ਪੰਜਾਬ ‘ਚ ਚੱਲ ਰਹੇ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ
Published : Aug 9, 2023, 5:19 pm IST
Updated : Aug 9, 2023, 5:19 pm IST
SHARE ARTICLE
STRICT ACTION WILL BE TAKEN AGAINST ILLEGAL TRAVEL AGENTS: KULDEEP SINGH DHALIWAL
STRICT ACTION WILL BE TAKEN AGAINST ILLEGAL TRAVEL AGENTS: KULDEEP SINGH DHALIWAL

ਸਮੂਹ ਜ਼ਿਲ੍ਹਿਆਂ ‘ਚ ਕਾਰਜਸ਼ੀਲ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ਦੀ ਚੈਕਿੰਗ 10 ਸਤੰਬਰ ਤਕ ਮੁਕੰਮਲ ਕਰਨ ਦੇ ਆਦੇਸ਼ ਦਿਤੇ

 

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ‘ਚ ਗ਼ੈਰ ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਅਮਲ ‘ਚ ਲਿਆਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਜ਼ਿਲ੍ਹਿਆਂ ‘ਚ ਲਾਇਸੰਸਾਂ ਤੇ ਹੋਰ ਲੋੜੀਂਦੀਆਂ ਪ੍ਰਵਾਨਗੀਆਂ ਆਦਿ ਦੀ ਚੈਕਿੰਗ ਜਾਰੀ ਹੈ।

ਇਹ ਵੀ ਪੜ੍ਹੋ: ਕੀਮਤਾਂ ’ਤੇ ਕਾਬੂ ਪਾਉਣ ਲਈ ਸਰਕਾਰ ਖੁੱਲ੍ਹੇ ਬਾਜ਼ਾਰ ’ਚ 50 ਲੱਖ ਟਨ ਕਣਕ, 25 ਲੱਖ ਟਨ ਚੌਲ ਹੋਰ ਵੇਚੇਗੀ

ਧਾਲੀਵਾਲ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਨ.ਆਰ.ਆਈਜ਼ ਨਾਲ ਸਬੰਧਤ ਮਾਮਲਿਆਂ ਨਾਲ ਸਬੰਧਤ ਕੀਤੀ ਰੀਵਿਊ ਮੀਟਿੰਗ ਮਗਰੋਂ ਦਸਿਆ ਕਿ ਹੁਣ ਤਕ 7179 ਟਰੈਵਲ ਏਜੰਟਾਂ, ਏਜੰਸੀਆਂ, ਦਫ਼ਤਰਾਂ ਦੀ ਜਾਣਕਾਰੀ ਇਕੱਤਰ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 3547 ਦੀ ਚੈਕਿੰਗ ਜ਼ਿਲ੍ਹਿਆਂ ਦੀਆਂ ਟੀਮਾਂ ਵਲੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦਸਿਆ ਕਿ ਇਸ ਚੈਕਿੰਗ ਦੌਰਾਨ 271 ਸੰਸਥਾਵਾਂ ਗ਼ੈਰ ਕਾਨੂੰਨੀ ਪਾਈਆਂ ਗਈਆਂ ਹਨ ਅਤੇ 25 ‘ਤੇ ਐਫ਼.ਆਰ.ਆਈ. ਦਰਜ ਕੀਤੀ ਗਈ ਹੈ। ਉਨ੍ਹਾਂ ਦਸਿਆ ਕਿ ਐਨ.ਆਰ.ਆਈ ਮਿਲਣੀ ਸਮਾਗਮਾਂ ਦੌਰਾਨ ਪ੍ਰਾਪਤ ਕੁੱਲ 609 ਸ਼ਿਕਾਇਤਾਂ ਵਿੱਚੋਂ 588 ਦਾ ਨਿਪਟਾਰਾ ਹੋ ਚੁੱਕਾ ਹੈ ਅਤੇ ਬਕਾਇਆ 21 ਮਾਮਲੇ ਕਾਰਵਾਈ ਅਧੀਨ ਹਨ।

ਇਹ ਵੀ ਪੜ੍ਹੋ: ਆਰ.ਆਈ.ਐਮ.ਸੀ. ਦੇਹਰਾਦੂਨ ’ਚ ਦਾਖ਼ਲੇ ਲਈ ਲਿਖਤੀ ਪ੍ਰੀਖਿਆ 2 ਦਸੰਬਰ ਨੂੰ ਹੋਵੇਗੀ  

ਧਾਲੀਵਾਲ ਨੇ ਦਸਿਆ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਹੋਰ ਵੱਖ-ਵੱਖ ਮਾਮਲਿਆਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਜ਼ਿਲ੍ਹਿਆਂ ਵਿੱਚ ਤਾਇਨਾਤ ਐਸ.ਡੀ.ਐਮ. ਕਮ ਐਨ.ਆਰ.ਆਈ. ਨੋਡਲ ਅਫ਼ਸਰਾਂ ਨੂੰ ਸਬੰਧਤ ਜ਼ਿਲ੍ਹਿਆਂ ‘ਚ ਕਾਰਜਸ਼ੀਲ ਟਰੈਵਲ ਏਜੰਟਾਂ, ਏਜੰਸੀਆਂ, ਦਫ਼ਤਰਾਂ ਆਦਿ ਦੀ ਚੈਕਿੰਗ 10 ਸਤੰਬਰ ਤਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੋ ਸੰਸਥਾਵਾਂ, ਏਜੰਸੀਆਂ ਸਹੀ ਤਰੀਕੇ ਨਾਲ ਭਾਵ ਕਾਨੂੰਨ ਅਤੇ ਨਿਰਧਾਰਿਤ ਸ਼ਰਤਾਂ ਤਹਿਤ ਕੰਮ ਕਰਨ ਦੀਆਂ ਇਛੁੱਕ ਹਨ, ਉਨ੍ਹਾਂ ਨੂੰ ਨਿਰਧਾਰਤ ਸ਼ਰਤਾਂ ਪੂਰੀਆਂ ਕਰਨ ਦਾ ਮੌਕਾ ਦਿਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਬੰਦ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਚੜ੍ਹਾਈ ਕਾਰ, 2 ਔਰਤਾਂ ਸਣੇ ਤਿੰਨ ਜ਼ਖ਼ਮੀ

ਐਨ.ਆਰ.ਆਈ. ਮੰਤਰੀ ਨੇ ਜ਼ਿਲ੍ਹਿਆਂ ‘ਚ ਤਾਇਨਾਤ ਨੋਡਲ ਅਫ਼ਸਰਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਵਿਭਾਗ ਵਲੋਂ ਐਨ.ਆਰ.ਆਈਜ਼ ਨਾਲ ਸਬੰਧਤ ਜਿਹੜੇ ਵੀ ਮਾਮਲੇ ਉਨ੍ਹਾਂ ਨੂੰ ਭੇਜੇ ਜਾਂਦੇ ਹਨ, ਨੂੰ ਹੱਲ ਕਰਵਾਉਣ ਲਈ ਪਹਿਲ ਦੇ ਆਧਾਰ ‘ਤੇ ਨਜਿੱਠਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਪ੍ਰਮੁੱਖ ਸਕੱਤਰ ਐਨ.ਆਰ.ਆਈ. ਮਾਮਲੇ ਵਿਭਾਗ ਦਿਲੀਪ ਕੁਮਾਰ, ਏ.ਡੀ.ਜੀ.ਪੀ. ਐਨ.ਆਰ.ਆਈ. ਪ੍ਰਵੀਨ ਕੁਮਾਰ ਸਿਨਹਾ, ਏ.ਆਈ.ਜੀ. ਮੁੱਖ ਦਫ਼ਤਰ ਐਨ.ਆਰ.ਆਈ. ਅਜਿੰਦਰ ਸਿੰਘ, ਸਕੱਤਰ ਐਨ.ਆਰ.ਆਈ. ਕਮਲਜੀਤ ਕੌਰ ਬਰਾੜ, ਵਧੀਕ ਸਕੱਤਰ ਐਨ.ਆਰ.ਆਈ. ਪਰਮਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿਚ ਤਾਇਨਾਤ ਐਨ.ਆਰ.ਆਈ. ਨੋਡਲ ਅਫ਼ਸਰ ਹਾਜ਼ਰ ਸਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement