ ਘਟਨਾਵਾਂ : 'ਆਪ'
Published : Aug 9, 2020, 9:34 am IST
Updated : Aug 9, 2020, 9:34 am IST
SHARE ARTICLE
AAP Leaders
AAP Leaders

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਿੰਡ ਕਲਿਆਣ ਦੇ ਗੁਰਦਵਾਰਾ ਅਰਦਾਸਪੁਰ ਸਾਹਿਬ ਵਿਚੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਪੁਰਾਤਨ ਸਰੂਪ ਨੂੰ...

ਪਟਿਆਲਾ, 8 ਅਗੱਸਤ (ਨੀਲ ਭਲਿੰਦਰ ਸਿੰਘ, ਤੇਜਿੰਦਰ ਫ਼ਤਿਹਪੁਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਿੰਡ ਕਲਿਆਣ ਦੇ ਗੁਰਦਵਾਰਾ ਅਰਦਾਸਪੁਰ ਸਾਹਿਬ ਵਿਚੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਪੁਰਾਤਨ ਸਰੂਪ ਨੂੰ ਲੱਭਣ 'ਚ ਪੁਲਿਸ ਦੀ ਬੇਹੱਦ ਢਿੱਲੀ ਕਾਰਵਾਈ 'ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਐਨੇ ਸੰਵੇਦਨਸ਼ੀਲ ਮੁੱਦੇ 'ਤੇ ਅਮਰਿੰਦਰ ਸਿੰਘ ਸਰਕਾਰ ਨੇ ਪਿਛਲੀ ਬਾਦਲ ਸਰਕਾਰ ਵਾਲਾ ਹੀ ਢਿੱਲਾ ਰੁਖ ਅਖ਼ਤਿਆਰ ਕੀਤਾ ਹੋਇਆ ਹੈ, ਜੋ ਕਈ ਤਰ੍ਹਾਂ ਦੇ ਸ਼ੰਕੇ-ਸਵਾਲ ਖੜੇ ਕਰ ਰਿਹਾ ਹੈ।

ਕਲਿਆਣ ਵਿਖੇ ਗੁਰਦਵਾਰਾ ਸਾਹਿਬ ਦਾ ਦੌਰਾ ਕਰਨ ਉਪਰੰਤ ਮੀਡੀਆ ਦੇ ਰੂਬਰੂ ਹੋਏ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਪਾਰਟੀ ਦੇ ਸੀਨੀਅਰ ਆਗੂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀਆਂ ਚੋਰੀਆਂ ਦੇ ਮਾਮਲੇ ਮੌਜੂਦਾ (ਅਮਰਿੰਦਰ) ਸਰਕਾਰ ਦੌਰਾਨ ਵੀ ਨਾ ਰੁਕਣਾ ਨਾ ਕੇਵਲ ਵੱਡੀ ਚਿੰਤਾ ਦਾ ਵਿਸ਼ਾ ਹਨ, ਸਗੋਂ ਗਹਿਰੀ ਸਾਜ਼ਿਸ਼ ਵਲ ਵੀ ਸੰਕੇਤ ਦਿੰਦੇ ਹਨ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਐਨੇ ਦਿਨਾਂ ਬਾਅਦ ਵੀ ਪੁਲਿਸ ਜਾਂਚ ਦੌਰਾਨ ਕੋਈ ਸੰਕੇਤ ਨਾ ਮਿਲਣਾ ਪੂਰੀ ਸਰਕਾਰ ਦੀ ਕਾਬਲੀਅਤ ਅਤੇ ਕਾਰਗੁਜ਼ਾਰੀ 'ਤੇ ਉਗਲ ਉਠਾਉਂਦਾ ਹੈ। ਇਸ ਲਈ ਜਾਂਚ ਹਾਈ ਕੋਰਟ ਦੇ ਸੀਟਿੰਗ ਜੱਜ ਹਵਾਲੇ ਕਰ ਕੇ ਇਕ ਉਚ ਪਧਰੀ ਪੇਸ਼ੇਵਾਰ ਟੀਮ ਰਾਹੀਂ ਜਾਂਚ ਕਰਵਾਈ ਜਾਵੇ। ਸੰਧਵਾਂ ਨੇ ਕਿਹਾ ਕਿ ਜੇਕਰ 17 ਅਗੱਸਤ ਤਕ ਸਰਕਾਰ ਨੇ ਜਾਂਚ ਸਿਰੇ ਨਾ ਲਗਾਈ ਤਾਂ ਆਮ ਆਦਮੀ ਪਾਰਟੀ ਵੀ ਬਾਕੀ ਸੰਗਤ ਅਤੇ ਜਥੇਬੰਦੀਆਂ ਨਾਲ ਸਰਕਾਰ ਵਿਰੁਧ ਸੰਘਰਸ਼ ਕਰੇਗੀ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement