
ਕਿਹਾ- ਯੂਥ ਕਾਂਗਰਸ ਨੌਜਵਾਨਾਂ ਦੀ ਆਵਾਜ਼ ਚੁੱਕਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ
ਤਿਰੰਗਾ ਸਾਡੇ ਦੇਸ਼ ਦੀ ਸ਼ਾਨ -ਬਰਿੰਦਰ ਸਿੰਘ ਢਿੱਲੋਂ
ਪਠਾਨਕੋਟ : ਅੱਜ ਭਾਰਤੀ ਯੂਥ ਕਾਂਗਰਸ ਦੇ 62ਵੇਂ ਸਥਾਪਨਾ ਦਿਵਸ ਨੂੰ ਮਨਾਉਂਦਿਆਂ ਪੰਜਾਬ ਯੂਥ ਕਾਂਗਰਸ ਵੱਲੋਂ ਪਠਾਨਕੋਟ ਵਿਖੇ ਤਿਰੰਗਾ ਯਾਤਰਾ ਕੱਢੀ ਗਈ। ਇਸ ਮੌਕੇ ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਜੀ ਨੇ ਕਿਹਾ ਕਿ ਤਿਰੰਗਾ ਸਾਡੇ ਦੇਸ਼ ਦਾ ਮਾਨ ਹੈ। ਉਹਨਾਂ ਕਿਹਾ ਕਿ ਤਿਰੰਗੇ ਦੀ ਬਣਤਰ ਦਾ ਆਪਣਾ ਇੱਕ ਵਿਸ਼ੇਸ਼ ਅਰਥ ਹੈ ਅਤੇ ਇਸ ਦੇ ਤਿੰਨੇ ਰੰਗ ਸਾਨੂੰ ਵੱਖ-ਵੱਖ ਤਰ੍ਹਾਂ ਦੀ ਪ੍ਰੇਰਨਾ ਦਿੰਦੇ ਹਨ।
Punjab Youth Congress celebrated the Foundation Day of Youth Congress by taking out the Tricolor Yatra
ਬਰਿੰਦਰ ਢਿੱਲੋਂ ਨੇ ਕਿਹਾ ਕਿ ਯੂਥ ਕਾਂਗਰਸ ਦਾ ਨਿਰਮਾਣ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਲੈ ਕੇ ਆਉਣ ਅਤੇ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਲਈ ਹੋਇਆ ਹੈ। ਉਹਨਾਂ ਦੱਸਿਆ ਕਿ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਰਾਜਾ ਵੜਿੰਗ ਜੀ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਜੀ ਵੀ ਪੰਜਾਬ ਯੂਥ ਕਾਂਗਰਸ ਤੋਂ ਉੱਠ ਅੱਗੇ ਵਧੇ ਹਨ। ਇਸ ਤੋਂ ਇਲਾਵਾ ਰਵਨੀਤ ਸਿੰਘ ਬਿੱਟੂ, ਵਿਜੈ ਇੰਦਰ ਸਿੰਗਲਾ, ਮਨੀਸ਼ ਤਿਵਾੜੀ ਅਤੇ ਵਿਕਰਮ ਚੌਧਰੀ ਜੀ ਵੀ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਰਹਿ ਚੁੱਕੇ ਹਨ। ਬਰਿੰਦਰ ਢਿੱਲੋਂ ਨੇ ਦੱਸਿਆ ਕਿ ਪੰਜਾਬ ਦੇ ਹੋਰ ਅਨੇਕਾਂ ਹੀ ਸਾਬਕਾ ਵਿਧਾਇਕ ਅਤੇ ਸਾਬਕਾ ਮੰਤਰੀ ਪੰਜਾਬ ਯੂਥ ਕਾਂਗਰਸ ਰਾਹੀਂ ਹੀ ਪਾਰਟੀ ਵਿੱਚ ਆਏ ਹਨ।
Punjab Youth Congress celebrated the Foundation Day of Youth Congress by taking out the Tricolor Yatra
ਬਰਿੰਦਰ ਢਿੱਲੋਂ ਨੇ ਕਿਹਾ ਕਿ ਲੋਕਤੰਤਰੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਦੇ ਹੋਏ ਆਮ ਮੱਧਵਰਗੀ ਪਰਿਵਾਰਾਂ ਦੇ ਨੌਜਵਾਨਾਂ ਨੂੰ ਮੁੱਖ ਧਾਰਾ ਦੀ ਰਾਜਨੀਤੀ ਵਿੱਚ ਲਿਆਂਦਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਢਿੱਲੋਂ ਨੇ ਕਿਹਾ ਕਿ ਅਸੀਂ ਰਾਜ ਦੇ ਸਮਾਜਿਕ ਢਾਂਚੇ ਅਤੇ ਸਮਾਜਿਕ ਤਾਣੇ-ਬਾਣੇ ਨੂੰ ਵੀ ਮਜ਼ਬੂਤ ਕਰ ਰਹੇ ਹਾਂ।
Punjab Youth Congress celebrated the Foundation Day of Youth Congress by taking out the Tricolor Yatra
ਬਰਿੰਦਰ ਢਿੱਲੋਂ ਨੇ ਕਿਹਾ ਕਿ ਯੂਥ ਕਾਂਗਰਸ ਗ਼ਰੀਬਾਂ ਅਤੇ ਸਮਾਜਿਕ ਨਿਆਂ ਦੇ ਕੰਮ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਯੂਥ ਕਾਂਗਰਸ ਖਿਡਾਰੀਆਂ ਅਤੇ ਹੋਰ ਹੁਨਰਮੰਦ ਨੌਜਵਾਨਾਂ ਨੂੰ ਵੀ ਅੱਗੇ ਲੈ ਕੇ ਆਉਣ ਦੇ ਮੌਕੇ ਪ੍ਰਦਾਨ ਕਰਦੀ ਰਹੀ ਹੈ ਅਤੇ ਇਸੇ ਤਰ੍ਹਾਂ ਹੀ ਕਰਦੀ ਰਹੇਗੀ। ਬਰਿੰਦਰ ਢਿੱਲੋਂ ਨੇ ਕਿਹਾ ਕਿ ਯੂਥ ਕਾਂਗਰਸ ਨੌਜਵਾਨਾਂ ਦੀ ਆਵਾਜ਼ ਹੈ ਜੋ ਇੱਕ ਬਿਹਤਰੀਨ ਭਵਿੱਖ ਸਿਰਜਣ ਵਿੱਚ ਆਪਣੀ ਬਹੁਮੁੱਲੀ ਭੂਮਿਕਾ ਨਿਭਾਅ ਰਹੀ ਹੈ। ਯੂਥ ਕਾਂਗਰਸ ਸਮੇਂ ਸਮੇਂ ‘ਤੇ ਨੌਜਵਾਨਾਂ ਦੇ ਮੁੱਦਿਆਂ ਨੂੰ ਉਠਾਉਂਦੀ ਰਹਿੰਦੀ ਹੈ ਅਤੇ ਉਠਾਉਂਦੀ ਰਹੇਗੀ। ਢਿੱਲੋਂ ਨੇ ਕਿਹਾ ਕਿ ਯੂਥ ਕਾਂਗਰਸ ਨੌਜਵਾਨਾ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਅਤੇ ਯੂਥ ਕਾਂਗਰਸ ਦੀਆਂ ਵੱਖ-ਵੱਖ ਨੀਤੀਆਂ ਅਤੇ ਸਾਧਨਾਂ ਰਾਹੀਂ ਨੌਜਵਾਨਾਂ ਨੂੰ ਅੱਗੇ ਲੈ ਕੇ ਆਉਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ।