PSIEC ਨੇ ਸਨਅਤੀ ਖੇਤਰ ਫ਼ੇਜ਼-8ਏ ਅਤੇ 8ਬੀ ਨਗਰ ਨਿਗਮ ਮੁਹਾਲੀ ਨੂੰ ਸੌਂਪਿਆ
Published : Aug 9, 2021, 4:50 pm IST
Updated : Aug 9, 2021, 4:50 pm IST
SHARE ARTICLE
PSIEC hands over Industrial Area Phase 8A and 8B to MC Mohali
PSIEC hands over Industrial Area Phase 8A and 8B to MC Mohali

ਮੁਹਾਲੀ ਸ਼ਹਿਰ ਨੂੰ ਆਦਰਸ਼ ਸਨਅਤੀ ਖੇਤਰ ਵਜੋਂ ਵਿਕਸਤ ਕਰੇਗਾ ਨਗਰ ਨਿਗਮ: ਬਲਬੀਰ ਸਿੰਘ ਸਿੱਧੂ

ਐਸ.ਏ.ਐਸ. ਨਗਰ: ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਲਿਮੀਟਿਡ (ਪੀ.ਐਸ.ਆਈ.ਈ.ਸੀ.) ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਨਅਤ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਹਾਜ਼ਰੀ ਵਿੱਚ ਮੁਹਾਲੀ ਦੇ ਸਨਅਤੀ ਖੇਤਰ ਫ਼ੇਜ਼-8ਏ ਅਤੇ 8ਬੀ ਦੀ ਸਾਂਭ-ਸੰਭਾਲ ਦਾ ਜ਼ਿੰਮਾ ਨਗਰ ਨਿਗਮ ਮੁਹਾਲੀ ਹਵਾਲੇ ਕਰ ਦਿੱਤਾ।

PSIEC hands over Industrial Area Phase 8A and 8B to MC MohaliPSIEC hands over Industrial Area Phase 8A and 8B to MC Mohali

ਹੋਰ ਪੜ੍ਹੋ:  ਪੀਐਮ ਕਿਸਾਨ ਯੋਜਨਾ ਦੀ 9ਵੀਂ ਕਿਸ਼ਤ ਜਾਰੀ, PM ਨੇ ਕਿਹਾ- MSP ’ਤੇ ਹੁਣ ਤੱਕ ਦੀ ਸਭ ਤੋਂ ਵੱਡੀ ਖਰੀਦ

ਇਸ ਸਬੰਧੀ ਕਰਵਾਏ ਸਮਾਰੋਹ ਦੌਰਾਨ ਸਿਹਤ ਮੰਤਰੀ ਸਿੱਧੂ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਸੀ ਕਿਉਂਕਿ ਇਨ੍ਹਾਂ ਸਨਅਤੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਦੀ ਲੋੜ ਸੀ। ਇਨ੍ਹਾਂ ਖੇਤਰਾਂ ਦੀ ਮਾੜੀ ਹਾਲਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਭਰੋਸਾ ਜਤਾਇਆ ਕਿ ਨਗਰ ਨਿਗਮ ਹੁਣ ਇਸ ਇਲਾਕੇ ਦੀ ਵੱਡੇ ਪੱਧਰ ਉਤੇ ਕਾਇਆ ਕਲਪ ਕਰੇਗਾ ਅਤੇ ਇਸ ਨੂੰ ਆਦਰਸ਼ ਸਨਅਤੀ ਖੇਤਰ ਵਜੋਂ ਵਿਕਸਤ ਕੀਤਾ ਜਾਵੇਗਾ। ਸਨਅਤ ਤੇ ਵਣਜ ਮੰਤਰੀ ਤੋਂ ਹੋਰ ਫੰਡਾਂ ਦੀ ਮੰਗ ਕਰਦਿਆਂ ਸਿੱਧੂ ਨੇ ਕਿਹਾ ਕਿ ਉਹ ਲੋਕਾਂ ਦੇ ਪਿਆਰ ਸਦਕਾ ਹੀ ਇੱਥੋਂ ਤੱਕ ਪੁੱਜੇ ਹਨ ਅਤੇ ਉਨ੍ਹਾਂ ਨੂੰ ਸਿਆਸਤ ਕਿਸੇ ਵਿਰਾਸਤ ਵਿੱਚ ਨਹੀਂ ਮਿਲੀ, ਸਗੋਂ ਉਨ੍ਹਾਂ ਆਪਣੇ ਕੰਮਾਂ ਨਾਲ ਲੋਕਾਂ ਦੇ ਦਿਲਾਂ ਵਿੱਚ ਥਾਂ ਬਣਾਈ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਉਨ੍ਹਾਂ ਲਈ ਇਕ ਪਰਿਵਾਰ ਵਾਂਗ ਹਨ।

PSIEC hands over Industrial Area Phase 8A and 8B to MC MohaliPSIEC hands over Industrial Area Phase 8A and 8B to MC Mohali

ਹੋਰ ਪੜ੍ਹੋ: ਸਰਕਾਰ ਨੂੰ ਮਿਲਿਆ ਵਿਰੋਧੀ ਧਿਰਾਂ ਦਾ ਸਮਰਥਨ, 127ਵਾਂ ਸੰਵਿਧਾਨ ਸੋਧ ਬਿਲ ਲੋਕ ਸਭਾ 'ਚ ਪੇਸ਼

ਕੈਬਨਿਟ ਮੰਤਰੀ ਨੇ ਸ਼ਹਿਰ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਸੋਚ ਸਦਕਾ ਮੁਹਾਲੀ ਸ਼ਹਿਰ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਚੰਡੀਗੜ੍ਹ ਨੂੰ ਪਿੱਛੇ ਛੱਡ ਦਿੱਤਾ ਹੈ। ਸਨਅਤ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਵਿਕਾਸ ਦੀ ਇਸ ਲਹਿਰ ਦੀ ਬੇਹੱਦ ਲੋੜ ਸੀ ਅਤੇ ਨਗਰ ਨਿਗਮ ਕੋਲ ਇਨ੍ਹਾਂ ਸਨਅਤੀ ਖੇਤਰਾਂ ਦੀ ਸਾਂਭ-ਸੰਭਾਲ ਲਈ ਚੋਖੇ ਫੰਡ ਮੌਜੂਦ ਹਨ।

PSIEC hands over Industrial Area Phase 8A and 8B to MC MohaliPSIEC hands over Industrial Area Phase 8A and 8B to MC Mohali

ਹੋਰ ਪੜ੍ਹੋ: ਸ਼ਿਵਸੈਨਾ ਦਾ ਸਵਾਲ- ਰਾਜੀਵ ਗਾਂਧੀ ਨੇ ਹਾਕੀ ਨਹੀਂ ਚੁੱਕੀ ਤਾਂ ਮੋਦੀ ਨੇ ਕ੍ਰਿਕਟ ਵਿਚ ਕੀ ਕੀਤਾ?

ਉਨ੍ਹਾਂ ਕਿਹਾ ਕਿ ਮੁਹਾਲੀ ਸਨਅਤੀ ਗਤੀਵਿਧੀਆਂ ਦਾ ਧੁਰਾ ਬਣ ਰਿਹਾ ਹੈ ਅਤੇ ਜੇ ਅਸੀਂ ਛੇਤੀ ਤੋਂ ਛੇਤੀ ਮੁੱਢਲਾ ਬੁਨਿਆਦੀ ਢਾਂਚਾ ਮੁਹੱਈਆ ਕਰਾਂਗੇ ਤਾਂ ਇਹ ਸ਼ਹਿਰ ਸੂਬੇ ਭਰ ਵਿੱਚੋਂ ਆਪਣੇ ਲਈ ਵੱਡੇ ਸਨਅਤੀ ਸ਼ਹਿਰ ਦਾ ਖ਼ਿਤਾਬ ਹਾਸਲ ਕਰਨ ਦੀ ਸਮਰੱਥਾ ਰੱਖਦਾ ਹੈ। ਇਸ ਦੌਰਾਨ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਆਪਣੇ ਸਨਅਤੀ ਇਲਾਕਿਆਂ ਨੂੰ ਆਲਮੀ ਤਰਜ਼ ਉਤੇ ਵਿਕਸਤ ਕਰਨ ਦੇ ਖੇਤਰ ਵਿੱਚ ਇਹ ਸ਼ਹਿਰ ਝੰਡਾ ਬਰਦਾਰ ਬਣੇਗਾ।

Balbir SidhuBalbir Sidhu

ਹੋਰ ਪੜ੍ਹੋ: 96 ਸਾਲ ਪਹਿਲਾਂ ਵਾਪਰੇ ਕਾਕੋਰੀ ਕਾਂਡ ਦੀ ਕਹਾਣੀ? ਯੋਗੀ ਸਰਕਾਰ ਨੇ ਨਾਂਅ ਰੱਖਿਆ 'ਟ੍ਰੇਨ ਐਕਸ਼ਨ ਡੇਅ'

ਨਗਰ ਨਿਗਮ ਕਮਿਸ਼ਨਰ ਕਮਲ ਕੁਮਾਰ ਗਰਗ ਨੇ ਇਨ੍ਹਾਂ ਕੋਸ਼ਿਸ਼ਾਂ ਦੀ ਪ੍ਰੋੜ੍ਹਤਾ ਕਰਦਿਆਂ ਆਖਿਆ ਕਿ ਇਨ੍ਹਾਂ ਖੇਤਰਾਂ ਦੇ ਨਾਲ ਨਾਲ ਸ਼ਹਿਰ ਦੇ ਹੋਰ ਇਲਾਕਿਆਂ ਦੀ ਸਾਂਭ-ਸੰਭਾਲ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਪੀ.ਐਸ.ਆਈ.ਈ.ਸੀ. ਦੀ ਐਮ.ਡੀ. ਨੀਲਿਮਾ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਯੋਗੇਸ਼, ਜਨਰਲ ਸਕੱਤਰ ਰਾਜੀਵ ਗੁਪਤਾ ਅਤੇ ਕਾਰਜਕਾਰਨੀ ਮੈਂਬਰ ਅਨੁਰਾਗ ਅਗਰਵਾਲ ਤੇ ਸੰਜੀਵ ਗਰਗ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement