
ਰਸਮੀ ਤੌਰ 'ਤੇ AGTF ਨੇ ਇਸ ਬਾਰੇ ਕੋਈ ਖ਼ਬਰ ਨਹੀਂ ਦਿੱਤੀ। ਇਹੀ ਕਾਰਨ ਹੈ ਕਿ ਪੁਲਿਸ ਦੇ ਇਸ ਰਵੱਈਏ ਤੋਂ ਬੰਬੀਹਾ ਗਰੁੱਪ ਡਰ ਗਿਆ ਹੈ।
ਚੰਡੀਗੜ੍ਹ: ਗੈਂਗਸਟਰ ਦਵਿੰਦਰ ਬੰਬੀਹਾ ਨੂੰ ਆਪਣੇ ਸ਼ੂਟਰ ਹੈਪੀ ਭੁੱਲਰ ਦੇ ਐਨਕਾਊਂਟਰ ਦਾ ਡਰ ਸਤਾ ਰਿਹਾ ਹੈ। ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਹੈਪੀ ਭੁੱਲਰ ਨੂੰ 2 ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਅਤੇ ਉਸ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗ੍ਰਿਫ਼ਤਾਰ ਕੀਤਾ ਹੈ, ਇਸ ਦੇ ਬਾਵਜੂਦ ਅਜੇ ਤੱਕ ਕੋਈ ਖ਼ਬਰ ਨਹੀਂ ਆਈ ਹੈ। ਪੁਲਿਸ ਉਸ ਦਾ ਐਨਕਾਊਂਟਰ ਕਰ ਸਕਦੀ ਹੈ।
ਉੱਧਰ ਦਿੱਲੀ ਦੇ ਦਾਊਦ ਨਾਂ ਦੇ ਮਸ਼ਹੂਰ ਗੈਂਗਸਟਰ ਨੀਰਜ ਬਵਾਨਾ ਨੇ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਕਿ ਜੇਕਰ ਭਾਈ (ਹੈਪੀ ਭੁੱਲਰ) ਨੂੰ ਕੁਝ ਹੋਇਆ ਤਾਂ ਅੰਜਾਮ ਬਹੁਤ ਬੁਰਾ ਹੋਵੇਗਾ। ਦਵਿੰਦਰ ਬੰਬੀਹਾ ਆਫੀਸ਼ੀਅਲ ਦੇ ਨਾਂ ਤੋਂ ਬਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਸ ਸਬੰਧੀ ਪੋਸਟ ਸਾਂਝੀ ਕੀਤੀ ਗਈ। ਇਸ ਵਿਚ ਕਿਹਾ ਗਿਆ ਕਿ ਆਪਣੇ ਭਰਾ ਹੈਪੀ ਭੁੱਲਰ ਨੂੰ AGTF ਨੇ ਗ੍ਰਿਫ਼ਤਾਰ ਕਰ ਲਿਆ ਹੈ। 2 ਦਿਨ ਪਹਿਲਾਂ ਗ੍ਰਿਫ਼ਤਾਰੀ ਹੋਣ ਦੇ ਬਾਵਜੂਦ ਪੰਜਾਬ ਪੁਲਿਸ ਨੇ ਅਜੇ ਤੱਕ ਕੋਈ ਖ਼ਬਰ ਨਹੀਂ ਦਿੱਤੀ। ਸਾਰੇ ਭਰਾ ਪੋਸਟ ਸ਼ੇਅਰ ਕਰੋ ਤਾਂਕਿ ਪੰਜਾਬ ਪੁਲਿਸ ਹੈਪੀ ਭੁੱਲਰ ਦਾ ਐਨਕਾਊਂਟਰ ਨਾ ਕਰ ਸਕੇ।
ਦੱਸ ਦੇਈ ਕਿ ਹੈਪੀ ਭੁੱਲਰ ਬੰਬੀਹਾ ਗੈਂਗ ਦਾ ਸਰਗਰਮ ਮੈਂਬਰ ਹੈ। ਉਸ 'ਤੇ ਕਤਲ ਅਤੇ ਫਿਰੌਤੀ ਦੇ ਕਈ ਗੰਭੀਰ ਮਾਮਲੇ ਦਰਜ ਹਨ। ਸੂਤਰਾਂ ਮੁਤਾਬਕ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਰਸਮੀ ਤੌਰ 'ਤੇ AGTF ਨੇ ਇਸ ਬਾਰੇ ਕੋਈ ਖ਼ਬਰ ਨਹੀਂ ਦਿੱਤੀ। ਇਹੀ ਕਾਰਨ ਹੈ ਕਿ ਪੁਲਿਸ ਦੇ ਇਸ ਰਵੱਈਏ ਤੋਂ ਬੰਬੀਹਾ ਗਰੁੱਪ ਡਰ ਗਿਆ ਹੈ। ਉਸ ਨੂੰ ਖਦਸ਼ਾ ਹੈ ਕਿ ਅੰਮ੍ਰਿਤਸਰ ਵਿਚ ਸਿੱਧੂ ਮੂਸੇਵਾਲਾ ਦੇ ਕਾਤਲ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਦੀ ਤਰ੍ਹਾਂ ਹੈਪੀ ਭੁੱਲਰ ਦਾ ਵੀ ਐਨਕਾਊਂਟਰ ਹੋ ਸਕਦਾ ਹੈ।