ਪੰਜਾਬਸਰਕਾਰਵਲੋਂ ਸਾਲ2021-22 ਲਈ 8.5 ਲੱਖਕਿਸਾਨ ਪਰਵਾਰਾਂਨੂੰ ਸਿਹਤ ਬੀਮਾ ਸਕੀਮਹੇਠ ਲਿਆਉਣ ਦਾਫ਼ੈਸਲਾ
Published : Aug 9, 2021, 7:28 am IST
Updated : Aug 9, 2021, 7:28 am IST
SHARE ARTICLE
image
image

ਪੰਜਾਬ ਸਰਕਾਰ ਵਲੋਂ ਸਾਲ 2021-22 ਲਈ 8.5 ਲੱਖ ਕਿਸਾਨ ਪਰਵਾਰਾਂ ਨੂੰ  ਸਿਹਤ ਬੀਮਾ ਸਕੀਮ ਹੇਠ ਲਿਆਉਣ ਦਾ ਫ਼ੈਸਲਾ

'ਜੇ' ਫ਼ਾਰਮ ਅਤੇ 'ਗੰਨਾ ਤੋਲ ਪਰਚੀ' ਵਾਲੇ ਸਾਰੇ ਕਿਸਾਨ ਸਿਹਤ ਬੀਮਾ ਸਕੀਮ ਲਈ ਯੋਗ ਹੋਣਗੇ : ਲਾਲ ਸਿੰਘ

ਚੰਡੀਗੜ੍ਹ, 8 ਅਗੱਸਤ (ਭੁੱਲਰ) : ਪੰਜਾਬ ਸਰਕਾਰ ਨੇ ਸਾਲ 2021-22 ਲਈ 8.50 ਲੱਖ ਕਿਸਾਨਾਂ ਅਤੇ ਉਨ੍ਹਾਂ ਦੇ ਪਰਵਾਰਾਂ ਨੂੰ  'ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਸਿਹਤ ਬੀਮਾ ਸਕੀਮ ਹੇਠ ਲਿਆਉਣ ਦਾ ਫ਼ੈਸਲਾ ਕੀਤਾ ਹੈ | ਇਸ ਨਾਲ 'ਜੇ' ਫ਼ਾਰਮ ਅਤੇ 'ਗੰਨਾ ਤੋਲ ਪਰਚੀ' ਵਾਲੇ ਸਾਰੇ ਕਿਸਾਨ ਇਸ ਸਿਹਤ ਸਕੀਮ ਲਈ ਯੋਗ ਮੰਨੇ ਜਾਣਗੇ | 
ਕਿਸਾਨਾਂ ਨੂੰ  ਇਸ ਸਕੀਮ ਲਈ ਸੁਖਾਲੇ ਢੰਗ ਨਾਲ ਅਪਲਾਈ ਕਰਨ ਦੀ ਸਹੂਲਤ ਪ੍ਰਦਾਨ ਕਰਦੇ ਹੋਏ ਪੰਜਾਬ ਮੰਡੀ ਬੋਰਡ ਨੇ ਇਸ ਸਾਲ ਤੋਂ ਪਹਿਲੀ ਵਾਰ ਕਿਸਾਨਾਂ ਲਈ ਵਿਸ਼ੇਸ਼ ਪੋਰਟਲ ਦੀ ਸ਼ੁਰੂਆਤ ਕੀਤੀ ਹੈ | ਹੁਣ ਕਿਸਾਨਾਂ ਨੂੰ  ਇਸ ਸਕੀਮ ਲਈ ਅਪਲਾਈ ਕਰਨ ਵਾਸਤੇ ਪਹਿਲਾਂ ਵਾਂਗ ਦਸਤਾਵੇਜ਼ ਜਮਾ ਕਰਵਾਉਣ ਲਈ ਮਾਰਕੀਟ ਕਮੇਟੀ ਦੇ ਦਫ਼ਤਰ ਜਾਣ ਦੀ ਲੋੜ ਨਹੀਂ ਹੋਵੇਗੀ | ਇਸ ਸਹੂਲਤ ਦਾ ਲਾਭ ਲੈਣ ਦੇ ਇਛੁੱਕ ਕਿਸਾਨ ਮੰਡੀ ਬੋਰਡ ਦੇ ਪੋਰਟਲ https://emandikaran-pb.in  ਉਪਰ ਸਬੰਧਤ ਦਸਤਾਵੇਜ਼ ਅਪਲੋਡ ਕਰ ਕੇ ਸੌਖਿਆਂ ਹੀ ਅਪਲਾਈ ਕਰ ਸਕਦੇ ਹਨ |
ਅੱਜ ਇਥੇ ਇਹ ਪ੍ਰਗਟਾਵਾ ਕਰਦੇ ਹੋਏ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦਸਿਆ ਕਿ ਸਾਰੇ ਕਿਸਾਨਾਂ ਦੀ ਸਮੁੱਚੀ ਬੀਮਾ ਰਾਸ਼ੀ ਦਾ ਭੁਗਤਾਨ ਮੰਡੀ ਬੋਰਡ ਵਲੋਂ ਅਦਾ ਕੀਤਾ ਜਾਵੇਗਾ ਅਤੇ ਇਹ ਕਿਸਾਨ ਪੰਜ ਲੱਖ ਰੁਪਏ ਤਕ ਨਗਦੀ ਰਹਿਤ ਇਲਾਜ ਕਰਵਾ ਸਕਣਗੇ | ਉਨ੍ਹਾਂ ਅੱਗੇ ਦਸਿਆ ਕਿ ਇਨ੍ਹਾਂ ਸਾਰੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਵਾਰਾਂ ਨੂੰ  20 ਅਗੱਸਤ, 2021 ਤੋਂ ਸਿਹਤ ਸੁਵਿਧਾਵਾਂ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ | ਚੇਅਰਮੈਨ ਨੇ ਅੱਗੇ ਦਸਿਆ ਕਿ ਬੀਤੇ ਸਾਲ 5.01 ਲੱਖ ਕਿਸਾਨਾਂ ਨੂੰ  'ਜੇ' ਫ਼ਾਰਮ ਅਤੇ 'ਗੰਨਾ ਤੋਲ ਪਰਚੀ' ਦੇ ਆਧਾਰ ਉਤੇ ਸਿਹਤ ਬੀਮਾ ਸਕੀਮ ਹੇਠ ਲਿਆਂਦਾ ਗਿਆ ਸੀ | ਇਸ ਵਾਰ ਕਿਸਾਨਾਂ ਦੀ ਗਿਣਤੀ ਲਗਪਗ 8.5 ਲੱਖ ਹੈ ਜਿਨ੍ਹਾਂ ਵਿਚ 7.91 ਲੱਖ ਕਿਸਾਨ 'ਜੇ' ਫ਼ਾਰਮ ਨਾਲ ਮੰਡੀ ਬੋਰਡ ਕੋਲ ਰਜਿਸਟਰਡ ਹਨ ਜਦਕਿ 55000 ਗੰਨਾ ਉਤਪਾਦਕ ਹਨ | ਲਾਲ ਸਿੰਘ ਨੇ ਅੱਗੇ ਦਸਿਆ ਕਿ ਬੀਤੇ ਸਾਲ 'ਸਰਬੱਤ ਸਿਹਤ ਬੀਮਾ ਯੋਜਨਾ' ਹੇਠ ਰਜਿਸਟਰਡ ਹੋਏ ਇਨ੍ਹਾਂ 5.01 ਲੱਖ ਕਿਸਾਨਾਂ ਨੂੰ  ਪੋਰਟਲ ਉਤੇ ਮੁੜ ਅਪਲਾਈ ਕਰਨ ਦੀ ਲੋੜ ਨਹੀਂ ਹੈ ਕਿਉਂ ਜੋ ਉਨ੍ਹਾਂ ਨੂੰ  ਪਹਿਲੇ ਦਸਤਾਵੇਜ਼ਾਂ ਦੇ ਆਧਾਰ ਉਤੇ ਅਗਲੇ ਸਾਲ ਲਈ ਸਿਹਤ ਸੁਵਿਧਾਵਾਂ ਦਾ ਲਾਭ ਮਿਲੇਗਾ ਜਦਕਿ ਬਾਕੀ ਲਗਪਗ 3.5 ਲੱਖ ਕਿਸਾਨ ਅਤੇ ਗੰਨਾ ਉਤਪਾਦਕ ਜੋ ਇਕ ਅਕਤੂਬਰ, 2020 ਤੋਂ ਬਾਅਦ 'ਜੇ' ਫ਼ਾਰਮ ਅਤੇ 'ਗੰਨਾ ਤੋਲ ਪਰਚੀ' ਵਜੋਂ ਰਜਿਸਟਰਡ ਹੋਏ ਹਨ, ਨੂੰ  ਸਿਹਤ ਬੀਮਾ ਸਕੀਮ ਲਈ ਪੋਰਟਲ ਉਤੇ ਅਪਲਾਈ ਕਰਨਾ ਹੋਵੇਗਾ | ਲਾਲ ਸਿੰਘ ਨੇ ਕਿਹਾ ਕਿ ਮਾਰਕੀਟ ਕਮੇਟੀਆਂ ਨੂੰ  ਵੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਇਸ ਨਕਦੀ ਰਹਿਤ ਇਲਾਜ ਦਾ ਲਾਭ ਲੈਣ ਲਈ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਪੈਣ ਉਤੇ ਕਿਸਾਨਾਂ ਦੀ ਮਦਦ ਕੀਤੀ ਜਾਵੇ | ਇਸ ਦੌਰਾਨ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦਸਿਆ ਕਿ ਯੋਗ ਕਿਸਾਨ ਬੋਰਡ ਦੇ ਪੋਰਟਲ ਉਤੇ ਅਪਲਾਈ ਕਰ ਸਕਦੇ ਹਨ ਤਾਕਿ ਉਹ ਇਸ ਸਾਲ 20 ਅਗੱਸਤ ਤੋਂ ਸੂਚੀਬੱਧ ਹਸਪਤਾਲਾਂ ਤੋਂ ਨਗਦੀ ਰਹਿਤ ਇਲਾਜ ਦੀਆਂ ਸਹੂਲਤਾਂ ਦਾ ਲਾਭ ਲੈਣ ਦੇ ਹੱਕਦਾਰ ਬਣ ਸਕਣ | ਉਨ੍ਹਾਂ ਅੱਗੇ ਦਸਿਆ ਕਿ ਪਰਵਾਰ ਦਾ ਮੁਖੀ ਤੋਂ ਇਲਾਵਾ ਪਤੀ/ਪਤਨੀ, ਪਿਤਾ/ਮਾਤਾ, ਅਣਵਿਆਹੇ ਬੱਚੇ, ਤਲਾਕਸ਼ੁਦਾ ਧੀ ਅਤੇ ਉਸ ਦੇ ਨਾਬਾਲਗ ਬੱਚੇ, ਵਿਧਵਾ ਨੂੰ ਹ ਅਤੇ ਉਸ ਦੇ ਨਾਬਾਲਗ ਬੱਚੇ ਇਸ ਸਕੀਮ ਹੇਠ ਯੋਗ ਮੰਨੇ ਜਾਣਗੇ | ਇਸ ਸਕੀਮ ਬਾਰੇ ਹੋਰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਟੋਲ ਫਰੀ ਨੰਬਰ 104 ਜਾਂ ਮੰਡੀ ਬੋਰਡ ਦੀ ਵੈੱਬਸਾਈਟ www.mandiboard.nic.in  ਤੋਂ ਹਾਸਲ ਕੀਤੀ ਜਾ ਸਕਦੀ ਹੈ |  
ਇਹ ਕਿਸਾਨ ਸਿਹਤ ਬੀਮਾ ਸਕੀਮ ਹੇਠ ਇਲਾਜ ਲਈ 642 ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਤਕ ਪਹੁੰਚ ਕਰ ਸਕਦੇ ਹਨ ਜਿੱਥੇ ਇਨ੍ਹਾਂ ਨੂੰ  ਦਿਲ ਦਾ ਅਪ੍ਰੇਸ਼ਨ, ਕੈਂਸਰ ਦਾ ਇਲਾਜ, ਜੋੜ ਬਦਲਾਉਣੇ ਅਤੇ ਦੁਰਘਟਨਾ ਦੇ ਕੇਸਾਂ ਵਰਗੇ ਵੱਡੇ ਸਰਜੀਕਲ ਇਲਾਜ ਸਮੇਤ 1579 ਬਿਮਾਰੀਆਂ ਲਈ ਪੰਜ ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸੁਵਿਧਾ ਹਾਸਲ ਹੋਵੇਗੀ | 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement