ਆਰ.ਆਈ.ਐਮ.ਸੀ. ਦੇਹਰਾਦੂਨ ’ਚ ਦਾਖ਼ਲੇ ਲਈ ਲਿਖਤੀ ਪ੍ਰੀਖਿਆ 2 ਦਸੰਬਰ ਨੂੰ ਹੋਵੇਗੀ

By : KOMALJEET

Published : Aug 9, 2023, 4:55 pm IST
Updated : Aug 9, 2023, 4:56 pm IST
SHARE ARTICLE
representational Image
representational Image

ਚੁਣੇ ਹੋਏ ਉਮੀਦਵਾਰ ਨੂੰ ਦਿਤਾ ਜਾਵੇਗਾ 8ਵੀਂ ਜਮਾਤ ਵਿਚ ਦਾਖ਼ਲਾ 

ਚੰਡੀਗੜ੍ਹ, 9 ਅਗਸਤ : ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ (ਉਤਰਾਖੰਡ) ਦੇ ਜੁਲਾਈ 2024 ਟਰਮ ਦੇ ਦਾਖ਼ਲੇ ਲਈ ਲਿਖਤੀ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ-15, ਚੰਡੀਗੜ੍ਹ ਵਿਖੇ 2 ਦਸੰਬਰ, 2023 (ਸ਼ਨੀਵਾਰ) ਨੂੰ ਹੋਵੇਗੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦਸਿਆ ਕਿ ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ) ਦੇ ਦਾਖ਼ਲੇ ਲਈ ਲੜਕੇ ਅਤੇ ਲੜਕੀਆਂ ਦੋਵੇਂ ਹੀ ਅਪਲਾਈ ਕਰ ਸਕਦੇ ਹਨ। ਉਮੀਦਵਾਰ ਦਾ ਜਨਮ 2 ਜੁਲਾਈ, 2011 ਤੋਂ 1 ਜਨਵਰੀ, 2013 ਦੇ ਦਰਮਿਆਨ ਹੋਇਆ ਹੋਵੇ। ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਵਿਚ 7ਵੀਂ ਜਮਾਤ ਵਿਚ ਪੜ੍ਹਦਾ ਹੋਵੇ ਜਾਂ 7ਵੀਂ ਪਾਸ ਹੋਵੇ। ਚੁਣੇ ਹੋਏ ਉਮੀਦਵਾਰ ਨੂੰ 8ਵੀਂ ਜਮਾਤ ਵਿਚ ਦਾਖ਼ਲਾ ਦਿਤਾ ਜਾਵੇਗਾ। ਇਮਤਿਹਾਨ ਦੇ ਲਿਖਤੀ ਹਿੱਸੇ ਵਿਚ ਅੰਗਰੇਜ਼ੀ, ਹਿਸਾਬ ਅਤੇ ਸਧਾਰਣ ਗਿਆਨ ਦੇ ਤਿੰਨ ਪੇਪਰ ਹੋਣਗੇ। ਲਿਖਤੀ ਪ੍ਰੀਖਿਆ ਵਿਚ ਪਾਸ ਹੋਣ ’ਤੇ ਜ਼ੁਬਾਨੀ ਪ੍ਰੀਖਿਆ ਲਈ ਜਾਵੇਗੀ ਜਿਸ ਸਬੰਧੀ ਬਾਅਦ ਵਿਚ ਸੂਚਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਹਰ ਰੋਜ਼ ‘ਸ਼ੂਗਰ ਡਰਿੰਕ’ ਪੀਣ ਨਾਲ ਔਰਤਾਂ ’ਚ ਲੀਵਰ ਕੈਂਸਰ ਹੋਣ ਦਾ ਖ਼ਤਰਾ ਵੱਧ  

ਬੁਲਾਰੇ ਨੇ ਦਸਿਆ ਕਿ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਆਰ.ਆਈ.ਐਮ.ਸੀ ਦੀ ਵੈਬਸਾਈਟ www.rmic.gov.in ’ਤੇ ਜਨਰਲ ਉਮੀਦਵਾਰ ਲਈ 600 ਰੁਪਏ ਅਤੇ ਅਨੁਸੂਚਿਤ ਜਾਤੀਆਂ/ਜਨਜਾਤੀਆਂ ਦੇ ਉਮੀਦਵਾਰ ਲਈ 555 ਰੁਪਏ ਦੀ ਆਨਲਾਈਨ ਅਦਾਇਗੀ ਕਰ ਕੇ ਪ੍ਰਾਪਤ ਕੀਤਾ ਜਾ ਸਕਦਾ ਹੈ।

ਰਾਸ਼ੀ ਪ੍ਰਾਪਤ ਹੋਣ ਉਪਰੰਤ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਸਪੀਡ ਪੋਸਟ ਰਾਹੀਂ ਭੇਜਿਆ ਜਾਵੇਗਾ ਜਾਂ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਕਮਾਂਡੈਂਟ ਆਰ.ਆਈ.ਐਮ.ਸੀ, ਦੇਹਰਾਦੂਨ ਪਾਸੋਂ ਜਨਰਲ ਉਮੀਦਵਾਰ ਲਈ 600 ਰੁਪਏ ਅਤੇ ਅਨੁਸੂਚਿਤ ਜਾਤੀਆਂ/ਜਨਜਾਤੀਆਂ ਦੇ ਉਮੀਦਵਾਰ ਲਈ 555 ਰੁਪਏ ਦਾ ਬੈਂਕ ਡਰਾਫ਼ਟ “ਕਮਾਂਡੈਂਟ ਆਰ.ਆਈ.ਐਮ.ਸੀ ਫੰਡ, ਡਰਾਵੀ (ਅਦਾਇਗੀਹੋਣ ਯੋਗ) ਬ੍ਰਾਂਚ ਐਚ.ਡੀ.ਐਫ.ਸੀ ਬੈਂਕ, ਬੱਲੂਪਰ ਚੌਕ, ਦੇਹਰਾਦੂਨ” (ਬੈਂਕ ਕੋਡ 1399) ਉਤਰਾਖੰਡ ਭੇਜ ਕੇ ਮੰਗਵਾਏ ਜਾ ਸਕਦੇ ਹਨ।

ਇਹ ਵੀ ਪੜ੍ਹੋ : ਰਾਜ ਸਭਾ ’ਚ ਟਮਾਟਰਾਂ ਦੀ ਮਾਲਾ ਪਾ ਕੇ ਪੁੱਜੇ ‘ਆਪ’ ਸੰਸਦ ਮੈਂਬਰ ਸੁਸ਼ੀਲ ਗੁਪਤਾ 

ਅਪਣੇ ਪਤੇ ਸਮੇਤ ਪਿੰਨ ਕੋਡ ਅਤੇ ਸੰਪਰਕ ਨੰਬਰ ਸਾਫ਼-ਸਾਫ਼ ਅਤੇ ਵੱਡੇ ਅੱਖਰਾਂ ਵਿਚ ਟਾਈਪ ਕੀਤਾ ਜਾਵੇ ਜਾਂ ਲਿਖਿਆ ਜਾਵੇ। ਡਾਕ ਦੇਰੀ ਜਾਂ ਆਵਾਜਾਈ ਦੌਰਾਨ ਪ੍ਰਾਸਪੈਕਟਸ ਗੁੰਮ ਹੋਣ ਜਾਂ ਅਧੂਰੇ ਪਤੇ ਸਬੰਧੀ ਆਰ.ਆਈ.ਐਮ.ਸੀ. ਜ਼ਿੰਮੇਵਾਰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਅਰਜ਼ੀ ਦੋ ਪਰਤਾਂ ਵਿਚ ਹੋਵੇ ਜਿਸ ਨਾਲ ਬੱਚੇ ਦਾ ਜਨਮ ਸਰਟੀਫ਼ਿਕੇਟ, ਰਾਜ ਦਾ ਰਿਹਾਇਸ਼ੀ ਸਰਟੀਫ਼ਿਕੇਟ, ਅਨੁਸੂਚਿਤ ਜਾਤੀਆਂ/ਜਨਜਾਤੀਆਂ ਦੇ ਉਮੀਦਵਾਰ ਵਲੋਂ ਜਾਤੀ ਸਰਟੀਫ਼ਿਕੇਟ, ਤਿੰਨ ਪਾਸਪੋਰਟ ਸਾਈਜ਼ ਫ਼ੋਟੋਆਂ, ਜਿਸ ਸੰਸਥਾ ਵਿਚ ਪੜ੍ਹਦਾ ਹੋਵੇ ਉਸ ਦੇ ਪ੍ਰਿੰਸੀਪਲ ਵਲੋਂ ਜਾਰੀ ਤਸਦੀਕਸ਼ੁਦਾ ਸਰਟੀਫ਼ਿਕੇਟ ਜਿਸ ਵਿਚ ਬੱਚੇ ਦੀ ਜਨਮ ਤਰੀਕ ਅਤੇ ਕਲਾਸ ਲਿਖੀ ਹੋਵੇ ਅਤੇ ਆਧਾਰ ਕਾਰਡ ਦੀ ਕਾਪੀ ਨਾਲ ਨੱਥੀ ਹੋਣੇ ਜ਼ਰੂਰੀ ਹਨ।

ਬੁਲਾਰੇ ਨੇ ਕਿਹਾ ਕਿ ਦਸਤਾਵੇਜ਼ਾਂ ਸਮੇਤ ਮੁਕੰਮਲ ਅਰਜ਼ੀਆਂ ਡਾਇਰੈਕਟੋਰੇਟ ਰਖਿਆ ਸੇਵਾਵਾਂ ਭਲਾਈ ਪੰਜਾਬ, ਪੰਜਾਬ ਸੈਨਿਕ ਭਵਨ, ਸੈਕਟਰ-21 ਡੀ, ਚੰਡੀਗੜ ਵਿਖੇ ਮਿਤੀ 15 ਅਕਤੂਬਰ, 2023 ਤਕ ਭੇਜੀਆਂ ਜਾਣ। ਨਿਰਧਾਰਤ ਮਿਤੀ ਪਿਛੋਂ ਪ੍ਰਾਪਤ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement