ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਸਰਵੇ ਵਾਸਤੇ ਤਿਆਰੀਆਂ ਮੁਕੰਮਲ
Published : Aug 9, 2020, 3:21 pm IST
Updated : Aug 9, 2020, 3:21 pm IST
SHARE ARTICLE
Vijay Inder Singla
Vijay Inder Singla

ਸਕੂਲ ਸਕੱਤਰ ਵੱਲੋਂ ਸਰਵੇਖਣ ਦੀਆਂ ਤਿਆਰੀਆਂ ਲਈ ਲੜੀਵਾਰ ਮੀਟਿੰਗਾਂ

ਸਕੂਲ ਸਿੱਖਿਆ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਅਚੀਵਮੈਂਟ ਸਰਵੇਖਣ (ਪੀ.ਏ.ਐੱਸ.) ਕਰਵਾਉਣ ਦੇ ਵਾਸਤੇ ਸਿੱਖਿਆ ਵਿਭਾਗ ਨੇ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ।

Vijay Inder SinglaVijay Inder Singla

ਇਹ ਦੇਸ਼ ਦੇ ਕਿਸੇ ਵੀ ਸੂਰੇ ਦੁਆਰਾ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਹੋਵੇਗੀ। ਸਿੱਖਿਆ ਮੰਤਰੀ ਨੇ ਇਹ ਸਰਵੇਖਣ ਵਿਗਿਆਨਿਕ ਢੰਗ ਨਾਲ ਕਰਵਾਏ ਜਾਣ ’ਤੇ ਜ਼ੋਰ ਦਿੱਤਾ ਹੈ।

 Vijay Inder SinglaVijay Inder Singla

ਸ੍ਰੀ ਸਿੰਗਲਾ ਵੱਲੋਂ ਦਿੱਤੀ ਗਈ ਸੇਧ ਦੇ ਅਨੁਸਾਰ ਇਸ ਸਰਵੇਖਣ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਦੇ ਵਾਸਤੇ ਸਕੂਲ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਨੇ ਸਰਵੇਖਣ ਦੇ ਨਾਲ ਸਬਧਿਤ ਸਾਰੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਦੇ ਰਾਹੀਂ ਲੜੀਵਾਰ ਮੀਟਿੰਗਾਂ ਕਰਕੇ ਪ੍ਰਬੰਧਾਂ ਦਾ ਜਾਇਜਾ ਕੀਤੀਆਂ ਅਤੇ ਉਨ੍ਹਾਂ ਨੂੰ ਸਾਰੇ ਮਾਪਦੰਡਾਂ ਦੇ ਨਾਲ ਇਹ ਸਰਵੇਖਣ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ।

Vijay Inder SinglaVijay Inder Singla

ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਬੁਲਾਰੇ ਅਨੁਸਾਰ ਪੀ.ਏ.ਐਸ. ਨਾ ਸਿਰਫ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ‘ਨੈਸ਼ਨਲ ਅਚੀਵਮੈਂਟ ਸਰਵੇ’ ਲਈ ਤਿਆਰ ਕਰੇਗਾ ਬਲਕਿ ਇਹ ਵਿਦਿਆਰਥੀਆਂ ਦੀ ਸਮਝ ਸਮਰੱਥਾ ਮਜ਼ਬੂਤ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਦੀ ਤਰਕ ਯੋਗਤਾ ਨੂੰ ਵਧਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਵੇਗਾ।

StudentsStudents

ਇਹ ਸਰਵੇਖਣ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਕਰਵਾਇਆ ਜਾਵੇਗਾ ਅਤੇ ਇਸ ਵਿੱਚ ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਭਾਗ ਲੈਣਗੇ। ਇਹ ਸਰਵੇਖਣ ‘ਨੈਸ਼ਨਲ ਅਚੀਵਮੈਂਟ ਸਰਵੇ’ ਦੇ ਮਾਪਦੰਡਾਂ ’ਤੇ ਅਧਾਰਤ ਹੋਵੇਗਾ। ਇਸ ਵਿੱਚ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕੀਤਾ ਜਾਵੇਗਾ। ਇਹ ਸਰਵੇਖਣ ਅੰਗਰੇਜ਼ੀ, ਵਿਗਿਆਨ, ਗਣਿਤ ਅਤੇ ਸਮਾਜਿਕ ਅਧਿਐਨ ਸਮੇਤ ਚੋਣਵੇਂ ਵਿਸ਼ਿਆਂ ’ਤੇ ਆਧਾਰਤ ਹੋਵੇਗਾ।

ਇਸ ਵਿੱਚ ਮਲਟੀਪਲ ਚੁਆਇਸ ਪ੍ਰਸ਼ਨ (ਐਮ.ਸੀ.ਕਿਉ) ਹੋਣਗੇ। ਬੁਲਾਰੇ ਦੇ ਅਨੁਸਾਰ ਇਹ ਸਰਵੇਖਣ ਦੀ ਪ੍ਰਕਿਰਿਆ ਅਗਸਤ ਦੇ ਦੂਜੇ ਪੰਦਰਵਾੜੇ ਦੇ ਆਰੰਭ ਵਿੱਚ ਹੀ ਸ਼ੁਰੂ ਹੋ ਜਾਵੇਗੀ ਅਤੇ ਸਤੰਬਰ ਤੋਂ ਮੌਕ ਟੈਸਟ ਕਰਵਾਉਣ ਦਾ ਇਕ ਵਿਸ਼ਾਲ ਪ੍ਰੋਗਰਾਮ ਉਲੀਕਿਆ ਗਿਆ ਹੈ। ਵਿਦਿਆਰਥੀਆਂ ਵਿਚ ਵੱਖ-ਵੱਖ ਵਿਸ਼ਿਆਂ ਦੀਆਂ ਬੁਨਿਆਦੀ ਧਾਰਨਾਵਾਂ ਦੀ ਸਮਝਦਾਰੀ ਪੈਦਾ ਕਰਨ ਲਈ ਪ੍ਰਸ਼ਨ ਬੈਂਕ ਤਿਆਰ ਕੀਤਾ ਜਾ ਰਿਹਾ ਹੈ।

ਬੁਲਾਰੇ ਅਨੁਸਾਰ ਪੀ.ਏ.ਐਸ. ਨੂੰ ਸੁਚੱਜੇ ਨਾਲ ਚਲਾਉਣ ਦੇ ਉਦੇਸ਼ ਨਾਲ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਫਸਰਾਂ, ਉਪ ਜ਼ਿਲ੍ਹਾ ਸਿੱਖਿਆ ਅਫਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰਾਂ, ਜ਼ਿਲ੍ਹਾ ਸਿਖਿਆ ਸੁਧਰ ਟੀਮਾਂ ਅਤੇ ਸੋਸ਼ਲ ਮੀਡੀਆ ਕੋਆਰਡੀਨੇਟਰਾਂ ਨੂੰ ਸੰਵੇਦਨਸ਼ੀਲ ਕਰਨ ਲਈ ਵੈਬਿਨਾਰਾਂ ਦਾ ਆਯੋਜਨ ਵੀ ਸ਼ੁਰੂ ਕੀਤਾ ਹੈ।

ਬੁਲਾਰੇ ਅਨੁਸਾਰ ਇਸ ਸਰਵੇਖਣ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਮਾਪਿਆਂ ਨੂੰ ਵੀ ਇਸ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਗਿਆ ਹੈ ਅਤੇ ਮਾਪਿਆਂ ਦੀ ਸ਼ਮੂਲੀਅਤ ਸਰਕਾਰੀ ਸਕੂਲਾਂ ਦੇ ਬਦਲ ਰਹੇ ਚਿਹਰੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਸਹਾਇਤਾ ਕਰੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement