
-ਆਪ ਪੰਜਾਬ ਵਿੱਚ ਸ਼ਾਂਤੀ ਸਥਾਪਨਾ ਲਈ ਹਰ ਸੰਭਵ ਸਹਾਇਤਾ ਲਈ ਤਿਆਰ
ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਨੇ ਕੈਪਟਨ ਸਰਕਾਰ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਖ਼ਰਾਬ ਹੋਣ ’ਤੇ ਚਿੰਤਾਂ ਜਾਹਰ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੂੰ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੇ ਯਤਨ ਕਰਨੇ ਚਾਹੀਦੇ ਹਨ।
Raghav Chadha
ਸੋਮਵਾਰ ਨੂੰ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਰਾਘਵ ਚੱਢਾ ਨੇ ਕਿਹਾ ਪਾਕਿਸਤਾਨ ਦੀ ਸਰਹੱਦ ਦੇ ਨਾਲ ਲੱਗਦੇ ਅੰਮ੍ਰਿਤਸਰ ਦੇ ਖੇਤਰਾਂ ਵਿਚ ਹਥਿਆਰ ਅਤੇ ਹੋਰ ਧਮਾਕੇਦਾਰ ਸਮੱਗਰੀ ਮਿਲਣਾ ਅਤਿ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪਾਕਿਸਤਾਨ ਵੱਲੋਂ ਅਜਿਹੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਉੱਤੇ ਗੰਭੀਰ ਵਿਚਾਰ ਚਰਚਾ ਕੀਤੀ ਜਾਣੀ ਚਾਹੀਦੀ ਹੈ।
Raghav chadha
ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਵਿੱਚ ਕਤਲ ਦੀਆਂ ਘਟਨਾਵਾਂ ਵੱਧ ਗਈਆਂ ਹਨ ਅਤੇ ਦੇਸ਼ ਵਿਰੋਧੀ ਤਾਕਤਾਂ ਦੀਆਂ ਗਤੀਵਿਧੀਆਂ ਵਿੱਚ ਵੀ ਤੇਜ਼ੀ ਹੋਈ ਹੈ। ਚੱਢਾ ਨੇ ਕਿਹਾ ਕਿ ਜਿਥੇ ਮੋਹਾਲੀ ਵਿੱਚ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਜਿਸ ਨਾਲ ਕਿ ਆਮ ਲੋਕਾਂ ਵਿਚ ਭਾਰੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
Captain Amarinder Singh
ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕ ਸ਼ਾਂਤੀ ਅਤੇ ਭਾਈਚਾਰਕ ਸਾਂਝ ਨਾਲ ਰਹਿਣਾ ਜਾਣਦੇ ਹਨ ਅਤੇ ਉਹ ਪੰਜਾਬ ਦਾ ਮਹੌਲ ਖ਼ਰਾਬ ਕਰਨ ਵਾਲੀਆਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣਗੇ। ਆਮ ਆਦਮੀ ਪਾਰਟੀ ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਤੋਂ ਬਹੁਤ ਚਿੰਤਤ ਹੈ ਅਤੇ ਕੈਪਟਨ ਸਰਕਾਰ ਨੂੰ ਸੂਬੇ ’ਚ ਸ਼ਾਂਤੀ ਬਹਾਲ ਰੱਖਣ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਦ੍ਰਿੜ ਸੰਕਪਲ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਮਾਜ ਵਿਰੋਧੀ ਘਟਨਾਵਾਂ ਵਾਪਰੀਆਂ ਹਨ ਪ੍ਰੰਤੂ ਅਜੇ ਵੀ ਪੰਜਾਬ ਸਰਕਾਰ ਨੇ ਇਸ ਸਬੰਧੀ ਕੋਈ ਠੋਸ ਨੀਤੀ ਤਿਆਰ ਨਹੀਂ ਕੀਤੀ ਹੈ।
Raghav Chadha
ਉਨ੍ਹਾਂ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਤੁਰੰਤ ਇਸ ਮਸਲੇ ਉੱਤੇ ਅਧਿਕਾਰੀਆਂ ਨਾਲ ਗੱਲ ਕਰਨ ਅਤੇ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ। ਰਾਘਵ ਚੱਢਾ ਨੇ ਕੈਪਟਨ ਸਰਕਾਰ ਅਤੇ ਪੰਜਾਬ ਪੁਲਸ ਨੂੰ ਚੇਤਵਾਨੀ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਖ਼ਰਾਬ ਹੋ ਰਹੀ ਕਾਨੂੰਨ ਵਿਵਸਥਾ ਨੂੰ ਤੁਰੰਤ ਰੋਕਿਆ ਜਾਵੇ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾਵੇ।
Punjab Police
ਉਨ੍ਹਾਂ ਕਿਹਾ ਕਿ ਪੰਜਾਬ ਪਿਛਲੇ ਸਮੇਂ ਵਿੱਚ ਅਤਿ ਮਾੜੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਜਿਸ ਕਾਰਨ ਸੂਬੇ ਦੀ ਸਮਾਜਿਕ ਆਰਥਿਕ ਅਤੇ ਸੱਭਿਆਚਾਰਕ ਤੌਰ ਤੇ ਨੁਕਸਾਨ ਹੋਇਆ ਹੈ ਅਤੇ ਹੁਣ ਭਵਿੱਖ ਵਿੱਚ ਪੰਜਾਬ ਅਜਿਹਾ ਕੁਝ ਵੀ ਹੋਰ ਨਹੀਂ ਚਾਹੁੰਦਾ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਤੁਰੰਤ ਆਪਣੀਆਂ ਏਜੰਸੀਆਂ ਨੇ ਇਨ੍ਹਾਂ ਚੀਜ਼ਾਂ ਤੇ ਨਜ਼ਰ ਰੱਖਣ ਲਈ ਨਿਰਦੇਸ਼ ਜਾਰੀ ਕਰਨ।