Gurdaspur News : ਪਿੰਡ ਡੀਡਾ ਸਾਸੀਆਂ 'ਚ ਨਹਿਰੀ ਵਿਭਾਗ ਦੀ ਵੱਡੀ ਕਾਰਵਾਈ ,71 ਲੋਕਾਂ ਨੂੰ ਘਰ ਖਾਲੀ ਕਰਨ ਦੇ ਨੋਟਿਸ
Published : Aug 9, 2024, 1:58 pm IST
Updated : Aug 9, 2024, 1:58 pm IST
SHARE ARTICLE
Canal department issued notice to 71 people
Canal department issued notice to 71 people

ਪਿੰਡ ਵਾਸੀਆਂ ਦਾ ਆਰੋਪ -ਜ਼ਿਲ੍ਹਾ ਪ੍ਰਸ਼ਾਸਨ ਨਸ਼ਾ ਤਸਕਰਾਂ ਦੀ ਆੜ 'ਚ ਬਾਕੀ ਪਿੰਡ ਵਾਸੀਆਂ ਦੇ ਘਰ ਵੀ ਖਾਲੀ ਕਰਵਾ ਰਿਹਾ

Gurdaspur News : ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਡੀਡਾ ਸਾਸੀਆਂ 'ਚ ਬੀਤੀ 15 ਜੂਨ ਨੂੰ ਨਸ਼ੇ ਦੀ ਓਵਰਡੋਜ਼ ਨਾਲ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ ਅਤੇ ਘਟਨਾ ਦੇ ਅਗਲੇ ਹੀ ਦਿਨ ਪਿੰਡ ਵਿੱਚ ਨਸ਼ਾ ਤਸਕਰੀ ਵਿੱਚ ਸ਼ਾਮਲ 6 ਘਰਾਂ ਦੇ ਲੋਕ ਪਿੰਡ ਛੱਡ ਕੇ ਫਰਾਰ ਹੋ ਗਏ ਸਨ। ਪੁਲੀਸ ਪ੍ਰਸ਼ਾਸਨ ਨੇ ਉਕਤ 6 ਘਰਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਸੀ।

ਹੁਣ ਇਸ ਮਾਮਲੇ 'ਚ ਨਵਾਂ ਮੋੜ ਆਇਆ ਹੈ। ਜਦੋਂ ਨਹਿਰੀ ਵਿਭਾਗ ਨੇ ਉਕਤ ਪਿੰਡ ਦੇ 71 ਲੋਕਾਂ ਨੂੰ ਮਕਾਨ ਖਾਲੀ ਕਰਨ ਦੇ ਨੋਟਿਸ ਜਾਰੀ ਕੀਤੇ ਹਨ। ਜਿਨ੍ਹਾਂ ਵਿੱਚੋਂ ਸਿਰਫ਼ 56 ਲੋਕਾਂ ਨੂੰ ਹੀ ਨੋਟਿਸ ਮਿਲੇ ਹਨ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨਸ਼ਾ ਤਸਕਰਾਂ ਦੀ ਆੜ ਵਿੱਚ ਬਾਕੀ ਪਿੰਡ ਵਾਸੀਆਂ ਦੇ ਘਰ ਵੀ ਖਾਲੀ ਕਰਵਾ ਰਿਹਾ ਹੈ। ਨਹਿਰੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕੋਈ ਸਾਜ਼ਿਸ਼ ਨਹੀਂ ਸਗੋਂ ਰੁਟੀਨ ਦੇ ਤਹਿਤ ਚੱਲ ਰਹੇ ਕੰਮਾਂ ਦਾ ਨਤੀਜਾ ਹੈ।

ਪੂਰੇ ਪਿੰਡ ਨੂੰ ਲਪੇਟ ਰਿਹਾ ਹੈ ਜ਼ਿਲ੍ਹਾ ਪ੍ਰਸ਼ਾਸਨ -ਪਿੰਡ ਵਾਸੀ 

ਪਿੰਡ ਦੀ ਮਹਿਲਾ ਸਰਪੰਚ ਕਮਲੇਸ਼ ਕੁਮਾਰੀ, ਵਿਕਰਾਂਤ, ਕਰਨ ਕੁਮਾਰ, ਪਰਮਜੀਤ, ਸੰਜੂ ਅਤੇ ਕੁਲਦੀਪ ਨੇ ਦੱਸਿਆ ਕਿ ਪਿੰਡ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀ ਮੌਤ ਹੋਣ ਤੋਂ ਬਾਅਦ ਪੁਲੀਸ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ’ਤੇ ਉਨ੍ਹਾਂ ਦੇ ਪਿੰਡ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾਂਦੀ ਹੈ। ਇਸ ਕਾਰਨ ਪਿੰਡ ਵਿੱਚ ਨਸ਼ੇ ਦੇ ਕਾਰੋਬਾਰ ਦੇ ਸ਼ੱਕੀ ਲੋਕ ਪਿੰਡ ਛੱਡ ਕੇ ਚਲੇ ਗਏ ਹਨ ਅਤੇ ਜੂਨ ਦੇ ਅਖੀਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਨੂੰ 6 ਘਰ ਖਾਲੀ ਕਰਨ ਦੇ ਨੋਟਿਸ ਜਾਰੀ ਕੀਤੇ ਸਨ ਪਰ ਹੁਣ ਜ਼ਿਲ੍ਹਾ ਪ੍ਰਸ਼ਾਸਨ ਨਸ਼ਾ ਤਸਕਰਾਂ ਦੀ ਆੜ ਵਿੱਚ ਪੂਰੇ ਪਿੰਡ ਨੂੰ ਲਪੇਟ ਰਿਹਾ ਹੈ।

 

ਲੋਕਾਂ ਨੇ ਕਾਰਵਾਈ 'ਤੇ ਚੁੱਕੇ ਸਵਾਲ 

ਉਨ੍ਹਾਂ ਨੇ ਦੱਸਿਆ ਕਿ ਪਿੰਡ ਦੇ ਕੁਝ ਲੋਕ ਨਸ਼ੇ ਦਾ ਕਾਰੋਬਾਰ ਕਰਦੇ ਸਨ। ਪੁਲੀਸ ਵੱਲੋਂ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂਕਿ ਕੁਝ ਲੋਕ ਫ਼ਰਾਰ ਹਨ। ਪੁਲਿਸ ਦੀ ਇਸ ਕਾਰਵਾਈ ਤੋਂ ਪਿੰਡ ਦੇ ਲੋਕ ਵੀ ਖੁਸ਼ ਹਨ ਪਰ ਹੁਣ ਨਹਿਰੀ ਵਿਭਾਗ ਨੇ ਪਿੰਡ ਦੇ 71 ਲੋਕਾਂ ਨੂੰ ਮਕਾਨ ਖਾਲੀ ਕਰਨ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਉਕਤ ਮਕਾਨ ਨਹਿਰੀ ਵਿਭਾਗ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਕੇ ਬਣਾਏ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਉਸ ਦੇ ਦਾਦਾ-ਪੜਦਾਦਾ 150 ਸਾਲਾਂ ਤੋਂ ਵੱਧ ਸਮੇਂ ਤੋਂ ਪਿੰਡ ਵਿੱਚ ਰਹਿ ਰਹੇ ਹਨ ਅਤੇ ਹੁਣ ਉਹ ਉੱਥੇ ਰਹਿ ਰਹੇ ਹਨ। ਨਹਿਰਾਂ 'ਤੇ ਹੋਏ ਨਾਜਾਇਜ਼ ਕਬਜ਼ਿਆਂ ਵੱਲ ਪਹਿਲੀ ਸਰਕਾਰ ਨੂੰ ਨਜ਼ਰ ਕਿਉਂ ਨੀ ਆਏ ?

ਇਹ ਸਭ ਉਨ੍ਹਾਂ ਦੇ ਪਿੰਡ ਨੂੰ ਬਦਨਾਮ ਕਰਨ ਅਤੇ ਨਹਿਰ ਦੇ ਕੰਢੇ ਬਣੇ ਘਰਾਂ ਦੇ ਲੋਕਾਂ ਨੂੰ ਬੇਘਰ ਕਰਨ ਲਈ ਕੀਤਾ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦੇ ਕਈ ਲੋਕ ਸਰਕਾਰੀ ਨੌਕਰੀ ਕਰ ਰਹੇ ਹਨ, ਕੁਝ ਲੋਕ ਫੌਜ ਵਿੱਚ ਵੀ ਹਨ, ਇਹ ਜ਼ਰੂਰੀ ਨਹੀਂ ਕਿ ਜੇਕਰ ਪਿੰਡ ਦੇ ਕੁਝ ਲੋਕ ਨਸ਼ੇ ਦੀ ਤਸਕਰੀ ਕਰਦੇ ਹਨ ਤਾਂ ਸਾਰਾ ਪਿੰਡ ਉਨ੍ਹਾਂ ਵਿੱਚ ਮਿਲਾ ਦਿੱਤਾ ਜਾਵੇ।

ਐਕਸੀਅਨ ਨੇ ਮਾਮਲੇ ਦੀ ਦਿੱਤੀ ਜਾਣਕਾਰੀ  

ਨਹਿਰੀ ਵਿਭਾਗ ਦੇ ਐਕਸੀਅਨ ਕਰਨਬੀਰ ਸਿੰਘ ਬੈਂਸ ਨੇ ਕਿਹਾ ਕਿ ਉਕਤ ਮਾਮਲੇ ਦਾ ਨਸ਼ਿਆਂ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਦੇ ਵਿਭਾਗ ਦੇ ਐਸਡੀਓ ਰੋਹਿਤ ਪ੍ਰਭਾਕਰ ਨੇ ਉਨ੍ਹਾਂ ਦੀ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ। ਜਿਸ ਵਿੱਚ ਦੱਸਿਆ ਗਿਆ ਕਿ ਪਿੰਡ  ਡੀਡਾ ਸਾਸੀਆਂ 'ਚ ਕੁਝ ਵਿਅਕਤੀਆਂ ਨੇ ਨਹਿਰੀ ਵਿਭਾਗ ਦੀ ਜ਼ਮੀਨ ’ਤੇ ਕਬਜ਼ਾ ਕਰਕੇ ਮਕਾਨ ਬਣਾ ਲਏ ਹਨ ਅਤੇ ਇਸੇ ਮਾਮਲੇ ਤਹਿਤ ਪਿੰਡ ਦੇ ਕੁਝ ਲੋਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement