ਅੰਮ੍ਰਿਤਸਰ ਦੇ ਪਿੰਡ ’ਚੋਂ ਮਿਲਿਆ ਟਿਫ਼ਨ ਬੰਬ, ਹੈਂਡ ਗਰੇਨੇਡ ਮਿਲਣ ਨਾਲ ਪੰਜਾਬ ਵਿੱਚ ਹਾਈ ਅਲਰਟ
Published : Aug 9, 2021, 3:28 pm IST
Updated : Aug 9, 2021, 7:30 pm IST
SHARE ARTICLE
IED found inside tiffin box in village in Amritsar
IED found inside tiffin box in village in Amritsar

ਪੰਜਾਬ ਪੁਲਿਸ (Punjab Police) ਨੂੰ ਪਾਕਿਸਤਾਨ ਵਾਲੇ ਪਾਸਿਓਂ ਸ਼ੱਕੀ ਵਸਤੂ ਸੁੱਟੇ ਜਾਣ ਬਾਰੇ ਜਾਣਕਾਰੀ ਮਿਲੀ ਸੀ

ਚੰਡੀਗੜ/ਅੰਮਿ੍ਰਤਸਰ : ਅਮਿ੍ਰਤਸਰ ਦੇ ਪਿੰਡ ਡਾਲੇਕੇ, ਲੋਪੋਕੇ ਤੋਂ ਟਿਫ਼ਨ ਬਾਕਸ ਜਿਸਨੂੰ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਵਜੋਂ ਤਿਆਰ ਕੀਤਾ ਗਿਆ ਸੀ ਜਾਂ ਟਿਫਿਨ ਬੰਬ ਤੋਂ ਇਲਾਵਾ ਪੰਜ ਹੈਂਡ ਗ੍ਰਨੇਡ ਅਤੇ 9 ਐਮਐਮ ਪਿਸਤੌਲ ਦੇ 100 ਰੌਂਦ ਬਰਾਮਦ ਹੋਣ ਤੋਂ ਬਾਅਦ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

Dinkar Gupta Dinkar Gupta

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਸੋਮਵਾਰ ਨੂੰ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡਾਲੇਕੇ, ਬਚੀਵਿੰਡ ਅਤੇ ਸਹੋਹਰਾ ਪਿੰਡਾਂ ਦੇ ਖੇਤਰ ਵਿੱਚ ਡਰੋਨ ਗਤੀਵਿਧੀਆਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਐਸਐਸਪੀ ਅੰਮਿ੍ਰਤਸਰ ਦਿਹਾਤੀ ਗੁਲਨੀਤ ਸਿੰਘ ਦੀ ਅਗਵਾਈ ਵਿੱਚ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਇਨਾਂ ਪਿੰਡਾਂ ਦੇ ਦੁਆਲੇ ਇੱਕ ਵੱਡੀ ਤਲਾਸ਼ੀ ਮੁਹਿੰਮ ਚਲਾਈ ਗਈ।

Dinkar Gupta Dinkar Gupta

ਉਨਾਂ ਕਿਹਾ ਕਿ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਦੀ ਟੀਮ ਵੱਲੋਂ ਬੱਚਿਆਂ ਦਾ ਟਿਫ਼ਨ ਜਿਸ ਉੱਤੇ ’ਮਿਨੀਅਨਜ਼’ ਕਾਰਟੂਨ ਦੀ ਤਸਵੀਰ ਬਣੀ ਹੋਈ ਸੀ ਅਤੇ ਹੋਰ ਗੋਲਾ ਬਾਰੂਦ ਬਰਾਮ ਕੀਤਾ ਗਿਆ ਜਿਨਾਂ ਨੂੰ ਬੜੀ ਬਾਰੀਕੀ ਅਤੇ ਧਿਆਨ ਨਾਲ ਪੈਕ ਕਰਕੇ ਰੱਖਿਆ ਗਿਆ ਸੀ।ਉਨਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਇਹ ਬੈਗ ਸਰਹੱਦ ਪਾਰੋਂ ਆਏ ਡਰੋਨ ਰਾਹੀਂ ਪਹੁੰਚਾਇਆ ਗਿਆ ਸੀ।

Photo
 

ਡੀਜੀਪੀ ਨੇ ਕਿਹਾ ਕਿ ਪੁਲਿਸ ਦੀਆਂ ਟੀਮਾਂ ਨੇ ਬੈਗ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਫਿਰ ਨੈਸ਼ਨਲ ਸਕਿਉਰਿਟੀ ਗਾਰਡਜ਼ (ਐਨਐਸਜੀ) ਦੀ ਟੀਮ ਨੂੰ ਮੌਕੇ ’ਤੇ ਬੁਲਾਇਆ ਗਿਆ, ਜਿਸ ਨੇ ਟਿਫਿਨ ਬਾਕਸ, ਜਿਸ ਨੂੰ ਇੱਕ ਬੰਬ ਵਜੋਂ ਤਿਆਰ ਕੀਤਾ ਗਿਆ ਸੀ, ਵਿੱਚ 2-3 ਕਿਲੋਗ੍ਰਾਮ ਆਰ.ਡੀ.ਐਕਸ. ਦੀ ਮੌਜੂਦਗੀ ਦੀ ਪੁਸ਼ਟੀ ਕੀਤੀ ਹੈ। ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਆਰ.ਡੀ.ਐਕਸ. ਨੂੰ ਟਿਫਿਨ ਬਾਕਸ ਵਿੱਚ ਇੰਨੇ ਆਧੁਨਿਕ ਢੰਗ ਨਾਲ ਰੱਖਿਆ ਗਿਆ ਸੀ ਕਿ ਇਸ ਵਿੱਚ ਕਾਰਜਸ਼ੀਲਤਾ ਲਈ ਸਵਿਚ, ਚੁੰਬਕ ਅਤੇ ਸਪਰਿੰਗ ਸਮੇਤ ਤਿੰਨ ਵੱਖ ਵੱਖ ਪੁਰਜ਼ੇ ਲਗਾਏ ਗਏ ਸਨ। ਉਨਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Photo
 

ਡੀਜੀਪੀ ਨੇ ਕਿਹਾ ਕਿ ਰਾਜ ਭਰ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਉਨਾਂ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ ਉਹ ਹਰ ਸਮੇਂ ਸੁਚੇਤ ਰਹਿਣ ਅਤੇ ਜੇਕਰ ਉਨਾਂ ਨੂੰ ਰੇਲ ਗੱਡੀਆਂ, ਬੱਸਾਂ ਜਾਂ ਰੈਸਟੋਰੈਂਟਾਂ ਸਮੇਤ ਕਿਤੇ ਵੀ ਕੋਈ ਵੀ ਸ਼ੱਕੀ ਚੀਜ਼ ਜਾਂ ਲਾਵਾਰਿਸ ਵਸਤੂ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ  ਇਤਲਾਹ ਦੇਣ। ਲੋਕ ਹੈਲਪਲਾਈਨ ਨੰਬਰ 112 ਜਾਂ 181 ’ਤੇ ਸੰਪਰਕ ਕਰ ਸਕਦੇ ਹਨ। ਇਸ ਸਬੰਧ ਵਿੱਚ ਆਰਮਜ ਐਕਟ ਦੀ ਧਾਰਾ 25/27/54/59, ਵਿਸਫੋਟਕ ਪਦਾਰਥ ਐਕਟ ਦੀ ਧਾਰਾ 3/4/5 ਅਧੀਨ ਮਿਤੀ 8 ਅਗਸਤ, 2021 ਨੂੰ ਐਫਆਈਆਰ ਨੰ. 208, ਲੋਪੋਕੇ ਪੁਲਿਸ ਸਟੇਸ਼ਨ ਅੰਮਿ੍ਰਤਸਰ ਵਿਖੇ ਦਰਜ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement