ਮਾਤਾ ਮਹਿੰਦਰ ਕੌਰ ਤਲਵੰਡੀ ਦੇ ਸ਼ਰਧਾਂਜਲੀ ਸਮਾਗਮ ਮੌਕੇ ਵੱਖ-ਵੱਖ ਆਗੂਆਂ ਨੇ ਸ਼ਰਧਾਂਜਲੀਆਂ ਭੇਂਟ ਕੀ
Published : Aug 9, 2021, 1:02 am IST
Updated : Aug 9, 2021, 1:02 am IST
SHARE ARTICLE
image
image

ਮਾਤਾ ਮਹਿੰਦਰ ਕੌਰ ਤਲਵੰਡੀ ਦੇ ਸ਼ਰਧਾਂਜਲੀ ਸਮਾਗਮ ਮੌਕੇ ਵੱਖ-ਵੱਖ ਆਗੂਆਂ ਨੇ ਸ਼ਰਧਾਂਜਲੀਆਂ ਭੇਂਟ ਕੀਤੀਆਂ

ਰਾਏਕੋਟ, ਮੁਲਾਂਪੁਰ, 8 ਅਗੱਸਤ (ਜਸਵੰਤ ਸਿੰਘ ਸਿੱਧੂ/ਜਗਪਾਲ ਸਿੰਘ ਸੰਧੂ) : ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਵ. ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਅਧੂਰੇ ਸੁਪਨਿਆਂ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪੂਰੇ ਕਰੇਗਾ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਾਤਾ ਮਹਿੰਦਰ ਕੌਰ ਤਲਵੰਡੀ ਦੇ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਰਾਜ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ। 
ਸ. ਢੀਂਡਸਾ ਨੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਨਾਲ ਬਿਤਾਏ ਸਮੇਂ ਦੌਰਾਨ ਮਾਤਾ ਮਹਿੰਦਰ ਕੌਰ ਤਲਵੰਡੀ ਦੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਤਲਵੰਡੀ ਪਰਵਾਰ ਦਾ ਪੰਥ ਦੀ ਸੇਵਾ ਕਰਨ ਅਤੇ ਤਿਆਗ ਦੀ ਮੂਰਤ ਬਣਨ ਵਿਚ ਵੱਡਾ ਰੋਲ ਰਿਹਾ ਹੈ। ਇਹੀ ਕਾਰਨ ਰਿਹਾ ਹੈ ਕਿ ਹੁਣ ਤਕ ਦੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨਾਂ ਵਿਚੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਇਕ ਅਜਿਹੇ ਪ੍ਰਧਾਨ ਹੋਏ ਹਨ, ਜਿਨ੍ਹਾਂ ਨੂੰ ਲੋਹਪੁਰਸ਼ ਦਾ ਖਿਤਾਬ ਮਿਲਿਆ ਹੈ। ਜੋ ਅਪਣੇ ਆਪ ਵਿਚ ਇਕ ਮਾਣ ਵਾਲੀ ਗੱਲ ਹੈ। 
ਉਨ੍ਹਾਂ ਮਾਤਾ ਮਹਿੰਦਰ ਕੌਰ ਦੀ ਸਾਦਗੀ ਅਤੇ ਪਰਵਾਰ ਨੂੰ ਦਿਤੇ ਸੰਸਕਾਰਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਪਰਵਾਰ ਹਮੇਸ਼ਾ ਜੱਥੇਦਾਰ ਤਲਵੰਡੀ ਦੇ ਪਾਏ ਪੂਰਨਿਆਂ ਤੇ ਚੱਲਦਾ ਰਹੇਗਾ। ਉਨ੍ਹਾਂ ਤੋਂ ਇਲਾਵਾ ਜੱਥੇਦਾਰ ਸਾਬਕਾ ਪਾਰਲੀਮੈਂਟ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਮਾਤਾ ਮਹਿੰਦਰ ਕੌਰ ਤਲਵੰਡੀ ਨੂੰ ਸ਼ਰਧਾਂਜਲੀ ਭੇਂਟ ਕਰਦੇ ਸਮੇਂ ਕਿਹਾ ਜੱਥੇਦਾਰ ਰਣਜੀਤ ਸਿੰਘ ਤਲਵੰਡੀ, ਜੱਥੇਦਾਰ ਜਗਜੀਤ ਸਿੰਘ ਤਲਵੰਡੀ, ਬੀਬੀ ਹਰਜੀਤ ਕੌਰ ਅਤੇ ਬੀਬੀ ਮਨਜੀਤ ਕੌਰ ਨੂੰ ਮਾਤਾ ਨੇ ਸਮਾਜ ਸੇਵਾ ਕਰਨ ਦੀ ਗੁੜਤੀ ਦਿਤੀ ਹੈ ਅਤੇ ਪਰਿਵਾਰ ਦੀ ਵਿਰਾਸਤ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਦਿਤੀ ਹੈ। 
ਇਸ ਮੌਕੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਭਾਈ ਰਣਜੀਤ ਸਿੰਘ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਐਮ.ਪੀ. ਪਰਮਜੀਤ ਕੌਰ ਗੁਲਸ਼ਨ, ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਸਾਬਕਾ ਸਪੀਕਰ ਬੀਰਦਵਿੰਦਰ ਸਿੰਘ, ਸਾਬਕਾ ਸੰਸਦੀ ਸਕੱਤਰ ਅਤੇ ਲੋਕ ਸੇਵਾ ਕਮਿਸ਼ਨ ਦੇ ਮੈਂਬਰ ਬਿਕਰਮਜੀਤ ਸਿੰਘ ਖ਼ਾਲਸਾ, ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਨੁਸਰਤ ਇਕਰਾਮ ਖਾਂ ਬੱਗਾ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਕੈਪਟਨ ਸੰਦੀਪ ਸਿੰਘ ਸੰਧੂ, ਸਾਬਕਾ ਮੰਤਰੀ ਜੱਥੇਦਾਰ ਤੋਤਾ ਸਿੰਘ, ਹਰਸੁਰਿੰਦਰ ਸਿੰਘ ਬੱਬੀ ਬਾਦਲ, ਕਰੈਨਲ ਸਿੰਘ ਪੀਰਮੁਹੰਮਦ, ਜਗਦੀਸ਼ ਸਿੰਘ ਗਰਚਾ ਸਾਬਕਾ ਮੰਤਰੀ, ਮਾਨ ਸਿੰਘ ਗਰਚਾ, ਸਾਬਕਾ ਵਿਧਾਇਕ ਈਸ਼ਰ ਸਿੰਘ ਮੇਹਰਵਾਨ, ਸੰਤਾ ਸਿੰਘ ਉਮੈਦਪੁਰੀ, ਕੇਵਲ ਸਿੰਘ ਬਾਦਲ, ਭਾਈ ਗੁਰਚਰਨ ਸਿੰਘ ਗਰੇਵਾਲ, ਬਲਦੇਵ ਸਿੰਘ ਚੂੰਘਾਂ ਮੈਂਬਰ ਐਸਜੀਪੀਸੀ, ਜਿਲ੍ਹਾ ਪ੍ਰੀਸ਼ਦ ਮੈਂਬਰ ਲਖਵਿੰਦਰ ਸਿੰਘ ਗੁੱਜਰਵਾਲ, ਮੇਜਰ ਸਿੰਘ ਦੇਵਤਵਾਲ, ਸੰਤ ਸੁਖਵਿੰਦਰ ਸਿੰਘ ਟਿੱਬੇ ਵਾਲੇ, ਬਾਬਾ ਬਲਦੇਵ ਸਿੰਘ ਰਾਜੋਆਣਾ, ਭਾਈ ਈਸ਼ਰ ਸਿੰਘ ਭਿੰਡਰਾਂ ਵਾਲੇ, ਗਿਆਨੀ ਮੋਹਣ ਸਿੰਘ, ਰਘੁਬੀਰ ਸਿੰਘ ਸਹਾਰਨ ਮਾਜਰਾ, ਚਰਨ ਸਿੰਘ ਆਲਮਗੀਰ ਆਦਿ ਵੱਲੋਂ ਮਾਤਾ ਮਹਿੰਦਰ ਕੌਰ ਤਲਵੰਡੀ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਸ਼ਰਧਾਂਜਲੀ ਸਮਾਗਮ ਦੇ ਅਖੀਰ ’ਚ ਜਥੇਦਾਰ ਰਣਜੀਤ ਸਿੰਘ ਤਲਵੰਡੀ ਨੇ ਧਨਵਾਦ ਕਰਦਿਆਂ ਕਿਹਾ ਕਿ ਤਲਵੰਡੀ ਪਰਵਾਰ ’ਤੇ ਆਈ ਔਖੀ ਘੜੀ ਵਿਚ ਆਪ ਸੱਭ ਨੇ ਸਾਥ ਦਿਤਾ ਹੈ, ਜਿਸ ਦਾ ਤਲਵੰਡੀ ਪਰਵਾਰ ਹਮੇਸ਼ਾ ਰਿਣੀਂ ਰਹੇਗਾ। 
ਇਸ ਮੌਕੇ ਰਾਜਦੀਪ ਸਿੰਘ ਆਂਡਲੂ, ਜਗਤਾਰ ਸਿੰਘ ਤਾਰਾ ਤਲਵੰਡੀ, ਬਿੰਦਰਜੀਤ ਸਿੰਘ ਗਿੱਲ, ਕੁਲਦੀਪ ਸਿੰਘ ਜੌਹਲਾਂ, ਗੁਰਪ੍ਰੀਤ ਸਿੰਘ ਤਲਵੰਡੀ, ਨਰਿੰਦਰ ਸਿੰਘ ਲਾਡੀ, ਮਨਪ੍ਰੀਤ ਸਿੰਘ ਤਲਵੰਡੀ, ਗੁਰਮਿੰਦਰ ਸਿੰਘ ਗੋਗੀ ਭੁੱਲਰ, ਪ੍ਰਧਾਨ ਗੁਰਦੀਪ ਸਿੰਘ ਭੋਲਾ, ਸਰਪੰਚ ਪਰਮਜੀਤ ਸਿੰਘ ਕੋਟਆਗਾਂ, ਹਰਜੀਤ ਸਿੰਘ ਕੋਟਆਗਾਂ, ਜਤਿੰਦਰ ਸਿੰਘ ਲਤਾਲਾ, ਬਲਵੰਤ ਸਿੰਘ ਜੰਟਾ, ਅਮਨਦੀਪ ਸਿੰਘ ਮਾਂਗਟ, ਮਿੰਟੂ ਜੱਟਪੁਰਾ, ਸੁਖਵਿੰਦਰ ਸਿੰਘ, ਦਲਜੀਤ ਸਿੰਘ ਜੀਤਾ, ਪਿੰਦਰ ਤੁੰਗਾਹੇੜੀ, ਬਲਵੀਰ ਸਿੰਘ ਝੋਰੜਾਂ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਫੋਟੋ ਫਾਇਲ : 08ਰਾਏਕੋਟ01
ਕੈਪਸ਼ਨ : ਮਾਤਾ ਮਹਿੰਦਰ ਕੌਰ ਤਲਵੰਡੀ ਦੇ ਸ਼ਰਧਾਂਜਲੀ ਸਮਾਗਮ ਸਮੇਂ ਵੱਖ ਵੱਖ ਆਗੂ ਸ਼ਰਧਾਂਜਲੀ ਭੇਂਟ ਕਰਦੇ ਹੋਏ ਅਤੇ ਜੱਥੇਦਾਰ ਰਣਜੀਤ ਸਿੰਘ ਤਲਵੰਡੀ, ਜੱਥੇ. ਜਗਜੀਤ ਸਿੰਘ ਤਲਵੰਡੀ ਨੂੰ ਸਿਰੋਪਾਓ ਦੇਣ ਸਮੇਂ ਆਗੂ।
 

SHARE ARTICLE

ਏਜੰਸੀ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement