Bathinda News : ਡਿਊਟੀ ’ਚ ਅਣਗਹਿਲੀ ਕਰਨ ਵਾਲਿਆਂ ਖਿਲਾਫ਼ SSP ਦਾ ਵੱਡਾ ਐਕਸ਼ਨ

By : BALJINDERK

Published : Aug 9, 2024, 9:50 pm IST
Updated : Aug 9, 2024, 9:51 pm IST
SHARE ARTICLE
 CIA ਸਟਾਫ਼ ਦੇ ਤਿੰਨ ਮੁਅੱਤਲ ਕੀਤੇ ਮੁਲਾਜ਼ਮ
CIA ਸਟਾਫ਼ ਦੇ ਤਿੰਨ ਮੁਅੱਤਲ ਕੀਤੇ ਮੁਲਾਜ਼ਮ

Bathinda News : CIA ਸਟਾਫ਼ ਦੇ ਤਿੰਨ ਮੁਲਾਜ਼ਮ ਕੀਤੇ ਮੁਅੱਤਲ ਅਤੇ ਇੰਚਾਰਜ ਨੂੰ ਕੀਤਾ ਲਾਈਨ ਹਾਜ਼ਰ 

Bathinda News : ਬਠਿੰਡਾ ਦੇ ਨਸ਼ਿਆਂ ਦੇ ਦਿੱਤੇ ਟਾਸਕ ਨੂੰ ਨਾ ਪੂਰਾ ਕਾਰਨ ਅਤੇ ਡਿਊਟੀ ’ਚ ਅਣਗਿਹਲੀ ਕਰਨ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਖਿਲਾਫ ਐਸਐਸਪੀ ਬਠਿੰਡਾ ਅਵਨੀਤ ਕੌਰ ਕੌਂਡਲ ਵੱਲੋਂ ਸਖ਼ਤ ਕਾਰਵਾਈ ਕਰਦੇ ਹੋਏ CIA ਸਟਾਫ ਦੇ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰਦੇ ਹੋਏ ਵਿਭਾਗੀ ਕਾਰਵਾਈ ਦੇ ਹੁਕਮ ਦਿੱਤੇ ਹਨ। ਇਸਦੇ ਨਾਲ ਹੀ CIA  ਸਟਾਫ ਦੇ ਇੰਚਾਰਜ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ।

ਜਾਣਕਾਰੀ ਦਿੰਦੇ ਹੋਏ ਐਸਐਸਪੀ ਬਠਿੰਡਾ ਅਵਨੀਤ ਕੌਰ ਕੌਂਡਲ ਨੇ ਦੱਸਿਆ ਕਿ ਨਸ਼ਿਆਂ ਨੂੰ ਲੈ ਕੇ ਜਿੱਥੇ ਪੂਰੇ ਪੰਜਾਬ ’ਚ ਪੁਲਿਸ ਵੱਲੋਂ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਬਠਿੰਡਾ ਪੁਲਿਸ ਨੂੰ ਨਸ਼ਿਆਂ ਨੂੰ ਲੈ ਕੇ ਕੁਝ ਟਾਸਕ ਦਿੱਤੇ ਗਏ ਸਨ, ਪਰ  CIA  ਸਟਾਫ਼ ਇੱਕ ਦੇ ਏਐਸਆਈ ਹਰਿੰਦਰ ਸਿੰਘ ਸੀਨੀਅਰ ਕਾਂਸਟੇਬਲ ਲਖਬੀਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਅਮਰੀਕ ਸਿੰਘ ਵੱਲੋਂ ਇਹਨਾਂ ਟਾਸਕਾਂ ਨੂੰ ਪੂਰਾ ਨਾ ਕਰਦੇ ਹੋਏ ਡਿਊਟੀ ’ਚ ਅਣਗਹਿਲੀ ਕੀਤੀ ਹੈ।  

CIA ਇੰਚਾਰਜ ਜਸਵਿੰਦਰ ਸਿੰਘ ਵੱਲੋਂ ਦੀ ਸੁਪਰਵੀਜ਼ਨ ਅਧੀਨ ਇਹ ਕਰਮਚਾਰੀ ਆਉਂਦੇ ਸਨ ਜਿਸ ਵੱਲੋਂ ਇਹਨਾਂ ਕਰਮਚਾਰੀਆਂ ਤੋਂ ਟਾਸਕ ਪੂਰਾ ਕਰਵਾਉਣ ਲਈ ਯਤਨ ਨਹੀਂ ਕੀਤੇ ਗਏ। ਜਿਸ ਦੇ ਚਲਦਿਆਂ ਐਸ ਪੀ ਡੀ ਅਜੇ ਗਾਂਧੀ ਵੱਲੋਂ ਕਾਰਵਾਈ ਸਬੰਧੀ ਲਿਖਿਆ ਗਿਆ ਸੀ। ਜਿਸ ’ਤੇ ਅਮਲ ਕਰਦੇ ਹੋਏ CIA  ਹਰਿੰਦਰ ਸਿੰਘ ਸੀਨੀਅਰ ਕਸਟੇਬਲ, ਲਖਬੀਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਅਮਰੀਕ ਸਿੰਘ ਨੂੰ ਮੁਅੱਤਲ ਕਰਕੇ ਵਿਭਾਗੀ ਕਾਰਵਾਈ ਕਰਨ ਦੇ ਹੁਕਮ ਕੀਤੇ ਗਏ ਹਨ ਇਸ ਤੋਂ ਇਲਾਵਾ ਸੀਆਈਏ ਇੰਚਾਰਜ ਜਸਵਿੰਦਰ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਉਹਨਾਂ ਕਿਹਾ ਹੈ ਕਿ ਡਿਊਟੀ ’ਚ ਅਣਗਹਿਲੀ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜੋ ਵੀ ਪੁਲਿਸ ਕਰਮਚਾਰੀ ਆਪਣੀ ਡਿਊਟੀ ਤਨਦੇਹੀ ਨਾਲ ਨਹੀਂ ਨਿਭਾਏਗਾ ਉਸ ਖਿਲਾਫ਼ ਸਖਤ ਐਕਸ਼ਨ ਲਿਆ ਜਾਵੇਗਾ

(For more news apart from Big action of SSP against those who neglect their duty News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement