
ਜ਼ਿਲ੍ਹਾ ਪ੍ਰਸ਼ਾਸਨ ਨੇ ਫ਼ੌਜ ਅਤੇ ਐਨਡੀਆਰਐਫ ਦੀਆਂ ਟੀਮਾਂ ਬੁਲਾਈਆਂ
ਕਪੂਰਥਲਾ: ਮੰਗਲਵਾਰ ਦੁਪਹਿਰ ਕਰੀਬ 2 ਸਾਲ ਦਾ ਬੱਚਾ ਗੰਦੇ ਨਾਲੇ 'ਚ ਡਿੱਗ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਦੇਹਾਨ ਡਰੇਨ 'ਤੇ ਰੱਖੇ ਦੋ ਖੰਭਿਆਂ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਬੇਟੇ ਨੂੰ ਬਚਾਉਣ ਲਈ ਮਾਂ ਨੇ ਨਾਲੇ ਵਿਚ ਛਾਲ ਮਾਰ ਦਿੱਤੀ। ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਔਰਤ ਨੂੰ ਨਾਲੇ 'ਚੋਂ ਬਾਹਰ ਕੱਢਿਆ ਪਰ ਸ਼ਾਮ ਤੱਕ ਦੇਹਾਨ ਦਾ ਕੋਈ ਸੁਰਾਗ ਨਹੀਂ ਲੱਗਿਆ।
2 year old child fell into drain in Kapurthala
ਲੋਕਾਂ ਦੀ ਸੂਚਨਾ 'ਤੇ ਕਪੂਰਥਲਾ ਨਗਰ ਨਿਗਮ ਦੀ ਟੀਮ ਨੇ ਜੇਸੀਬੀ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕਰ ਦਿੱਤੇ, ਜਿਸ ਨਾਲੇ ਵਿਚ ਬੱਚਾ ਡਿੱਗਿਆ ਉਸ ਦਾ ਜ਼ਿਆਦਾਤਰ ਹਿੱਸਾ ਢੱਕਿਆ ਹੋਇਆ ਹੈ। ਅਜਿਹੇ 'ਚ ਜੇਸੀਬੀ ਦੀ ਮਦਦ ਨਾਲ ਡਰੇਨ ਦੀ ਛੱਤ ਨੂੰ ਪੁੱਟਣ ਦਾ ਕੰਮ ਸ਼ੁਰੂ ਕੀਤਾ ਗਿਆ ਪਰ ਬੱਚੇ ਦਾ ਕੁਝ ਪਤਾ ਨਹੀਂ ਲੱਗਿਆ।
ਅਜਿਹੇ ਵਿਚ ਸ਼ਾਮ ਕਰੀਬ 6 ਵਜੇ ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਆਰਮੀ ਅਤੇ ਐਨਡੀਆਰਐਫ ਦੀਆਂ ਟੀਮਾਂ ਨੂੰ ਬੁਲਾਇਆ। ਬੱਚੇ ਦੇ ਨਾਲੇ ਵਿਚ ਡਿੱਗਣ ਦੀ ਖ਼ਬਰ ਮਿਲਦਿਆਂ ਹੀ ਜ਼ਿਲ੍ਹਾ ਕਪੂਰਥਲਾ ਪ੍ਰਸ਼ਾਸਨ ਦੀ ਤਰਫ਼ੋਂ ਨਾਇਬ ਤਹਿਸੀਲਦਾਰ ਰਾਜੀਵ ਖੋਸਲਾ, ਡੀਐਸਪੀ ਮਨਿੰਦਰਜੀਤ ਸਿੰਘ ਵੀ ਮੌਕੇ ’ਤੇ ਪਹੁੰਚ ਗਏ।