ਗੁਰੂ ਹਰਸਹਾਏ ਦੀ ਧਰਤੀ ‘ਤੇ 6 ਸ਼ਖਸ਼ੀਅਤਾਂ ਨੂੰ ਚੋਟੀ ਦੇ ਗੱਤਕਾ ਐਵਾਰਡਾਂ ਨਾਲ ਸਨਮਾਨਤ ਕੀਤਾ
Published : Aug 9, 2021, 5:01 pm IST
Updated : Aug 9, 2021, 5:01 pm IST
SHARE ARTICLE
File Photo
File Photo

ਪੰਜ ਲੱਖ ਰੁਪਏ ,ਇੱਕ ਜਿੰੰਮ ਸਕੂਲ ਨੂੰ ਦੇਣ ਦਾ ਕੀਤਾ ਐਲਾਨ 

ਗੁਰੂ ਹਰਸਹਾਏ  (ਗੁਰਮੇਲ ਵਾਰਵਲ) - ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਅਤੇ ਪੰਜਾਬ ਦੇ ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਨੇ ਅੱਜ ਗੁਰੂ ਹਰਸਹਾਏ ਦੀ ਧਰਤੀ 'ਤੇ 6 ਸ਼ਖਸ਼ੀਅਤਾਂ ਨੂੰ ਚੋਟੀ ਦੇ ਗੱਤਕਾ ਐਵਾਰਡਾਂ ਨਾਲ ਸਨਮਾਨਤ ਕੀਤਾ ਜਿਸ ਨਾਲ ਗੱਤਕਾ ਇਤਿਹਾਸ ਵਿਚ ਇਕ ਨਵਾਂ ਅਧਿਆਏ ਜੁੜ ਗਿਆ ਹੈ।

Photo

ਇਹ ਪਹਿਲੀ ਵਾਰ ਹੈ ਕਿ ਦੁਨੀਆਂ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ ‘ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ’ ਵੱਲੋਂ ਸਿੱਖ ਵਿਰਾਸਤ ਦੀ ਖੇਡ ਗੱਤਕੇ ਦੀ ਪ੍ਰਫੁੱਲਤਾ ਲਈ ਭਰਪੂਰ ਯੋਗਦਾਨ ਪਾਉਣ ਅਤੇ ਗੱਤਕਾ ਖੇਤਰ ਵਿਚ ਵਿਲੱਖਣ ਪ੍ਰਾਪਤੀਆਂ ਕਰਨ ਬਦਲੇ ਸਾਲ 2020 ਅਤੇ ਸਾਲ 2021 ਲਈ ਚਾਰ ਪ੍ਰਮੁੱਖ ਗੱਤਕਾ ਸ਼ਖਸ਼ੀਅਤਾਂ ਅਤੇ ਦੋ ਨਾਮਵਰ ਖਿਡਾਰੀਆਂ ਨੂੰ ਵੱਕਾਰੀ ਗੱਤਕਾ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ।

Photo
 

ਇਸ ਮੁਬਾਰਕ ਮੌਕੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਹੁੰਚਣਾ ਸੀ ਪਰ ਜ਼ਰੂਰੀ ਰੁਝੇਵੇਂ ਕਾਰਨ ਉਨਾਂ ਦੀ ਥਾਂ ਤੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ, ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਵੱਲੋਂ ਗੱਤਕਾ ਖੇਤਰ ਵਿੱਚ ਵਿਲੱਖਣ ਪ੍ਰਾਪਤੀਆਂ ਬਦਲੇ  ਸ. ਬਲਦੇਵ ਸਿੰਘ ਬੋਪਾਰਾਏ ਗੁਰਦਾਸਪੁਰ ਅਤੇ ਸ. ਅਵਤਾਰ ਸਿੰਘ ਪਟਿਆਲਾ ਨੂੰ  ਸਰਵਉੱਚ ‘ਗੱਤਕਾ ਗੌਰਵ ਐਵਾਰਡ’ ਨਲ ਸਨਮਾਨਿਤ ਕੀਤਾ ਗਿਆ।

Photo

ਗੱਤਕਾ ਮੁਕਾਬਲਿਆਂ ਵਿਚ ਵੱਡੀਆਂ ਮੱਲਾਂ ਮਾਰਨ ਬਦਲੇ ਗੱਤਕੇਬਾਜ਼ ਸਿਮਰਨਜੀਤ ਸਿੰਘ ਚੰਡੀਗੜ੍ਹ ਅਤੇ ਅਕਵਿੰਦਰ ਕੌਰ ਕਪੂਰਥਲਾ ਨੂੰ ‘ਐਨ.ਜੀ.ਏ.ਆਈ. ਗੱਤਕਾ ਐਵਾਰਡ’ ਪ੍ਰਦਾਨ ਜਦਕਿ ਗੱਤਕੇ ਦੇ ਪ੍ਰਚਾਰ-ਪਸਾਰ ਵਿੱਚ ਵਡਮੁੱਲੀਆਂ ਸੇਵਾਵਾਂ ਦੇਣ ਬਦਲੇ ਸੁਖਚੈਨ ਸਿੰਘ ਕਲਸਾਣੀ ਹਰਿਆਣਾ ਅਤੇ ਗੁਰਵਿੰਦਰ ਕੌਰ ਸੀਚੇਵਾਲ, ਸੁਲਤਾਨਪੁਰ ਲੋਧੀ ਨੂੰ ‘ਪ੍ਰੈਜੀਡੈਂਟਜ਼ ਗੱਤਕਾ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।

Photo
 

ਗੱਤਕਾ ਪ੍ਰਮੋਟਰ ਗਰੇਵਾਲ ਨੇ ਕਿਹਾ ਕਿ ਇਹ ਗੱਤਕਾ ਐਵਾਰਡ ਹਰ ਸਾਲ ਦਿੱਤੇ ਜਾਇਆ ਕਰਨਗੇ। ਇਸ ਮੌਕੇ ਉਨ੍ਹਾਂ ਗੱਤਕਾ ਖਿਡਾਰੀਆਂ ਨੂੰ  ਵੀ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ 5ਵੇਂ ਕੌਮਾਂਤਰੀ ਗੱਤਕਾ ਦਿਵਸ ਮੌਕੇ ਵਿਰਾਸਤੀ ਗੱਤਕਾ ਮੁਕਾਬਲਿਆਂ ਵਿਚ ਭਾਗ ਲਿਆ ਸੀ। ਇਨ੍ਹਾਂ ਵਿੱਚ ਸ਼ਸ਼ਤਰ ਪ੍ਰਦਰਸ਼ਨ ਕਲਾ ਵਿੱਚ ਜੇਤੂ ਰਹੀ ਸਰਦਾਰ ਹਰੀ ਸਿੰਘ ਨਲਵਾ ਗੱਤਕਾ ਅਖਾੜਾ ਭੁੱਚੋ ਖੁਰਦ, ਬਠਿੰਡਾ ਦੀ ਟੀਮ ਅਤੇ ਦੂਜੇ ਥਾਂ ਤੇ ਆਈ ਖਾਲਸਾ ਗੱਤਕਾ ਅਕੈਡਮੀ ਸ਼ਾਹਬਾਦ, ਹਰਿਆਣਾ ਦੀ ਟੀਮ ਸਮੇਤ ਵਿਅਕਤੀਗਤ ਸ਼ਸ਼ਤਰ ਪ੍ਰਦਰਸ਼ਨ ਕਲਾ ਵਿੱਚ ਜੇਤੂ ਏਕਸ ਪਿਤਾ ਏਕਸ ਕੇ ਹਮ ਬਾਰਿਕ ਗੱਤਕਾ ਅਖਾੜਾ ਮੁੰਡੀ ਖਰੜ

Photo
 

ਜਿਲ੍ਹਾ ਐਸ.ਏ.ਐਸ. ਨਗਰ ਦੇ ਗੱਤਕੇਬਾਜ਼ ਜਸਕਰਨ ਸਿੰਘ ਨੂੰ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਵੱਲੋਂ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਸਮਾਗਮ ਮੌਕੇ ਡਾ. ਪ੍ਰੀਤਮ ਸਿੰਘ ਮੀਤ ਪ੍ਰਧਾਨ ਨੈਸ਼ਨਲ ਗੱਤਕਾ ਐਸੋਸੀਏਸ਼ਨ, ਹਰਜਿੰਦਰ ਕੁਮਾਰ ਜਾਇੰਟ ਸਕੱਤਰ, ਬਲਜੀਤ ਸਿੰਘ ਵਿੱਤ ਸਕੱਤਰ, ਹਰਬੀਰ ਸਿੰਘ ਪ੍ਰਧਾਨ ਪੰਜਾਬ ਗੱਤਕਾ ਐਸੋਸੀਏਸ਼ਨ, ਕਮਲ ਪਾਲ ਸਿੰਘ ਪ੍ਰਧਾਨ ਜਿਲਾ ਗੱਤਕਾ ਐਸੋਸੀਏਸ਼ਨ ਫਿਰੋਜ਼ਪੁਰ ਅਤੇ ਸਕੂਲ ਦੇ ਪ੍ਰਿੰਸੀਪਲ ਡਾ: ਪੰਕਜ ਧਮੀਜਾ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement