
ਸੂਟਿੰਗਬਾਲ (ਵਾਲੀਬਾਲ) ਨੂੰ ਗਰੇਡਿੰਗ ਪਾਲਸੀ ਵਿਚ ਸ਼ਾਮਲ ਕਰਨ ਨਾਲ ਬੱਝੀ ਆਸ : ਪੰਜਾਬ ਸੂਟਿੰਗ ਬਾਲ ਐਸੋਸੀਏਸ਼ਨ
ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮਕਸਦ ਨਾਲ ਬੀਤੇ ਸਾਲ ਤੋਂ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕੀਤੀਆਂ ਗਈਆਂ ਸਨ ਜਿਸ ਵਿਚ ਜਿਥੇ ਪੰਜਾਬ ਦੀਆਂ ਬਾਕੀ ਸਾਰੀਆਂ ਖੇਡਾਂ ਨੂੰ ਤਾਂ ਸ਼ਾਮਲ ਕੀਤਾ ਗਿਆ ਸੀ ਪਰ ਸ਼ੂਟਿੰਗ ਬਾਲ (ਵਾਲੀਬਾਲ) ਖੇਡ ਨੂੰ ਇਹਨਾਂ ਖੇਡਾਂ ਵਿਚ ਸ਼ਾਮਲ ਨਹੀਂ ਸੀ ਕੀਤਾ ਗਿਆ ਜਿਸ ਕਾਰਨ ਸੂਟਿੰਗ ਬਾਲ (ਵਾਲੀਬਾਲ) ਦੇ ਖਿਡਾਰੀਆਂ ਅਤੇ ਇਸ ਖੇਡ ਨੂੰ ਚਹੁਣ ਵਾਲਿਆਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਸੀ। ਪੰਜਾਬ ਸੂਟਿੰਗ ਬਾਲ ਐਸੋਸੀਏਸ਼ਨ ਵਲੋਂ ਲਗਾਤਾਰ ਇਹ ਮੰਗ ਕੀਤੀ ਜਾ ਰਹੀ ਸੀ ਕਿ ਸਾਲ 2023 ਵਿਚ ਹੋਣ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆ ਵਿਚ ਸੂਟਿੰਗ ਬਾਲ (ਵਾਲੀਬਾਲ) ਖੇਡ ਨੂੰ ਵੀ ਸ਼ਾਮਲ ਕੀਤਾ ਜਾਵੇ।
ਇਹ ਵੀ ਪੜ੍ਹੋ : ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਯੂਥ ਕਲੱਬਾਂ ਨੂੰ ਸਰਗਰਮ ਕਰਨ ਦੇ ਨਿਰਦੇਸ਼
ਐਸੋਸੀਏਸ਼ਨ ਦੀ ਇਸ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵਲੋਂ ਜਿਵੇਂ ਹੀ ਸੂਟਿੰਗ ਬਾਲ ਖੇਡ ਨੂੰ ਖੇਡਾਂ ਵਤਨ ਪੰਜਾਬ ਦੀਆਂ 2023 ਵਿਚ ਸ਼ਾਮਲ ਕੀਤਾ ਗਿਆ ਤਾਂ ਇਸ ਖੇਡ ਨਾਲ ਜੁੜੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਸੂਟਿੰਗ ਬਾਲ ਐਸ਼ੋਸੀਏਸ਼ਨ ਵਲੋਂ ਵੀ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਂਘਾ ਕੀਤੀ ਜਾ ਰਹੀ ਹੈ ਅਤੇ ਸਰਕਾਰ ਦਾ ਧਨਵਾਦ ਕੀਤਾ ਜਾ ਰਿਹਾ।
ਇਸੇ ਨੂੰ ਲੈ ਕੇ ਪੰਜਾਬ ਸੂਟਿੰਗ ਬਾਲ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਫ਼ਰੀਦਕੋਟ ਵਿਚ ਹੋਈ ਜਿਥੇ ਸਰਕਾਰ ਦੇ ਇਸ ਫ਼ੈਸਲੇ ਦੀ ਜਿੱਥੇ ਸ਼ਲਾਂਘਾ ਕੀਤੀ ਗਈ ਉਥੇ ਹੀ ਇਹ ਆਸ ਵੀ ਪ੍ਰਗਟਾਈ ਗਈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜੋ ਇਹ ਨੇਕ ਉਪਰਾਲਾ ਕੀਤਾ ਉਸ ਨਾਲ ਸ਼ੂਟਿੰਗ ਬਾਲ ਨਾਲ ਜੁੜੇ ਖਿਡਾਰੀਆਂ ਦਾ ਮਨੋਬਲ ਵਧੇਗਾ ਅਤੇ ਇਸ ਖੇਡ ਨੂੰ ਗਰੇਡੇਸ਼ਨ ਪਾਲਿਸੀ ਵਿਚ ਸ਼ਾਮਲ ਕਰਨ ਦਾ ਵੀ ਰਾਹ ਪੱਧਰਾ ਹੋਇਆ ਹੈ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਫ਼ਰਜ਼ੀ ਖ਼ਬਰਾਂ ਫੈਲਾਉਣ ਵਾਲੇ 8 YouTube ਚੈਨਲਾਂ ਦਾ ਕੀਤਾ ਪਰਦਾਫ਼ਾਸ਼
ਐਸੋਸੀਏਸ਼ਨ ਦੇ ਅਹੁਦੇਦਾਰਾਂ ਕੌਰ ਸਿੰਘ ਅਤੇ ਡਾ. ਸੰਜੀਵ ਗੋਇਲ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਵਲੋਂ ਸ਼ੂਟਿੰਗ ਬਾਲ ਖੇਡ ਨੂੰ ਅੱਖੋਂ ਪ੍ਰੋਖੇ ਕੀਤਾ ਜਾਂਦਾ ਰਿਹਾ ਹੈ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਖੇਡ ਮੰਤਰੀ ਮੀਤ ਹੇਅਰ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਇਸ ਖੇਡ ਨੂੰ ਖੇਡਾਂ ਵਤਨ ਪੰਜਾਬ ਦੀਆ ਵਿਚ ਸ਼ਾਮਲ ਕਰ ਕੇ ਇਸ ਖੇਡ ਅਤੇ ਇਸ ਖੇਡ ਨਾਲ ਜੁੜੇ ਖਿਡਾਰੀਆ ਦਾ ਮਾਣ ਵਧਾਇਆ ਹੈ।
ਉਹਨਾਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਇਸ ਖੇਡ ਦੇ ਗ੍ਰੇਡੇਸ਼ਨ ਪਾਲਿਸੀ ਵਿਚ ਸ਼ਾਮਲ ਹੋਣ ਦਾ ਰਾਹ ਵੀ ਸੁਖਾਲਾ ਹੋਇਆ ਹੈ ਅਤੇ ਉਹਨਾਂ ਨੂੰ ਆਸ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਇਸ ਖੇਡ ਨੂੰ ਪੰਜਾਬ ਦੀ ਗ੍ਰੇਡੇਸ਼ਨ ਪਾਲਿਸੀ ਵਿਚ ਜਰੂਰ ਅਤੇ ਜਲਦ ਸ਼ਾਮਲ ਕਰੇਗੀ।