ਪੇਂਡੂ ਵਿਕਾਸ ਵਿਭਾਗ ਵਲੋਂ ਇਸ ਸਾਲ ਪਿੰਡਾਂ ‘ਚ 1500 ਖੇਡ ਮੈਦਾਨ ਅਤੇ ਪਾਰਕ ਬਣਾਏ ਜਾਣਗੇ
Published : Aug 9, 2020, 3:58 pm IST
Updated : Aug 9, 2020, 3:58 pm IST
SHARE ARTICLE
 park
park

ਪਿਛਲੇ ਦੋ ਸਾਲ ਦੌਰਾਨ ਹੁਣ ਤੱਕ ਪਿੰਡਾਂ ਵਿਚ 913 ਪਾਰਕ ਅਤੇ 921 ਖੇਡ ਮੈਦਾਨ ਬਣਾਏ

ਚੰਡੀਗੜ੍ਹ: ਪੰਜਾਬ ਦੇ ਪਿੰਡਾਂ ਵਿੱਚ ਸ਼ਹਿਰਾਂ ਵਾਂਗ ਵੱਧ ਤੋਂ ਵੱਧ ਸਹੂਲਤਾਂ ਦੇਣ ਦੇ ਉਪਰਾਲੇ ਦੇ ਤਹਿਤ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਵਿਭਾਗ ਵਲੋਂ ਪਿੰਡਾਂ ਵਿਚ ਪਾਰਕ ਅਤੇ ਖੇਡ ਮੈਦਾਨ ਬਣਾਏ ਜਾ ਰਹੇ ਹਨ। ਇਸ ਸਬੰਧੀ ਅੱਜ ਇਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦਿਆਂ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਸਾਲ ਸਰਕਾਰ ਵਲੋਂ 1500 ਖੇਡ ਮੈਦਾਨ ਅਤੇ ਪਾਰਕ ਬਣਾਏ ਜਾਣਗੇ।

parkpark

ਇਸ ਦੇ ਨਾਲ ਹੀ ਪੰਚਾਇਤ ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਦੇ ਚੱਲਦਿਆਂ ਇਸ ਲੰਘੇ ਸਮੇਂ ਦੌਰਾਨ ਕਰੋਨਾ ਮਹਾਂਮਾਰੀ ਦੇ ਬਾਵਜੂਦ ਵੀ ਵਿੱਤੀ ਸਾਲ 2020-21 ਦੌਰਾਨ ਰਾਜ ਅੰਦਰ ਕੁੱਲ 750 ਪਾਰਕ ਬਣਾਏ ਜਾਣਗੇ, ਜਿੰਨਾਂ ਵਿਚੋਂ 578 ਪਾਰਕ ਨਿਰਮਾਣ ਅਧੀਨ ਹਨ।

parkpark

ਇਸ ਤੋਂ ਇਲਾਵਾ ਇਸ ਵਿੱਤੀ ਸਾਲ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿੰਡਾਂ ਵਿੱਚ 750 ਖੇਡ ਮੈਦਾਨ ਬਣਾਉਣ ਦਾ ਟੀਚਾ ਮਿੱਥਿਆ ਹੈ, ਜਿੰਨਾਂ ਵਿੱਚੋਂ ਕੁੱਲ 165 ਖੇਡ ਦੇ ਮੈਦਾਨ ਨਿਰਮਾਣ ਅਧੀਨ ਹਨ।

parkpark

ਸ੍ਰੀ ਬਾਜਵਾ ਨੇ ਕਿ ਪਿੰਡਾਂ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਜਿੱਥੇ ਪਿੰਡਾਂ ਦੀ ਦਿੱਖ ਵਧੀਆ ਬਣ ਸਕੀ ਹੈ ਉਥੇ ਹੀ ਪਿੰਡ ਹਰੇ -ਭਰੇ ਬਣਨ ਦੇ ਨਾਲ ਨਾਲ ਪਿੰਡਾਂ ਦੇ ਨੌਜਵਾਨਾਂ ਤੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦਾ ਵੀ ਇੱਕ ਬਹੁਤ ਵਧੀਆ ਉਪਰਾਲਾ ਹੋਇਆ ਹੈ।

ਉਨ੍ਹਾਂ ਨਾਲ ਹੀ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡਾਂ ਵਿਚ ਬੇਅਬਾਦ ਪਈਆਂ ਜ਼ਮੀਨਾਂ ‘ਤੇ ਪਾਰਕ ਅਤੇ ਖੇਡ ਮੈਦਾਨ ਬਣਾਉਣ ਲਈ ਨਿਸ਼ਾਨ ਦੇਹੀ ਕਰਨ ਲਈ ਆਦੇਸ਼ ਜਾਰੀ ਕੀਤੇ ਸਨ।

ਇਸ ਸਰਕਾਰ ਦੇ ਪਿਛਲੇ ਦੋ ਸਾਲਾ ਦੇ ਦੌਰਾਨ ਹੁਣ ਤੱਕ ਵਿੱਤੀ ਸਾਲ 2018-19 ਅਤੇ 2019-20 ਦੌਰਾਨ  ਕੁੱਲ 913 ਪਾਰਕਾਂ ਦਾ ਨਿਰਮਾਣ ਕੀਤਾ ਗਿਆ ਹੈ ਅਤੇ ਅਤੇ ਇਕੱਲੇ ਵਿੱਤੀ ਸਾਲ 2019-20 ਦੌਰਾਨ ਹੀ 921 ਖੇਡ ਮੈਦਾਨ ਬਣਾਏ ਗਏ ਹਨ।

ਪੇਂਡੂ ਵਿਕਾਸ ਵਿਭਾਗ ਦੀ ਵਿੱਤੀ ਕਮਿਸ਼ਨਰ ਸ੍ਰੀਮਤੀ ਸੀਮਾ ਜੈਨ ਨੇ ਦੱਸਿਆ ਕਿ ਪਿੰਡਾਂ ਵਿਚ ਖੇਡ ਮੈਦਾਨ ਅਤੇ ਪਾਰਕਾਂ ਦੇ ਨਿਰਮਾਣ ਵਿਚ ਮਗਨਰੇਗਾ ਸਕੀਮ ਦੇ ਅੰਤਰਗਤ ਲੱਖਾਂ ਲੋੜਵੰਦ ਲੋਕਾਂ ਨੂੰ ਰੁਜਗਾਰ ਪ੍ਰਾਪਤ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪਿੰਡਾਂ ਦੀ ਦਿਖ ਬਦਲਣ ਲਈ ਨਿਰਧਾਰਤ ਟੀਚੇ ਕਰੋਨਾ ਮਹਾਂਮਾਰੀ ਦੇ ਬਵਜੂਦ ਸਮੇਂ ਸਿਰ ਪੂਰੇ ਕੀਤੇ ਜਾਣਗੇ। ਇਸ ਦੇ ਨਾਲ ਉਨ੍ਹਾਂ ਪਿਡਾਂ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਜਿੱਥੇ ਬੇਅਬਾਦ ਜ਼ਮੀਨਾਂ ‘ਤੇ ਪੰਚਇਤਾਂ ਖੇਡ ਮੈਦਾਨ ਜਾਂ ਪਾਰਕ ਬਣਵਉਣਾ ਚਹੁੰਦੀਆਂ ਹਨ, ਉਹ ਵੀ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement