ਪਾਣੀ ਦੇ ਸੋਮਿਆਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੇ ਯਤਨ ਹੋਰ ਮਜ਼ਬੂਤ ਹੋਏ - ਸਰਕਾਰੀਆ
Published : Aug 9, 2020, 4:02 pm IST
Updated : Aug 9, 2020, 4:02 pm IST
SHARE ARTICLE
sukhbinder singh sarkaria
sukhbinder singh sarkaria

ਪਾਣੀ ਦੀ ਸੰਭਾਲ ਅਤੇ ਸੁਚੱਜੀ ਵਰਤੋਂ ਬਾਰੇ ਠੋਸ ਕਾਰਜ ਕਰੇਗੀ ਅਥਾਰਟੀ

ਚੰਡੀਗੜ੍ਹ, 9 ਅਗਸਤ: ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਦੇ ਗਠਨ ਨਾਲ ਪਾਣੀ ਦੇ ਸੋਮਿਆਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੇ ਯਤਨ ਹੋਰ ਮਜ਼ਬੂਤ ਹੋ ਗਏ ਹਨ। ਪਿਛਲੇ ਦਿਨੀਂ ਇਸ ਦੇ ਚੇਅਰਮੈਨ ਅਤੇ ਦੋ ਮੈਂਬਰਾਂ ਨੇ ਸਹੁੰ ਚੁੱਕੀ ਹੈ। ਅਥਾਰਟੀ ਨੂੰ ਸੂਬੇ ਦੇ ਜਲ ਸਰੋਤਾਂ ਦੇ ਢੁਕਵੇਂ, ਨਿਰਪੱਖ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਤੇ ਵਿਕਾਸ ਅਤੇ ਇਸ ਨਾਲ ਜੁੜੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਸਭ ਅਧਿਕਾਰ ਦਿੱਤੇ ਗਏ ਹਨ। ਪੰਜਾਬ ਵਿਚ ਡੂੰਘੇ ਹੋ ਰਹੇ ਜ਼ਮੀਨੀ ਪਾਣੀ ਦਾ ਪੱਧਰ ਉੱਚਾ ਚੁੱਕਣ, ਪਾਣੀ ਦੀ ਸੁਚੱਜੀ ਵਰਤੋਂ ਅਤੇ ਵੱਧ ਰਹੀ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਲਈ ਇਹ ਅਥਾਰਟੀ ਮਹੱਤਵਪੂਰਣ ਕਾਰਜ ਕਰੇਗੀ।

Punjab Water Regulation and Development AuthorityPunjab Water Regulation and Development Authority

ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਉਮੀਦ ਪ੍ਰਗਟਾਈ ਹੈ ਕਿ ਅਥਾਰਟੀ ਪਾਣੀ ਦੇ ਮਹੱਤਵਪੂਰਨ ਸਰੋਤਾਂ/ਸੋਮਿਆਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਨੂੰ ਮਜ਼ਬੂਤੀ ਪ੍ਰਦਾਨ ਕਰੇਗੀ।ਉਨ੍ਹਾਂ ਕਿਹਾ ਕਿ ਦਿਨੋ-ਦਿਨ ਗੰਭੀਰ ਹੁੰਦੀ ਜਾ ਰਹੀ ਪਾਣੀ ਦੀ ਸਮੱਸਿਆ ਦੇ ਹੱਲ ਲਈ ਅਥਾਰਟੀ ਕੋਈ ਸਾਰਥਕ ਨੀਤੀ ਜਾਂ ਸੁਝਾਅ ਲੈ ਕੇ ਆਵੇਗੀ। 

Karan Avtar Singh Karan Avtar Singh

ਕਾਬਿਲੇਗੌਰ ਹੈ ਕਿ ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਦਾ ਚੇਅਰਮੈਨ ਕਰਨ ਅਵਤਾਰ ਸਿੰਘ ਨੂੰ ਲਾਇਆ ਗਿਆ ਹੈ ਜੋ ਕਿ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਹਨ। ਇਸ ਤੋਂ ਇਲਾਵਾ ਸੁਰਿੰਦਰ ਸਿੰਘ ਕੁੱਕਲ ਅਤੇ ਸੁਸ਼ੀਲ ਗੁਪਤਾ ਨੂੰ ਮੈਂਬਰ ਲਾਇਆ ਗਿਆ ਹੈ। 

Water is LifeWater 

ਕੀ ਕਰੇਗੀ ਅਥਾਰਟੀ? 
ਅਥਾਰਟੀ ਨੂੰ ਪਾਣੀ ਦੀ ਕੁਸ਼ਲ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਪਾਣੀ ਦੀ ਬਰਬਾਦੀ ਜਾਂ ਦੁਰਵਰਤੋਂ ਨੂੰ ਘੱਟ ਕਰਨ ਅਤੇ ਪਾਣੀ ਦੇ ਮੁੜ ਇਸਤੇਮਾਲ ਨੂੰ ਉਤਸ਼ਾਹਿਤ ਕਰਨ ਲਈ ਆਦੇਸ਼ ਜਾਰੀ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਇਸ ਦੇ ਨਾਲ-ਨਾਲ ਇਹ ਅਥਾਰਟੀ ਪੰਜਾਬ ਦੇ ਜਲ ਸਰੋਤਾਂ ਦੀ ਸੰਭਾਲ ਨੂੰ ਯਕੀਨੀ ਬਣਾਏਗੀ। ਅਥਾਰਿਟੀ ਸਮੇਂ-ਸਮੇਂ ‘ਤੇ ਨੀਤੀਆਂ ਬਣਾਉਣ ਅਤੇ ਪ੍ਰੋਗਰਾਮਾਂ ਬਾਰੇ ਸਰਕਾਰ ਨੂੰ ਸਲਾਹ ਵੀ ਦੇਵੇਗੀ। ਇਕ ਮਹੱਤਵਪੂਰਨ ਕਾਰਜ ਵੱਜੋਂ ਇਹ ਅਥਾਰਟੀ ਪਾਣੀ ਦੀ ਸੰਭਾਲ, ਵਰਤੋਂ ਅਤੇ ਗੁਣਵੱਤਾ ਨਾਲ ਜੁੜੇ ਸਰਵੇਖਣ, ਜਾਂਚ ਅਤੇ ਖੋਜ ਕਾਰਜ ਵੀ ਕਰੇਗੀ। ਅਥਾਰਟੀ ਨੂੰ ਸੂਬੇ ਦੇ ਜਲ ਸਰੋਤਾਂ ਦੀ ਸੰਭਾਲ ਲਈ ਦਿਸ਼ਾ-ਨਿਰਦੇਸ਼ ਅਤੇ ਹਦਾਇਤਾਂ ਜਾਰੀ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।    

Sukhbinder Singh SarkariaSukhbinder Singh Sarkaria

ਧਰਤੀ ਹੇਠਲਾ ਪਾਣੀ ਅਤੇ ਅਥਾਰਟੀ
ਧਰਤੀ ਹੇਠਲੇ ਪਾਣੀ ਦੀ ਵਰਤੋਂ ਸਬੰਧੀ ਅਥਾਰਟੀ ਖਾਸ ਕੰਮ ਕਰੇਗੀ। ਸਿੰਚਾਈ, ਸਨਅਤੀ ਜਾਂ ਘਰੇਲੂ ਵਰਤੋਂ ਲਈ ਜ਼ਮੀਨੀ ਪਾਣੀ ਦੀ ਵਰਤੋਂ ਬਾਰੇ ਹਦਾਇਤਾਂ ਜਾਰੀ ਕਰੇਗੀ। ਮੀਂਹ ਦੇ ਪਾਣੀ ਨਾਲ ਸਿੰਚਾਈ ਕਰਨ ਨੂੰ ਉਤਸ਼ਾਹਿਤ ਕੀਤਾ ਜਾਵੇਗਾ।ਅਥਾਰਟੀ ਜਾਂ ਅਥਾਰਟੀ ਵੱਲੋਂ ਨਿਰਧਾਰਤ ਸੰਸਥਾ ਤੋਂ ਰਜਿਸਟ੍ਰੇਸ਼ਨ ਕਰਵਾਏ ਬਿਨਾਂ ਖੂਹਾਂ ਦੀ ਖੁਦਾਈ ਨਹੀਂ ਕੀਤੀ ਜਾ ਸਕੇਗੀ। ਜ਼ਿਕਰਯੋਗ ਹੈ ਕਿ ਪੀਣ ਵਾਲੇ ਪਾਣੀ ਅਤੇ ਘਰੇਲੂ ਵਰਤੋਂ ਲਈ ਧਰਤੀ ਹੇਠੋਂ ਪਾਣੀ ਕੱਢਣ ਲਈ ਅਥਾਰਟੀ ਵੱਲੋਂ ਕੋਈ ਰੋਕ ਨਹੀਂ ਹੋਵੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement