ਸਰਕਾਰ ਦੀ ਨਾਲਾਇਕੀ ਤੇ ਬਿਜਲੀ ਸਮਝੌਤਿਆਂ ਕਾਰਨ ਪਿਆ 550 ਕਰੋੜ ਰੁਪਏ ਦਾ ਵਾਧੂ ਬੋਝ : ਹਰਪਾਲ ਚੀਮਾ
Published : Aug 9, 2021, 5:52 pm IST
Updated : Aug 9, 2021, 5:52 pm IST
SHARE ARTICLE
Harpal Cheema
Harpal Cheema

-ਪੁੱਛਿਆ, ਨਿੱਜੀ ਥਰਮਲ ਪਲਾਂਟ ਨੂੰ ਵਿਦੇਸ਼ੀ ਕੋਲੇ ਦੇ ਮੁੱਦੇ 'ਤੇ ਕਿਉਂ ਚੁੱਪ ਹਨ ਕੈਪਟਨ ਅਮਰਿੰਦਰ ਅਤੇ ਨਵਜੋਤ ਸਿੰਘ ਸਿੱਧੂ?

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ,'ਜਦੋਂ ਤੱਕ ਸੂਬਾ ਸਰਕਾਰ ਵੱਲੋਂ ਮਾਰੂ ਬਿਜਲੀ ਸਮਝੌਤੇ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਨਿੱਜੀ ਬਿਜਲੀ ਕੰਪਨੀਆਂ ਪੰਜਾਬ ਦੇ ਖਜਾਨੇ ਅਤੇ ਲੋਕਾਂ ਨੂੰ ਲੁੱਟਦੀਆਂ ਰਹਿਣਗੀਆਂ।' 'ਆਪ'  ਨੇ ਦੋਸ ਲਗਾਇਆ ਕਿ 'ਵਿਦੇਸ਼ੀ ਕੋਲਾ ਮਾਮਲੇ' ਵਿੱਚ ਪ੍ਰਾਈਵੇਟ ਥਰਮਲ ਪਲਾਂਟ ਨੂੰ 550 ਕਰੋੜ ਰੁਪਏ ਦੀ ਅਦਾਇਗੀ ਦਾ ਹੁਕਮ ਸਰਕਾਰ ਦੀ ਨਾਲਾਇਕੀ ਅਤੇ ਇੱਕਪਾਸੜ  ਬਿਜਲੀ ਸਮਝੌਤਿਆਂ ਦਾ ਹੀ ਨਤੀਜਾ ਹੈ।

Sukhbir Singh BadalSukhbir Singh Badal

ਸੋਮਵਾਰ ਨੂੰ ਪਾਰਟੀ ਦਫਤਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਪਿਛਲੀ ਬਾਦਲ ਸਰਕਾਰ ਨੇ ਮੋਟੀ ਦਲਾਲੀ ਲੈ ਕੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਪੰਜਾਬ ਮਾਰੂ ਬਿਜਲੀ ਸਮਝੌਤੇ ਕੀਤੇ ਸਨ, ਜਿਸ ਕਾਰਨ ਪੰਜਾਬ ਦੇ ਲੋਕਾਂ ਦੀਆਂ ਜੇਬਾਂ 'ਤੇ ਖਰਬਾਂ (5500 ਕਰੋੜ ਤੋ ਵੱਧ) ਦਾ ਬੇਲੋੜਾ ਵਿੱਤੀ ਬੋਝ ਪੈ ਚੁੱਕਾ ਹੈ ਅਤੇ ਹੁਣ 550 ਕਰੋੜ ਰੁਪਏ ਹੋਰ ਲੁੱਟੇ ਜਾ ਰਹੇ ਹਨ।

captain Amarinder Singh captain Amarinder Singh

ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਇਹ ਬਿਜਲੀ ਸਮਝੌਤੇ ਰੱਦ ਕਰਨ ਦੇ ਵਾਅਦੇ ਨਾਲ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਏ, ਪਰ ਸਾਢੇ ਚਾਰ ਸਾਲ ਗੁਜਰ ਜਾਣ ਦੇ ਬਾਵਜੂਦ 'ਪੰਜਾਬ ਮਾਰੂ ਬਿਜਲੀ ਸਮਝੌਤੇ' ਰੱਦ ਨਹੀਂ ਕੀਤੇ, ਕਿਉਂਕਿ ਬਾਦਲਾ ਵਾਂਗ ਸੱਤਾਧਾਰੀ ਕਾਂਗਰਸੀਆਂ ਨੇ  ਵੀ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਹਿੱਸਾ-ਪੱਤੀ ਬੰਨ੍ਹ ਲਈ। ਇਸ ਕਾਰਨ ਬਿਜਲੀ ਕੰਪਨੀਆਂ ਵੱਲੋਂ ਪੰਜਾਬ ਦੇ ਖਜਾਨੇ ਅਤੇ ਆਮ ਲੋਕਾਂ ਲੁੱਟਣ ਦੀ ਪ੍ਰਥਾ ਬਾ-ਦਸਤੂਰ ਜਾਰੀ ਹੈ।

Harpal Singh CheemaHarpal Singh Cheema

ਹਰਪਾਲ ਸਿੰਘ ਚੀਮਾ ਨੇ ਦੋਸ ਲਾਇਆ ਕਿ  ਬਿਜਲੀ ਸਮਝੌਤਿਆਂ ਦੀਆਂ ਪੰਜਾਬ ਵਿਰੋਧੀ ਸ਼ਰਤਾਂ ਅਤੇ ਐਡਵੋਕੇਟ ਜਨਰਲ ਦਫ਼ਤਰ ਵੱਲੋਂ ਜਾਣ-ਬੁੱਝ ਕੇ ਕਮਜੋਰ ਤਰੀਕੇ ਨਾਲ ਲੜੇ ਜਾਣ ਵਾਲੇ ਕਾਨੂੰਨੀ ਕੇਸਾਂ ਵਿੱਚ ਪ੍ਰਾਈਵੇਟ ਬਿਜਲੀ ਕੰਪਨੀਆਂ ਲਗਾਤਾਰ ਜਿੱਤ ਦੀ ਆ ਰਹੀਆਂ ਹਨ ਅਤੇ ਪੰਜਾਬ ਲਗਾਤਾਰ ਹਾਰਦਾ ਆ ਰਿਹਾ। ਕੇਂਦਰੀ ਟ੍ਰਿਬਿਊਨਲ ਦਾ ਤਾਜਾ ਫ਼ੈਸਲਾ ਇਸੇ ਲੋਕ ਮਾਰੂ ਕੜੀ ਦਾ ਹਿੱਸਾ ਹੈ।

Electricity Electricity

ਇਸ ਬਾਰੇ ਜਾਣਕਾਰੀ ਦਿੰਦਿਆਂ ਚੀਮਾ ਨੇ ਦੱਸਿਆ ਕਿ ਕੇਂਦਰੀ ਟ੍ਰਿਬਿਊਨਲ ਨੇ ਵਿਦੇਸ਼ੀ ਕੋਲਾ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਲੋਕਾਂ ਨੂੰ ਝਟਕਾ ਦਿੰਦੇ ਹੋਏ ਪਾਵਰ ਕੌਮ ਨੂੰ ਹੁਕਮ ਦਿੱਤੇ ਹਨ ਕਿ ਤਲਵੰਡੀ ਸਾਬੋ ਥਰਮਲ ਪਲਾਂਟ ਦੀ ਮਾਲਕ ਵੇਦਾਂਤਾ ਕੰਪਨੀ ਨੂੰ ਵਿਦੇਸ਼ੀ ਕੋਲੇ ਦੇ ਵਾਧੂ ਮੁੱਲ ਵਜੋਂ 472 ਕਰੋੜ ਅਤੇ ਜੁਰਮਾਨੇ ਦੇ 80 ਕਰੋੜ ਸਮੇਤ ਕੁੱਲ 550 ਕਰੋੜ ਰੁਪਏ ਦਿੱਤੇ ਜਾਣ। ਇਹ ਮੋਟੀ ਰਕਮ ਹਰ ਵਰਗ ਦੇ ਬਿਜਲੀ ਖਪਤਕਾਰ ਦੀ ਜੇਬ ਵਿਚੋਂ ਜਾਵੇਗੀ।

Navjot Sidhu Navjot Sidhu

ਚੀਮਾ ਨੇ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਕਟਹਿਰੇ ਵਿਚ ਖੜੇ ਕਰਦਿਆਂ ਪੁੱਛਿਆ ਕਿ ਪੰਜਾਬ ਵਾਸੀਆਂ 'ਤੇ 550 ਕਰੋੜ ਰੁਪਏ ਦਾ ਨਵਾਂ ਬੋਝ ਪੈ ਗਿਆ, ਪਰ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚੁੱਪ ਧਾਰੀ ਬੈਠੇ ਹਨ। ਨਵਜੋਤ ਸਿੱਧੂ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਚੀਮਾ ਨੇ ਕਿਹਾ ਕਿ ਸੂਬਾ ਪ੍ਰਧਾਨ ਦੀ ਕੁਰਸੀ ਮਿਲਣ ਤੋਂ ਪਹਿਲਾਂ 'ਟਵਿੱਟਰ- ਟਵਿੱਟਰ' ਖੇਡਣ ਵਾਲੇ ਸਿੱਧੂ ਕੀ ਹੁਣ ਟਵਿੱਟਰ ਚਲਾਉਣਾ ਭੁੱਲ ਗਏ ਹਨ ਜਾਂ ਫਿਰ ਉਨ੍ਹਾਂ ਨੂੰ ਕੇਵਲ ਕੁਰਸੀ ਲੈਣ ਦਾ ਹੀ ਚਾਅ ਸੀ।

Captain Amarinder Singh Captain Amarinder Singh

ਹਰਪਾਲ ਸਿੰਘ ਚੀਮਾ ਨੇ  ਮੰਗ ਕੀਤੀ ਕਿ ਸੱਤਾਧਾਰੀ ਕਾਂਗਰਸ ਦਲਾਲੀ ਛੱਡ ਕੇ ਮਾਰੂ ਬਿਜਲੀ ਸਮਝੌਤੇ ਤੁਰੰਤ ਰੱਦ ਕਰੇ ਅਤੇ ਪੰਜਾਬ ਸਰਕਾਰ ਵਿਰੁੱਧ ਜਾਂਦੇ ਸਾਰੇ ਕੇਸ ਹਾਰਨ ਵਿਚ ਨਵਾਂ ਰਿਕਾਰਡ ਬਣਾਉਣ ਵਾਲੇ ਐਡਵੋਕੇਟ ਜਨਰਲ ਅਤੁੱਲ ਨੰਦਾ ਤੁਰੰਤ ਬਰਖ਼ਾਸਤ ਕੀਤਾ ਜਾਵੇ । ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਜੇਕਰ ਬਾਦਲਾਂ ਵਾਂਗ ਸੱਤਾਧਾਰੀ ਕਾਂਗਰਸ ਵੀ ਨਿੱਜੀ ਕੰਪਨੀਆਂ ਅੱਗੇ ਗੋਡੇ ਟੇਕ ਕੇ ਰੱਖੇਗੀ  ਤਾਂ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਮਾਰੂ ਬਿਜਲੀ ਸਮਝੌਤੇ ਰੱਦ ਕੀਤੇ ਜਾਣਗੇ ਅਤੇ ਪੰਜਾਬ ਅਤੇ ਪੰਜਾਬ ਦੇ ਬਿਜਲੀ ਖਪਤਕਾਰਾਂ ਦੀ ਲੁੱਟ ਨੂੰ ਬੰਦ ਕੀਤਾ ਜਾਵੇਗਾ.

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement