
ਲੌਂਗੇਵਾਲ ਦੇ ਰਹਿਣ ਵਾਲੇ ਸੁੱਖੀ ਖ਼ਾਨ 'ਤੇ ਦਰਜ ਹਨ ਫਿਰੌਤੀ ਦੇ ਮਾਮਲੇ
ਬਰਨਾਲਾ: ਬਰਨਾਲਾ ਦੇ ਨੇੜੇ ਹੰਡਿਆਇਆ ਇਲਾਕੇ ’ਚ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਮਿਲੀ ਜਾਣਕਾਰੀ ਅਨੁਸਾਰ ਜਿਸ ਸਮੇਂ ਪੁਲਿਸ ਨੇ ਇਹ ਕਾਰਵਾਈ ਕੀਤੀ, ਮੁਲਜ਼ਮ ਅਪਣੀ ਸਵਿਫਟ ਕਾਰ ਵਿਚ ਬਠਿੰਡਾ ਵਾਲੇ ਪਾਸੇ ਤੋਂ ਆ ਰਹੇ ਸਨ। ਇਸ ਗੱਲ ਦੀ ਪੁਸ਼ਟੀ ਐਸ.ਐਸ.ਪੀ. ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਕੀਤੀ ਹੈ। ਐਂਟੀ ਗੈਂਗਸਟਰ ਟਾਸਕ ਫੋਰਸ ਦੀ ਟੀਮ ਨੇ ਬੰਬੀਹਾ ਗੈਂਗ ਦੇ ਸ਼ੂਟਰ ਸੁੱਖੀ ਖਾਨ ਅਤੇ ਉਸ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਹੈ। ਫਿਲਹਾਲ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ: ਰਾਹੁਲ ਗਾਂਧੀ ਦੀ ਅਸ਼ਲੀਲ ਹਰਕਤ 'ਤੇ ਹੰਗਾਮਾ, ਸਮ੍ਰਿਤੀ ਇਰਾਨੀ ਦੇ ਇਲਜ਼ਾਮ ਤੋਂ ਬਾਅਦ ਸਪੀਕਰ ਤੱਕ ਪਹੁੰਚਿਆ ਮਾਮਲਾ
ਮੁਲਜ਼ਮ ਬੰਬੀਹਾ ਗਰੋਹ ਨਾਲ ਸਬੰਧਤ ਦੱਸੇ ਜਾਂਦੇ ਹਨ। ਹੰਡਿਆਇਆ ਰੋਡ 'ਤੇ ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ 'ਚ ਸੁੱਖੀ ਖਾਨ ਜ਼ਖਮੀ ਹੋ ਗਿਆ। ਉਹ ਪਿੰਡ ਲੌਂਗੋਵਾਲ ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਹੈ। ਐਂਟੀ ਗੈਂਗਸਟਰ ਟਾਸਕ ਫੋਰਸ ਕੋਲ ਖੁਫੀਆ ਜਾਣਕਾਰੀ ਸੀ। ਉਹ ਅੰਮ੍ਰਿਤਸਰ ਤੋਂ ਬਠਿੰਡਾ ਆਏ ਸਨ ਅਤੇ ਅੱਜ ਬਠਿੰਡਾ ਤੋਂ ਚੰਡੀਗੜ੍ਹ ਜਾ ਰਹੇ ਸਨ।
ਇਹ ਵੀ ਪੜ੍ਹੋ: ਮਹਾਤਮਾ ਗਾਂਧੀ ਦੇ ਪੜਪੋਤੇ ਤੁਸ਼ਾਰ ਗਾਂਧੀ ਦਾ ਦਾਅਵਾ : ‘ਭਾਰਤ ਛੱਡੋ ਦਿਵਸ’ ਮਨਾਉਣ ਜਾਂਦੇ ਸਮੇਂ ਮੈਨੂੰ ਹਿਰਾਸਤ ’ਚ ਲਿਆ ਗਿਆ
ਦਸਿਆ ਜਾ ਰਿਹਾ ਹੈ ਕਿ ਸੁੱਖੀ ਖਾਨ ਵਿਰੁਧ ਫਿਰੌਤੀ ਮੰਗਣ ਦੇ ਮਾਮਲੇ ਵੀ ਦਰਜ ਹਨ। ਬਰਨਾਲਾ ਦੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਮੌਕੇ ’ਤੇ ਤਾਇਨਾਤ ਹੈ। ਤਲਾਸ਼ੀ ਦੌਰਾਨ ਕਾਰ 'ਚੋਂ ਕਾਫੀ ਹਥਿਆਰ ਅਤੇ ਕਾਰਤੂਸ ਵੀ ਬਰਾਮਦ ਹੋਏ ਹਨ। ਬੰਬੀਹਾ ਗਰੁੱਪ, ਅਰਸ਼ ਡੱਲਾ ਗੈਂਗ ਅਤੇ ਸੁੱਖਾ ਦੁਨੇਕਾ ਗੈਂਗ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਭਾਰਤ-ਨੇਪਾਲ ਸਰਹੱਦ 'ਤੇ ਨੇਪਾਲੀ ਤੇ ਭਾਰਤੀ ਕਰੰਸੀ ਸਮੇਤ ਇਕ ਤਕਸਰ ਗ੍ਰਿਫ਼ਤਾਰ
ਇਨ੍ਹਾਂ ਵਿਚ ਸੁਖਜਿੰਦਰ ਸਿੰਘ ਉਰਫ ਸੁੱਖੀ ਖਾਨ ਵਾਸੀ ਲੌਂਗੋਵਾਲ, ਯਾਦਵਿੰਦਰ ਸਿੰਘ ਮੁੱਲਾਂਪੁਰ, ਹੁਸ਼ਨਪ੍ਰੀਤ ਸਿੰਘ ਉਰਫ ਗਿੱਲ ਅਤੇ ਜਗਸੀਰ ਸਿੰਘ ਉਰਫ ਬਿੱਲਾ ਵਾਸੀ ਲੌਂਗੋਵਾਲ ਸ਼ਾਮਲ ਹਨ।ਐਸ.ਐਸ.ਪੀ. ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਦਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਬਰਨਾਲਾ ਪੁਲਿਸ ਵਲੋਂ ਸਾਂਝੇ ਤੌਰ ’ਤੇ ਕਾਰਵਾਈ ਕੀਤੀ ਗਈ।