
ਗੁਰਦੁਆਰੇ ਦੀ ਹਦੂਦ ਅੰਦਰ ਮਾਸ ਸਣੇ ਰੰਗੇ ਹੱਥੀਂ ਕਾਬੂ !
ਤਰਨ-ਤਾਰਨ: ਮਾਮਲਾ ਤਰਨਤਾਰਨ ਦੇ ਪਿੰਡ ਧੁੰਨ ਦਾ ਹੈ ਜਦੋਂ ਇੱਥੇ ਜਿੱਥੇ ਗੁਰਦੁਆਰੇ ਦੀ ਹਦੂਦ ਅੰਦਰ ਗ੍ਰੰਥੀ ਮਾਸ ਸਣੇ ਰੰਗੇ ਹੱਥੀਂ ਫੜਿਆ ਗਿਆ। ਜਿਸ ਦੀ ਕਿ ਇਹ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਹੈ। ਵੀਡੀਓ ਵਿਚ ਪਿੰਡ ਦੇ ਲੋਕਾਂ ਵੱਲੋਂ ਗ੍ਰੰਥੀ ਨੂੰ ਰੰਗੇ ਹੱਥੀਂ ਫੜੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ।
Tarn Taran
ਓਧਰ ਪਿੰਡ ਦੇ ਲੋਕਾਂ ਨੇ ਪੁਲਿਸ ਕੋਲੋਂ ਸ਼ਿਕਾਇਤ ਦਰਜ ਕਰਵਾ ਜੇ ਗ੍ਰੰਥੀ ਨੂੰ ਪੁਲਿਸ ਹਵਾਲੇ ਕਰ ਦਿੱਤਾ। ਓਧਰ ਦੂਜੇ ਪਾਸੇ ਪੁਲਿਸ ਨੇ ਪੁੱਛ ਪੜਤਾਲ ਕਰਕੇ ਗ੍ਰੰਥੀ ਖਿਲਾਫ ਬਣਦੀ ਕਾਰਵਾਈ ਦੀ ਗੱਲ ਆਖੀ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਗ੍ਰੰਥੀ ਵੱਲੋਂ ਇਸ ਜ਼ੁਰਮ ਨੂੰ ਮੰਨ ਲਿਆ ਗਿਆ ਹੈ ਤੇ ਉਸ ਤੇ 295 ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਅੱਗੇ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।
Granthi
ਸੋ ਹੁਣ ਦੇਖਣਾ ਹੋਵੇਗਾ ਪੁਲਿਸ ਕੀ ਕਾਰਵਾਈ ਅਮਲ ਵਿਚ ਲਿਆਉਂਦੀ ਹੈ। ਪਰ ਇਸ ਮਾਮਲੇ ਤੋਂ ਬਾਅਦ ਪਿੰਡ ਦੇ ਲੋਕਾਂ ਵਿਚ ਰੋਸ ਜ਼ਰੂਰ ਦੇਖਣ ਨੂੰ ਮਿਲ ਰਿਹਾ। ਗੁਰਦਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਇਹ ਸ਼ੱਕ ਸੀ ਕਿ ਗ੍ਰੰਥੀ ਜੋ ਗੁਰਦੁਆਰਾ ਸਾਹਿਬ ਦੀ ਚਾਰ ਦੀਵਾਰੀ ਅੰਦਰ ਮੌਜੂਦ ਕਮਰੇ ’ਚ ਕਮੇਟੀ ਦੀ ਸਹਿਮਤੀ ਨਾਲ ਰਹਿ ਰਿਹਾ ਸੀ, ਵੱਲੋਂ ਮੀਟ ਬਣਾ ਕੇ ਅਕਸਰ ਖਾਧਾ ਜਾਂਦਾ ਹੈ।
Police officer
ਇਸ ਦੌਰਾਨ ਕਮੇਟੀ ਮੈਂਬਰਾਂ ਨੇ ਸ਼ਨੀਵਾਰ ਨੂੰ ਗ੍ਰੰਥੀ ਸਿੰਘ ਨੂੰ ਕਮਰੇ ਅੰਦਰ ਲਿਆਂਦੇ ਗਏ ਕੱਚੇ ਮੀਟ ਨੂੰ ਪਕਾਉਣ ਤੋਂ ਪਹਿਲਾਂ ਹੀ ਰੰਗੇ ਹੱਥੀਂ ਕਾਬੂ ਕਰ ਲਿਆ। ਕਮੇਟੀ ਮੈਂਬਰ ਰਸਾਲ ਸਿੰਘ, ਨਿਸ਼ਾਨ ਸਿੰਘ, ਇਲਾਵਾ ਰਣਜੀਤ ਸਿੰਘ ਆਦਿ ਨੇ ਦੱਸਿਆ ਕਿ ਗ੍ਰੰਥੀ ਵੱਲੋਂ ਗੁਰਦਆਰਾ ਸਾਹਿਬ ਅੰਦਰ ਮੀਟ ਲਿਆ ਕੇ ਗੁਰੂ ਸਾਹਿਬ ਦੀ ਮਾਣ-ਮਰਿਆਦਾ ਨੂੰ ਭੰਗ ਕੀਤਾ ਗਿਆ ਹੈ, ਜਿਸ ਨੂੰ ਕਮੇਟੀ ਵੱਲੋਂ ਖਾਰਜ ਕੀਤਾ ਗਿਆ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।