
ਪਿਛਲੇ ਦਿਨੀਂ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਬਾਲ ਸਿੰਘ ਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਬਾਰੇ ਕੀਤੀ ਗਈ ਵਿਵਾਦਗ੍ਰਸਤ ਬਿਆਨਬਾਜ਼ੀ ਨੂੰ ਲੈ ਕੇ ਆਸਟਰੇਲੀਆ ਵਿਚ...
ਮੈਲਬੋਰਨ, 8 ਅਗੱਸਤ (ਪਰਮਵੀਰ ਸਿੰਘ ਆਹਲੂਵਾਲੀਆ) : ਪਿਛਲੇ ਦਿਨੀਂ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਬਾਲ ਸਿੰਘ ਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਬਾਰੇ ਕੀਤੀ ਗਈ ਵਿਵਾਦਗ੍ਰਸਤ ਬਿਆਨਬਾਜ਼ੀ ਨੂੰ ਲੈ ਕੇ ਆਸਟਰੇਲੀਆ ਵਿਚ ਵਸਦੇ ਸਮੁੱਚੇ ਸਿੱਖ ਭਾਈਚਾਰੇ ਦੁਆਰਾ ਸਖ਼ਤ ਨਿੰਦਾ ਕੀਤੀ ਜਾ ਰਿਹਾ ਹੈ। ਇਸ ਮੌਕੇ ਮੈਲਬੋਰਨ ਦੇ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰੇਗੀਬਰਨ ਦੀ ਕਮੇਟੀ ਜਿਨ੍ਹਾਂ ਵਿਚ ਪ੍ਰਧਾਨ ਪਰਮਜੀਤ ਸਿੰਘ ਗਰੇਵਾਲ, ਸੈਕਟਰੀ ਗੁਰਦੀਪ ਸਿੰਘ, ਉਕਾਰ ਸਿੰਘ, ਹਰਜਿੰਦਰ ਸਿੰਘ, ਦਵਿੰਦਰ ਸਿੰਘ, ਦਾਰਾ ਸਿੰਘ, ਗੁਰਵਿੰਦਰ ਸਿੰਘ, ਸੁਰਿੰਦਰ ਸਿੰਘ ਦੁਆਰਾ ਇਕ ਬਿਆਨ ਜਾਰੀ ਕਰਦੇ ਹੋਏ ਅਕਾਲ ਤਖ਼ਤ ਦੇ ਜਥੇਦਾਰ ਤੋਂ ਇਕਬਾਲ ਸਿੰਘ ਨੂੰ ਤੁਰਤ ਤਲਬ ਕਰਨ ਦੀ ਮੰਗ ਕਰਦੇ ਹੋਏ ਇਕਬਾਲ ਸਿੰਘ ਵਿਰੁਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਕਮੇਟੀ ਦੁਆਰਾ ਮੱਧ ਪ੍ਰਦੇਸ ਵਿਚ ਇਕ ਸਿੱਖ ਨੌਜਵਾਨ ਦੀ ਸਥਾਨਕ ਪੁਲਿਸ ਦੁਆਰਾ ਪੱਗ ਲਾਹ ਕੇ ਕੁੱਟਮਾਰ ਕਰਨ ਦੀ ਪੁਰਜ਼ੋਰ ਨਿਖੇਧੀ ਕਰਦੇ ਹੋਏ ਸਰਕਾਰ ਨੂੰ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਹੈ।