ਗੁਰਵਿੰਦਰ ਸਿੰਘ ਤਰਨਤਾਰਨ ਦੇ ਕਾਮਰੇਡ ਬਲਵਿੰਦਰ ਸਿੰਘ ਸੰਧੂ ਕਤਲ ਕੇਸ ਵਿਚ ਵੀ ਮੁਲਜ਼ਮ ਹੈ
ਤਰਨਤਾਰਨ - ਪੰਜਾਬ ਦੇ ਤਰਨਤਾਰਨ ਸ਼ਹਿਰ ਵਿਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗਰਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਇਹ ਹਥਿਆਰ ਮੁਲਜ਼ਮਾਂ ਨੇ ਪਾਕਿਸਤਾਨ ਤੋਂ ਮੰਗਵਾਏ ਸਨ। ਗੈਂਗਸਟਰ ਤੋਂ ਅੱਤਵਾਦੀ ਬਣਿਆ ਗੁਰਵਿੰਦਰ ਸਿੰਘ ਪਿਛਲੇ ਸਾਲ ਮਾਰੇ ਗਏ ਕਾਮਰੇਡ ਬਲਵਿੰਦਰ ਸਿੰਘ ਸੰਧੂ ਦਾ ਵੀ ਕਾਤਲ ਹੈ।
ਡੀਜੀਪੀ ਪੰਜਾਬ ਆਈਪੀਐਸ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦੀ ਪਛਾਣ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਬਿਖਾਰੀਵਾਲ ਦੇ ਕਰੀਬੀ ਗੁਰਵਿੰਦਰ ਸਿੰਘ ਅਤੇ ਸੰਦੀਪ ਸਿੰਘ ਵਜੋਂ ਹੋਈ ਹੈ। ਹੈਂਡ ਗਰਨੇਡ ਤੋਂ ਇਲਾਵਾ ਪੁਲਿਸ ਨੇ 635 ਗ੍ਰਾਮ ਹੈਰੋਇਨ, 2 ਲੋਡਡ ਪਿਸਤੌਲ, 2 ਮੈਗਜ਼ੀਨ, 13 ਜਿੰਦਾ ਕਾਰਤੂਸ, 100 ਗ੍ਰਾਮ ਅਫੀਮ, 1 ਲੈਂਸਰ ਕਾਰ ਅਤੇ 3.95 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਮੁਲਜ਼ਮ ਪਾਕਿਸਤਾਨ ਤੋਂ ਹੈਰੋਇਨ, ਹਥਿਆਰ ਅਤੇ ਵਿਸਫੋਟਕ ਸਮੱਗਰੀ ਲਿਆਉਂਦੇ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਤਰਨਤਾਰਨ ਦੇ ਕਾਮਰੇਡ ਬਲਵਿੰਦਰ ਸਿੰਘ ਸੰਧੂ ਕਤਲ ਕੇਸ ਵਿਚ ਵੀ ਮੁਲਜ਼ਮ ਹੈ। ਫਿਲਹਾਲ ਕਾਮਰੇਡ ਬਲਵਿੰਦਰ ਸਿੰਘ ਸੰਧੂ ਮਾਮਲੇ ਦੀ NIA ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਰਵਿੰਦਰ ਸਿੰਘ ਨੂੰ ਐਨਆਈਏ ਵੱਲੋਂ ਪੀਓਓ ਕਰਾਰ ਦਿੱਤਾ ਗਿਆ ਹੈ।