ਆਸਮਾਨ ਛੂਹ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ :ਚੰਡੀਗੜ੍ਹ ’ਚ 200 ਰੁਪਏ ਪ੍ਰਤੀ ਕਿਲੋ ਵਿਕ ਰਹੇ ਟਮਾਟਰ
Published : Aug 9, 2023, 10:50 am IST
Updated : Aug 9, 2023, 10:51 am IST
SHARE ARTICLE
PHOTO
PHOTO

ਹੋਰ ਸਬਜ਼ੀਆਂ ਦੀਆਂ ਕੀਮਤਾਂ ’ਚ ਵੀ ਹੋਇਆ ਵਾਧਾ

 

ਚੰਡੀਗੜ੍ਹ : ਸਬਜ਼ੀਆਂ ਦੇ ਭਾਅ ਇੱਕ ਵਾਰ ਫਿਰ ਅਸਮਾਨ ਨੂੰ ਛੂਹ ਰਹੇ ਹਨ। ਪਿਛਲੇ ਹਫਤੇ ਟਮਾਟਰ 70 ਰੁਪਏ ਪ੍ਰਤੀ ਕਿਲੋ 'ਤੇ ਆ ਗਿਆ ਸੀ। ਇਹ ਫਿਰ 200 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਿਆ ਹੈ। ਇਸੇ ਤਰ੍ਹਾਂ ਹੋਰ ਸਬਜ਼ੀਆਂ ਵੀ ਮਹਿੰਗੀਆਂ ਹੋ ਗਈਆਂ ਹਨ। ਇਸ ਕਾਰਨ ਲੋਕਾਂ ਦਾ ਰਸੋਈ ਦਾ ਬਜਟ ਵਿਗੜ ਗਿਆ ਹੈ।

ਮਟਰ 160 ਰੁਪਏ ਕਿਲੋ, ਗੋਭੀ 100 ਰੁਪਏ ਕਿਲੋ ਮਿਲ ਰਹੀ ਹੈ। ਫਲੀਆਂ ਦੀ ਕੀਮਤ ਵੀ 120 ਰੁਪਏ ਪ੍ਰਤੀ ਕਿਲੋ ਹੈ। ਆਲੂ ਜੋ ਪਹਿਲਾਂ 10 ਰੁਪਏ ਕਿਲੋ ਮਿਲਦਾ ਸੀ, ਹੁਣ 30 ਰੁਪਏ ਕਿਲੋ ਮਿਲ ਰਿਹਾ ਹੈ। ਪਿਆਜ਼ ਵੀ 40 ਰੁਪਏ ਪ੍ਰਤੀ ਕਿਲੋ ਦੇ ਕਰੀਬ ਵਿਕ ਰਿਹਾ ਹੈ।

ਸੈਕਟਰ 26 ਦੀ ਸਬਜ਼ੀ ਮੰਡੀ ਦੇ ਆੜ੍ਹਤੀਆਂ ਦਾ ਕਹਿਣਾ ਹੈ ਕਿ ਪਹਾੜਾਂ ’ਤੇ ਪਏ ਮੀਂਹ ਕਾਰਨ ਸਬਜ਼ੀ ਦੀ ਫ਼ਸਲ ਤਬਾਹ ਹੋ ਗਈ ਹੈ। ਇਸ ਕਾਰਨ ਕੀਮਤਾਂ 'ਚ ਵਾਧਾ ਦੇਖਿਆ ਜਾ ਰਿਹਾ ਹੈ। ਅਕਸਰ ਹੀ ਸਬਜ਼ੀਆਂ ਦੇ ਭਾਅ ਇਨ੍ਹਾਂ ਦਿਨਾਂ 'ਚ ਵਧ ਜਾਂਦੇ ਹਨ ਪਰ ਇਸ ਵਾਰ ਕੁਝ ਹੋਰ ਵਧ ਗਏ ਹਨ।

ਹਰ ਵਾਰ ਬਰਸਾਤ ਦੇ ਮੌਸਮ ਵਿਚ ਸਬਜ਼ੀਆਂ ਦੇ ਭਾਅ ਵਧ ਜਾਂਦੇ ਹਨ। ਪਰ ਇਸ ਵਾਰ ਸਬਜ਼ੀਆਂ ਦੇ ਭਾਅ ਪਿਛਲੇ ਸਾਲ ਨਾਲੋਂ ਕਰੀਬ 40 ਫੀਸਦੀ ਵੱਧ ਗਏ ਹਨ। ਚੰਡੀਗੜ੍ਹ ਸ਼ਿਮਲਾ ਹਾਈਵੇਅ ਦੇ ਬੰਦ ਹੋਣ ਕਾਰਨ ਇਹ ਸਮੱਸਿਆ ਹੋਰ ਵਧ ਗਈ ਹੈ। ਹੁਣ ਬੇਂਗਲੁਰੂ ਤੋਂ ਕੁਝ ਸਬਜ਼ੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਹੁਣ ਹੌਲੀ-ਹੌਲੀ ਸਬਜ਼ੀਆਂ ਦੇ ਭਾਅ ਹੇਠਾਂ ਆਉਣਗੇ।

SHARE ARTICLE

ਏਜੰਸੀ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement