ਕੈਨੇਡਾ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ, ਬੁਖਾਰ ਚੜ੍ਹਨ ਤੋਂ ਬਾਅਦ ਵਿਗੜੀ ਸੀ ਸਿਹਤ

By : GAGANDEEP

Published : Aug 9, 2023, 1:38 pm IST
Updated : Aug 9, 2023, 2:10 pm IST
SHARE ARTICLE
photo
photo

2 ਭੈਣਾਂ ਦਾ ਸੀ ਇਕਲੌਤਾ ਭਰਾ

 

ਹੁਸ਼ਿਆਰਪੁਰ (ਗਗਨਦੀਪ ਕੌਰ) : ਕੈਨੇਡਾ ਵਿਚ ਇਕ ਹੋਰ ਪੰਜਾਬ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਦੇ ਤਲਵਾੜਾ ਦੇ ਪਿੰਡ ਕੋਠੀ ਦਾ ਰਹਿਣ ਵਾਲਾ ਸਚਿਨ ਭਾਟੀਆ 4 ਸਾਲਾਂ ਤੋਂ ਕੈਨੇਡਾ 'ਚ ਰਹਿ ਰਿਹਾ ਸੀ। ਪਰਿਵਾਰ ਨੂੰ ਕੈਨੇਡਾ ਤੋਂ ਫੋਨ ਕਰਕੇ ਪੁੱਤਰ ਦੀ ਤੇਜ਼ ਬੁਖਾਰ ਕਾਰਨ ਮੌਤ ਹੋਣ ਦੀ ਸੂਚਨਾ ਦਿਤੀ ਗਈ। ਮ੍ਰਿਤਕ ਦੀ ਉਮਰ 26 ਸਾਲ ਸੀ। ਪਿਤਾ ਬਿਸ਼ਨ ਦਾਸ ਨੇ ਦੱਸਿਆ ਕਿ ਸਚਿਨ 2 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ 2019 'ਚ ਪੜ੍ਹਾਈ ਲਈ ਕੈਨੇਡਾ ਗਿਆ ਸੀ। ਕੁਝ ਸਮੇਂ ਬਾਅਦ ਭੈਣ ਵੀ ਕੈਨੇਡਾ ਚਲੀ ਗਈ ਅਤੇ ਦੋਵੇਂ ਭੈਣ-ਭਰਾ ਇਕੱਠੇ ਰਹਿ ਰਹੇ ਸਨ।

ਇਹ ਵੀ ਪੜ੍ਹੋ: 12 ਲੱਖ ਰੁਪਏ ਦੀ ਗ੍ਰਾਂਟ ਦਾ ਫ਼ਰਕ ਨਿਕਲਣ ਦੇ ਦੋਸ਼ 'ਚ ਖਵਾਸਪੁਰ ਦੇ ਸਰਪੰਚ ਨੂੰ ਕੀਤਾ ਮੁਅੱਤਲ

ਬਿਸ਼ਨ ਦਾਸ ਨੇ ਦਸਿਆ ਕਿ ਸਚਿਨ ਵੀ ਪੜ੍ਹਾਈ ਤੋਂ ਬਾਅਦ ਉੱਥੇ ਕੰਮ ਕਰਦਾ ਸੀ। ਬੀਤੀ ਰਾਤ ਕਰੀਬ 9 ਵਜੇ ਬੇਟੇ ਨਾਲ ਗੱਲ ਹੋਈ। ਉਸ ਸਮੇਂ ਉਹ ਕੰਮ ਖਤਮ ਕਰਕੇ ਵਾਪਸ ਘਰ ਜਾ ਰਿਹਾ ਸੀ। ਰਸਤੇ ਵਿੱਚ ਉਸਨੇ ਹਲਕਾ ਬੁਖਾਰ ਹੋਣ ਬਾਰੇ ਦਸਿਆ, ਜਿਸ ਤੋਂ ਬਾਅਦ ਮੈਂ ਉਸਨੂੰ ਘਰ ਪਹੁੰਚਣ ਤੋਂ ਪਹਿਲਾਂ ਰਸਤੇ ਵਿਚ ਦਵਾਈ ਲੈਣ ਲਈ ਕਿਹਾ। ਪੁੱਤਰ ਘਰ ਪਹੁੰਚ ਗਿਆ। ਇਸ ਤੋਂ ਬਾਅਦ ਬੇਟੀ ਨਾਲ ਗੱਲ ਕੀਤੀ ਅਤੇ ਉਸ ਨੂੰ ਸਚਿਨ ਦਾ ਧਿਆਨ ਰੱਖਣ ਲਈ ਕਿਹਾ। ਕਰੀਬ 2 ਘੰਟੇ ਬਾਅਦ ਬੇਟੀ ਨੇ ਫੋਨ ਕੀਤਾ, ਜਿਸ ਨੇ ਦੱਸਿਆ ਕਿ ਸਚਿਨ ਨੂੰ ਹਸਪਤਾਲ ਲਿਆਂਦਾ ਗਿਆ ਹੈ।

ਇਹ ਵੀ ਪੜ੍ਹੋ: ਬਗ਼ੈਰ ਲਾਇਸੈਂਸ ਬੇਕਰੀ ਦਾ ਸਮਾਨ ਵੇਚਣ ਵਾਲੇ ਪਤੀ-ਪਤਨੀ ਨੂੰ ਜ਼ਿਲ੍ਹਾ ਅਦਾਲਤ ਨੇ ਸੁਣਾਈ ਵਿਲੱਖਣ ਸਜ਼ਾ

ਬੇਟੀ ਨੇ ਦਸਿਆ ਕਿ ਸਚਿਨ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿਤਾ ਹੈ। ਬੇਟੀ ਨੇ ਦਸਿਆ ਕਿ ਸਚਿਨ ਦੀ ਲਾਸ਼ ਨੂੰ 2 ਦਿਨਾਂ ਤੱਕ ਪੋਸਟਮਾਰਟਮ ਲਈ ਹਸਪਤਾਲ 'ਚ ਰੱਖਿਆ ਜਾਵੇਗਾ। ਪਰਿਵਾਰ ਨੇ ਸਰਕਾਰ ਤੋਂ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement