ਕੋਰੋਨਾ ਨਾਲ ਨਜਿੱਠਣ ਲਈ 76,381 ਵਲੰਟੀਅਰ ਪਿੰਡਾਂ ਤੇ ਸ਼ਹਿਰਾਂ ਵਿੱਚ ਦਿੰਦੇ ਹਨ ਜਾਗਰੂਕਤਾ ਦਾ ਹੋਕਾ
Published : Aug 9, 2020, 4:13 pm IST
Updated : Aug 9, 2020, 4:13 pm IST
SHARE ARTICLE
76,381 volunteers of Youth Services raising awareness against corona every fortnight: Rana Sodhi
76,381 volunteers of Youth Services raising awareness against corona every fortnight: Rana Sodhi

ਇਸ ਮੁਹਿੰਮ ਦੌਰਾਨ ਪਿਛਲੇ ਦਿਨੀਂ ਇਨ੍ਹਾਂ ਵਲੰਟੀਅਰਾਂ ਨੇ ਸੂਬੇ ਦੇ 5503 ਪਿੰਡਾਂ ਤੇ ਸ਼ਹਿਰਾਂ ਨੂੰ ਕਵਰ ਕੀਤਾ।

ਚੰਡੀਗੜ੍ਹ, 9 ਅਗਸਤ: ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਯੁਵਕ ਸੇਵਾਵਾਂ ਵਿਭਾਗ ਨਾਲ ਜੁੜੇ 76,381 ਵਲੰਟੀਅਰ ਹਰ ਪੰਦਰਵਾੜੇ 'ਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਇਸ ਭਿਆਨਕ ਬੀਮਾਰੀ ਤੋਂ ਬਚਾਅ ਦੇ ਇਹਤਿਆਤੀ ਕਦਮਾਂ ਬਾਰੇ ਜਾਗਰੂਕ ਕਰ ਰਹੇ ਹਨ। ਇਸ ਮੁਹਿੰਮ ਦੌਰਾਨ ਪਿਛਲੇ ਦਿਨੀਂ ਇਨ੍ਹਾਂ ਵਲੰਟੀਅਰਾਂ ਨੇ ਸੂਬੇ ਦੇ 5503 ਪਿੰਡਾਂ ਤੇ ਸ਼ਹਿਰਾਂ ਨੂੰ ਕਵਰ ਕੀਤਾ।

76,381 volunteers of Youth Services raising awareness against corona every fortnight: Rana Sodhi76,381 volunteers of Youth Services raising awareness against corona every fortnight: Rana Sodhi

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਕੋਵਿਡ-19 ਦੀ ਰੋਕਥਾਮ ਲਈ ਵਿਭਾਗ ਦੇ ਸਮੂਹ ਜ਼ਿਲ੍ਹਾ ਦਫ਼ਤਰਾਂ, ਐਨ.ਐਸ.ਐਸ. ਯੂਨਿਟਾਂ, ਰੈੱਡ ਰੀਬਨ ਕਲੱਬਾਂ, ਕਾਲਜਾਂ/ਸਕੂਲਾਂ ਦੇ ਯੂਥ ਕਲੱਬਾਂ ਅਤੇ ਵਿਭਾਗ ਨਾਲ ਜੁੜੇ ਪੇਂਡੂ ਯੂਥ ਕਲੱਬਾਂ ਵੱਲੋਂ ਮਿਸਾਲੀ ਯੋਗਦਾਨ ਪਾਇਆ ਜਾ ਰਿਹਾ ਹੈ। ਵਿਭਾਗ ਨਾਲ ਜੁੜੇ ਸੂਬੇ ਦੀਆਂ 18 ਯੂਨੀਵਰਸਿਟੀਆਂ, 642 ਕਾਲਜਾਂ ਅਤੇ 572 ਸੀਨੀਅਰ ਸੈਕੰਡਰੀ ਸਕੂਲਾਂ ਦੇ 1585 ਐਨ.ਐਸ.ਐਸ. ਯੂਨਿਟਾਂ, ਕਾਲਜਾਂ ਦੇ 600 ਰੈੱਡ ਰੀਬਨ ਕਲੱਬਾਂ, 100 ਕਾਲਜਾਂ/ਸਕੂਲਾਂ ਦੇ ਯੂਥ ਕਲੱਬਾਂ ਅਤੇ 13,857 ਪੇਂਡੂ ਯੂਥ ਕਲੱਬਾਂ ਦੇ ਵਲੰਟੀਅਰ ਹਰ ਪੰਦਰਵਾੜੇ 'ਤੇ ਘਰ-ਘਰ ਜਨ ਸੰਪਰਕ ਪ੍ਰੋਗਰਾਮ ਚਲਾ ਕੇ ਮੁਕਾਮੀ ਬਾਸ਼ਿੰਦਿਆਂ ਨੂੰ ਜਾਗਰੂਕ ਕਰ ਰਹੇ ਹਨ। 

76,381 volunteers of Youth Services raising awareness against corona every fortnight: Rana Sodhi76,381 volunteers of Youth Services raising awareness against corona every fortnight: Rana Sodhi

ਰਾਣਾ ਸੋਢੀ ਨੇ ਦੱਸਿਆ ਕਿ ਪਿਛਲੇ ਦਿਨੀਂ ਵਿੱਢੀ ਗਈ ਜਾਗਰੂਕਤਾ ਮੁਹਿੰਮ ਤਹਿਤ ਰਾਜ ਦੇ ਸਮੂਹ 22 ਜ਼ਿਲ੍ਹਿਆਂ ਦੇ ਪਿੰਡਾਂ, ਸ਼ਹਿਰੀ ਇਲਾਕਿਆਂ ਅਤੇ ਕਸਬਿਆਂ ਵਿੱਚ ਘਰ-ਘਰ ਪਹੁੰਚ ਕੀਤੀ ਗਈ। ਇਸ ਦੌਰਾਨ 3402 ਯੂਥ ਕਲੱਬਾਂ, ਐਨ.ਐਸ.ਐਸ. ਯੂਨਿਟਾਂ, ਰੈੱਡ ਰੀਬਨ ਕਲੱਬਾਂ ਦੇ 76,381 ਵਲੰਟੀਅਰਾਂ ਵੱਲੋਂ 5503 ਪਿੰਡਾਂ ਤੇ ਸ਼ਹਿਰਾਂ ਵਿੱਚ ਕਰੋਨਾ ਮਹਾਂਮਾਰੀ ਦੀ ਲੜੀ ਤੋੜਨ ਲਈ ਲੋਕਾਂ ਨੂੰ ਆਪਸੀ ਦੂਰੀ ਰੱਖਣ, ਜ਼ਰੂਰੀ ਕੰਮ ਲਈ ਹੀ ਘਰੋਂ ਨਿਕਲਣ, ਦਸਤਾਨੇ ਤੇ ਮਾਸਕ ਪਾਉਣ, ਵਾਰ-ਵਾਰ ਹੱਥ ਧੋਣ,

76,381 volunteers of Youth Services raising awareness against corona every fortnight: Rana Sodhi76,381 volunteers of Youth Services raising awareness against corona every fortnight: Rana Sodhi

ਕੋਰੋਨਾ ਦੇ ਲੱਛਣ ਪਾਏ ਜਾਣ `ਤੇ ਤੁਰੰਤ ਨੇੜਲੇ ਸਿਹਤ ਕੇਂਦਰ ਵਿੱਚ ਜਾਂਚ ਕਰਵਾਉਣ ਅਤੇ ਕੋਵਾ ਐਪ ਡਾਊਨਲੋਡ ਕਰਨ ਸਬੰਧੀ ਪ੍ਰੇਰਿਤ ਕੀਤਾ ਗਿਆ। ਯੂਥ ਕਲੱਬਾਂ ਵੱਲੋਂ ਆਪਸੀ ਦੂਰੀ ਦੀ ਪਾਲਣਾ ਕਰਦਿਆਂ ਮੋਬਾਈਲ ਬੱਸਾਂ ਰਾਹੀਂ ਖ਼ੂਨਦਾਨ ਕੈਂਪ ਅਤੇ ਪੌਦੇ ਲਾਏ ਗਏ। ਇਸ ਤੋਂ ਇਲਾਵਾ ਵਲੰਟੀਅਰਾਂ ਵੱਲੋਂ ਕੋਵਿਡ-19 ਤੋਂ ਬਚਾਅ ਸਬੰਧੀ ਪੋਸਟਰ ਅਤੇ ਬੈਨਰ ਬਣਾ ਕੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਵਿੱਚ ਲਾਏ ਜਾ ਰਹੇ ਹਨ।

76,381 volunteers of Youth Services raising awareness against corona every fortnight: Rana Sodhi76,381 volunteers of Youth Services raising awareness against corona every fortnight: Rana Sodhi

ਯੁਵਕ ਸੇਵਾਵਾਂ ਮੰਤਰੀ ਨੇ ਦੱਸਿਆ ਕਿ ਵਿਭਾਗ ਦੇ ਸਮੂਹ ਸਹਾਇਕ ਡਾਇਰੈਕਟਰਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਪ੍ਰੋਗਰਾਮ ਅਫ਼ਸਰ (ਐਨ.ਐਸ.ਐਸ), ਸਮੂਹ ਕਾਲਜਾਂ ਦੇ ਨੋਡਲ ਅਫ਼ਸਰਾਂ, ਰੈੱਡ ਰੀਬਨ ਕਲੱਬਾਂ ਅਤੇ ਯੂਥ ਕਲੱਬਾਂ ਨਾਲ ਭਵਿੱਖੀ ਪ੍ਰੋਗਰਾਮ ਉਲੀਕਣ ਲਈ ਨਿਰੰਤਰ ਆਨਲਾਈਨ ਮੀਟਿੰਗਾਂ ਕਰਨ ਅਤੇ ਕੋਵਿਡ-19 ਸਬੰਧੀ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਮੁਹਿੰਮ ਨੂੰ ਅੱਗੇ ਤੋਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement