ਦਿੱਲੀ ਸਮੇਤ ਹੋਰਨਾਂ ਸੂਬਿਆਂ ਤੋਂ ‘ਆਪ’ ਸਰਕਾਰ ਕਰੇ ਪਾਣੀਆਂ ਦੀ ਕੀਮਤ ਵਸੂਲ : ਪ੍ਰਦੀਪ ਬੰਟੀ
Published : Aug 9, 2022, 7:02 am IST
Updated : Aug 9, 2022, 7:03 am IST
SHARE ARTICLE
image
image

ਦਿੱਲੀ ਸਮੇਤ ਹੋਰਨਾਂ ਸੂਬਿਆਂ ਤੋਂ ‘ਆਪ’ ਸਰਕਾਰ ਕਰੇ ਪਾਣੀਆਂ ਦੀ ਕੀਮਤ ਵਸੂਲ : ਪ੍ਰਦੀਪ ਬੰਟੀ

ਚੰਡੀਗੜ੍ਹ, 8 ਅਗੱਸਤ (ਸਸਸ): ਪੰਜਾਬ ਤੋਂ ਹੋਰਨਾਂ ਸੂਬਿਆਂ ਨੂੰ ਮੁਫ਼ਤ ਵਿਚ ਜਾਂਦੇ ਪਾਣੀਆਂ ਦੀ ਕੀਮਤ ਵਸੂਲੀ ਦਾ ਮੁੱਦਾ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਬਰਨਾਲਾ ਜੇਲ ਤੋਂ ਇਕ ਵਾਰ ਫਿਰ ਚੁਕਿਆ। ਇਸ ਸਬੰਧੀ ਉਨ੍ਹਾਂ ਲੋਕ ਇਨਸਾਫ਼ ਪਾਰਟੀ ਦੇ ਮੀਡੀਆ ਇੰਚਾਰਜ ਨਾਲ ਮੁਲਾਕਾਤ ਦੌਰਾਨ ਇਸ ਮੁੱਦੇ ਨੂੰ ਸਰਕਾਰੇ ਦਰਬਾਰੇ ਪਹੁੰਚਾਉਣ ਅਤੇ ਲੋਕਾਂ ਵਿਚ ਉਠਾਉਣ ਦੀ ਡਿਊਟੀ ਲਗਾਈ।
ਜੇਲ ਵਿਚ ਬੈਂਸ ਨਾਲ ਵਿਸ਼ੇਸ਼ ਮੁਲਾਕਾਤ ਕਰਨ ਲਈ ਪੁੱਜੇ ਪ੍ਰਦੀਪ ਸਿੰਘ ਬੰਟੀ ਨੇ ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦੇਂਦੇ ਹੋਏ ਦਸਿਆ ਕਿ ਜਦੋਂ ਬੈਂਸ ਸਾਹਿਬ ਨਾਲ ਕੁੱਝ ਮੁੱਦਿਆਂ ’ਤੇ ਚਰਚਾ ਕਰਨੀ ਸ਼ੁਰੂ ਕੀਤੀ ਤਾਂ ਉਨ੍ਹਾਂ ਨੇ ਖ਼ੁਦ ਨਾਲ ਸਬੰਧਤ ਮੁੱਦਿਆਂ ਨੂੰ ਦਰ ਕਿਨਾਰ ਕਰਦੇ ਹੋਏ ਪੰਜਾਬ ਦੇ ਮੁੱਖ ਮੁੱਦਿਆਂ ਤੇ ਹੀ ਗੱਲਬਾਤ ਦੀ ਸ਼ੁਰੂਆਤ ਕੀਤੀ ਜਿਸ ਵਿਚ ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਹਰਿਆਣਾ, ਰਾਜਸਥਾਨ, ਦਿੱਲੀ ਨੂੰ ਜਾਂਦੇ ਪਾਣੀਆਂ ਦੀ ਕੀਮਤ ਵਸੂਲੀ ਸਬੰਧੀ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲੇ ਦੀ ਜਾਣਕਾਰੀ ਲਈ ਅਤੇ ਸਾਰਾ ਮਾਮਲਾ ਵਿਸਥਾਰ ਨਾਲ ਸੁਣਾਉਣ ਤੋਂ ਬਾਅਦ ਉਨ੍ਹਾਂ ਮੇਰੀ ਡਿਊਟੀ ਇਸ ਮਾਮਲੇ ਸਬੰਧੀ ਸਰਕਾਰ ਨੂੰ ਅਪੀਲ ਕਰਨ ਦੀ ਲਗਾਈ ਕਿ ਦਿੱਲੀ ਤੋਂ ਹਿਮਾਚਲ ਨੂੰ ਜਾਂਦੇ 421 ਕਿਉਸਕ ਪਾਣੀ ਦੀ 4 ਕਰੋੜ ਕੀਮਤ ਦੇ ਸਮਝੌਤੇ ਦੀ ਤਰਜ਼ ਤੇ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦਾ ਦਿੱਲੀ ਨੂੰ ਜਾ ਰਹੇ 496 ਕਿਉਸਕ ਪਾਣੀਆਂ ਦਾ ਬਣਦਾ ਹੱਕ ਅਤੇ ਹਰਿਆਣਾ ਤੇ ਰਾਜਸਥਾਨ ਨੂੰ ਜਾ ਰਹੇ ਪਾਣੀਆਂ ਦੀ ਕੀਮਤ ਵਸੂਲੀ ਪੰਜਾਬ ਸਰਕਾਰ ਨੂੰ ਕਰਨੀ ਚਾਹੀਦੀ ਹੈ।
ਇਸ ਦੀ ਸ਼ੁਰੂਆਤ ਪੰਜਾਬ ਦੀ ਮਾਨ ਸਰਕਾਰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਆਸਾਨੀ ਨਾਲ ਕਰ ਸਕਦੀ ਹੈ ਜੇ ਦਿੱਲੀ ਪੰਜਾਬ ਨੂੰ ਪਾਣੀਆਂ ਦੀ ਕੀਮਤ ਦੇਣੇ ਦੀ ਸ਼ੁਰੂਆਤ ਕਰ ਦੇਵੇ ਤਾਂ ਪੰਜਾਬ ਦਾ ਹੋਰਨਾਂ ਸੂਬਿਆਂ ਨੂੰ ਜਾ ਰਹੇ ਪਾਣੀਆਂ ਦੀ ਕੀਮਤ ਵਸੂਲੀ ਲਈ ਰਾਹ ਆਸਾਨ ਹੋ ਸਕਦਾ ਹੈ । ਪਾਣੀਆਂ ਦੀ ਕੀਮਤ ਵਸੂਲੀ ਸਬੰਧੀ ਪਾਰਟੀ ਦੇ ਸਰਪ੍ਰਸਤ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਵਲੋਂ ਇਕ ਲਿਖਤੀ ਪੱਤਰ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜਿਆ ਜਾਵੇਗਾ ਜਿਸ ਰਾਹੀਂ ਪੰਜਾਬ ਦੇ ਭਲੇ ਨਾਲ ਸਬੰਧਤ ਇਸ ਮੁੱਦੇ ’ਤੇ ਵਿਸਤਾਰ ਨਾਲ ਗੱਲਬਾਤ ਕਰਨ ਲਈ ਸਮਾਂ ਵੀ ਮੰਗਿਆ ਜਾਵੇਗਾ ਤਾਂ ਜੋ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਸੋਚ ਮੁਤਾਬਕ ਪੰਜਾਬ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ਪਾਇਆ ਜਾ ਸਕੇ।

 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement