BJP ਆਗੂ ਸਰਬਜੀਤ ਸਿੰਘ ਕਾਕਾ ਬਰਾੜ ਲੱਖੇਵਾਲੀ ਦੇ ਢਿੱਡ 'ਚ ਲੱਗੀ ਗੋਲੀ

By : KOMALJEET

Published : Aug 9, 2023, 6:08 pm IST
Updated : Aug 9, 2023, 6:08 pm IST
SHARE ARTICLE
BJP leader Sarabjit Singh Kaka Brar Lakhewali
BJP leader Sarabjit Singh Kaka Brar Lakhewali

ਹਾਲਤ ਗੰਭੀਰ, ਲੁਧਿਆਣਾ ਵਿਖੇ ਚੱਲ ਰਿਹਾ ਇਲਾਜ 

ਘਰੇਲੂ ਕਲੇਸ਼ ਦੇ ਚਲਦੇ ਭਰਾ ਨੇ ਹੀ ਮਾਰੀ ਗੋਲੀ 

ਸ੍ਰੀ ਮੁਕਤਸਰ ਸਾਹਿਬ : ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਬਰਾੜ ਲੱਖੇਵਾਲੀ ਦੇ ਅੱਜ ਦੁਪਿਹਰ ਸਮੇਂ ਢਿੱਡ ਵਿਚ ਗੋਲੀ ਲੱਗ ਗਈ। ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਹਨ।  ਪ੍ਰਾਪਤ ਜਾਣਕਾਰੀ ਅਨੁਸਾਰ ਘਰੇਲੂ ਕਲੇਸ਼ ਦੇ ਚਲਦਿਆਂ ਕਾਕਾ ਬਰਾੜ ਲੱਖੇਵਾਲੀ ਦੇ ਭਰਾ ਨੇ ਹੀ ਉਨ੍ਹਾਂ 'ਤੇ ਗੋਲੀ ਚਲਾਈ ਹੈ। ਜ਼ਖ਼ਮੀ ਹਾਲਤ ਵਿਚ ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਲਿਜਾਇਆ ਗਿਆ। 

ਇਹ ਵੀ ਪੜ੍ਹੋ : ਵਾਲੀਬਾਲ ਨੂੰ 'ਖੇਡਾਂ ਵਤਨ ਪੰਜਾਬ ਦੀਆਂ 2023' 'ਚ ਸ਼ਾਮਲ ਕਰਨ 'ਤੇ ਪੰਜਾਬ ਸੂਟਿੰਗ ਬਾਲ ਐਸ਼ੋਸੀਏਸ਼ਨ ਨੇ ਕੀਤਾ ਪੰਜਾਬ ਸਰਕਾਰ ਦਾ ਧਨਵਾਦ 

ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਬਠਿੰਡਾ ਰੈਫ਼ਰ ਕਰ ਦਿਤਾ ਗਿਆ ਪਰ ਬਠਿੰਡਾ ਵਿਖੇ ਵੀ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਕਾਰਨ ਅੱਗੇ ਲੁਧਿਆਣਾ ਲਈ ਰੈਫ਼ਰ ਕਰ ਦਿਤਾ ਹੈ। ਹੁਣ ਲੁਧਿਆਣਾ ਵਿਖੇ ਸਰਬਜੀਤ ਸਿੰਘ ਕਾਕਾ ਬਰਾੜ ਦਾ ਇਲਾਜ ਚੱਲ ਰਿਹਾ ਹੈ। 

ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਫ਼ਰਜ਼ੀ ਖ਼ਬਰਾਂ ਫੈਲਾਉਣ ਵਾਲੇ 8 YouTube ਚੈਨਲਾਂ ਦਾ ਕੀਤਾ ਪਰਦਾਫ਼ਾਸ਼ 

ਉਧਰ ਪੁਲਿਸ ਨਾਲ ਗਲਬਾਤ ਦੌਰਾਨ ਪਤਾ ਲੱਗਿਆ ਹੈ ਕਿ ਅਜੇ ਤਕ ਕਿਸੇ ਤਰ੍ਹਾਂ ਦੀ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ। ਜੇਕਰ ਪ੍ਰਵਾਰ ਵਲੋਂ ਕੋਈ ਸ਼ਿਕਾਇਤ ਦਰਜ ਕਰਵਾਈ ਜਾਂਦੀ ਹੈ ਤਾਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

BREAKING: BJP ਆਗੂ ਸਰਬਜੀਤ ਸਿੰਘ ਕਾਕਾ ਬਰਾੜ 'ਤੇ ਚੱਲੀਆਂ ਗੋਲੀਆਂ, ਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement