
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਉਮੀਦਵਾਰਾਂ ਨੂੰ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਦਿੱਤਾ ਸੱਦਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ `ਤੇ ਨੌਕਰੀਆਂ ਨਾਲ ਸਬੰਧਤ ਮਾਮਲੇ ਜਲਦ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਲੋਕ ਨਿਰਮਾਣ ਵਿਭਾਗ ਨੇ ਤਰਸ ਦੇ ਆਧਾਰ `ਤੇ ਸੱਤ ਉਮੀਦਵਾਰਾਂ ਨੂੰ ਅੱਜ ਇੱਥੇ ਨਿਯੁਕਤੀ ਪੱਤਰ ਦਿੱਤੇ।
Appointment Letters on Compassionate ground handed over to seven candidates in Public Works Department
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਉਮੀਦਵਾਰਾਂ ਨੂੰ ਦਰਜਾ 3 ਅਤੇ 4 ਦੀ ਸੇਵਾ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ।
Appointment Letters on Compassionate ground handed over to seven candidates in Public Works Department
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਚੀਫ ਇੰਜੀਨੀਅਰ ਅਰੁਣ ਕੁਮਾਰ ਵੀ ਹਾਜ਼ਰ ਸਨ।