Kapurthala News : ਕਪੂਰਥਲਾ ਪੁਲਿਸ ਨੇ 8 ਸਾਲਾ ਬੱਚੀ ਨੂੰ ਅਸ਼ਲੀਲ ਵੀਡੀਓ ਦਿਖਾ ਕੇ ਰੇਪ ਕਰਨ ਵਾਲੇ ਆਰੋਪੀ ਚਾਚੇ ਨੂੰ ਕੀਤਾ ਗ੍ਰਿਫਤਾਰ
Published : Aug 9, 2024, 2:23 pm IST
Updated : Aug 9, 2024, 2:23 pm IST
SHARE ARTICLE
 Rape Symbolic photo
Rape Symbolic photo

ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹਾਸਲ ਕੀਤਾ ਇੱਕ ਦਿਨ ਦਾ ਪੁਲੀਸ ਰਿਮਾਂਡ

Kapurthala News : ਕਪੂਰਥਲਾ ਜ਼ਿਲੇ ਦੇ ਸੁਲਤਾਨਪੁਰ ਲੋਧੀ ਥਾਣੇ ਦੀ ਪੁਲਿਸ ਨੇ 8 ਸਾਲਾ ਬੱਚੀ ਨੂੰ ਅਸ਼ਲੀਲ ਵੀਡੀਓ ਦਿਖਾ ਕੇ ਉਸ ਨਾਲ ਰੇਪ ਕਰਨ ਵਾਲੇ ਆਰੋਪੀ ਚਾਚੇ ਨੂੰ ਗ੍ਰਿਫਤਾਰ ਕੀਤਾ ਹੈ। ਆਰੋਪੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਐਸਐਚਓ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲੀਸ ਰਿਮਾਂਡ ਵੀ ਹਾਸਲ ਕੀਤਾ ਹੈ।

ਅਸ਼ਲੀਲ ਵੀਡੀਓ ਦਿਖਾ ਕੇ ਕੀਤਾ ਰੇਪ 

ਜਾਣਕਾਰੀ ਮੁਤਾਬਕ ਇਕ ਔਰਤ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦਾ ਵਿਆਹ 2011 'ਚ ਹੋਇਆ ਸੀ। ਉਹ ਕਰੀਬ 4 ਸਾਲਾਂ ਤੋਂ ਆਪਣੇ ਪਤੀ ਤੋਂ ਵੱਖ ਰਹਿ ਰਹੀ ਹੈ। ਉਸ ਦੀ 8 ਸਾਲ ਦੀ ਬੇਟੀ ਆਪਣੇ ਪਤੀ ਦੇ ਘਰ ਰਹਿ ਰਹੀ ਹੈ। ਉਸਦੀ ਬੇਟੀ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਸਕੂਲ ਹੁੰਦੀ ਹੈ।

10 ਜੁਲਾਈ ਨੂੰ ਜਦੋਂ ਉਹ ਸ਼ਾਮ ਨੂੰ ਘਰ ਵਾਪਸ ਆਈ ਤਾਂ ਬੇਟੀ ਨੇ ਉਸ ਨੂੰ ਦੱਸਿਆ ਕਿ ਉਹ ਸਕੂਲ ਤੋਂ ਘਰ ਆ ਕੇ ਟੀਵੀ ਦੇਖ ਰਹੀ ਹੈ। ਕਰੀਬ 3 ਵਜੇ ਉਸ ਦੇ ਚਚੇਰੇ ਸਹੁਰੇ ਦਾ ਲੜਕਾ ਲਵਪ੍ਰੀਤ ਸਿੰਘ ਵਾਸੀ ਪਿੰਡ ਮੋਠਾਂਵਾਲ ਜੋ ਕਿ ਵਿਆਹਿਆ ਹੋਇਆ ਹੈ। ਉਹ ਬੇਟੀ ਨੂੰ ਕਮਰੇ 'ਚ ਬਿਠਾ ਕੇ ਅਸ਼ਲੀਲ ਵੀਡੀਓ ਦਿਖਾਉਂਦਾ ਸੀ ਅਤੇ ਰੇਪ ਦੀ ਵਾਰਦਾਤ ਨੂੰ ਅੰਜਾਮ ਦਿੰਦਾ ਸੀ। ਇਹ ਦੇਖ ਕੇ ਬੇਟੀ ਬਹੁਤ ਡਰੀ ਹੋਈ ਸੀ।

ਪੁਲੀਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਉਸ ਸਮੇਂ ਉਸ ਨੇ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਹ ਆਪਣੀ ਬੇਇੱਜ਼ਤੀ ਦੇ ਡਰੋਂ ਚੁੱਪ ਸੀ ਪਰ ਮੈਂ ਆਪਣੀ ਬੇਟੀ ਨਾਲ ਹੋਈਆਂ ਗਲਤ ਹਰਕਤਾਂ ਨੂੰ ਬਰਦਾਸ਼ਿਤ ਨਹੀਂ ਕਰ ਸਕਦੀ ਸੀ। ਇਸ ਲਈ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ। ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਧਾਰਾ 354-ਏ ਆਈਪੀਸੀ ਅਤੇ 8 ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਆਰੋਪੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਐਸਐਚਓ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਅਦਾਲਤ ਵੱਲੋਂ ਦਿੱਤੇ ਇੱਕ ਦਿਨ ਦੇ ਪੁਲੀਸ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ।

 

 

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement