Amritsar News : ਸੜਕ ਹਾਦਸੇ 'ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ , ਕੁੱਝ ਦਿਨਾਂ ਬਾਅਦ ਜਾਣਾ ਸੀ ਵਿਦੇਸ਼
Published : Aug 9, 2024, 10:44 am IST
Updated : Aug 9, 2024, 10:44 am IST
SHARE ARTICLE
  policeman died in Road Accident
policeman died in Road Accident

ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਕਾਰ ਦੀ ਹੋਈ ਟੱਕਰ ,ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ

Amritsar News : ਅੰਮ੍ਰਿਤਸਰ 'ਚ ਵੀਰਵਾਰ ਰਾਤ ਨੂੰ ਇਕ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ ਹੈ। ਮਹਿੰਦਰਾ ਸਕਾਰਪੀਓ ਕਾਰ ਬੁਰੀ ਤਰ੍ਹਾਂ ਟੁੱਟ ਗਈ। ਕਾਰ ਦਾ ਡਰਾਈਵਰ ਪੁਲਿਸ ਮੁਲਾਜ਼ਮ ਸੀ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। 

 

ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਅੰਮ੍ਰਿਤਸਰ ਬਾਈਪਾਸ ਜਾਮ ਕਰਕੇ ਪ੍ਰਦਰਸ਼ਨ ਕੀਤਾ। ਆਰੋਪ ਹੈ ਕਿ ਸੜਕ ਕਿਨਾਰੇ ਵਾਹਨ ਖੜ੍ਹੇ ਕੀਤੇ ਜਾਂਦੇ ਹਨ, ਜਿਸ ਕਾਰਨ ਇੱਥੇ ਹਾਦਸੇ ਵਾਪਰਦੇ ਹਨ।

ਇਹ ਹਾਦਸਾ ਅੰਮ੍ਰਿਤਸਰ ਬਾਈਪਾਸ 'ਤੇ ਸਥਿਤ ਖੰਨਾ ਪੇਪਰ ਮਿੱਲ ਨੇੜੇ ਵਾਪਰਿਆ ਹੈ। ਮ੍ਰਿਤਕ ਦੀ ਪਛਾਣ ਜੋਬਨ ਪ੍ਰੀਤ ਸਿੰਘ (22) ਵਾਸੀ ਫਤਿਹਗੜ੍ਹ ਚੂੜੀਆਂ ਵਜੋਂ ਹੋਈ ਹੈ। ਜੋਬਨ ਵੇਰਕਾ ਬਾਈਪਾਸ ਤੋਂ ਆ ਰਿਹਾ ਸੀ। ਇਸੇ ਦੌਰਾਨ ਖੰਨਾ ਪੇਪਰ ਮਿੱਲ ਨੇੜੇ ਮੋੜ ਕੱਟਦੇ ਸਮੇਂ ਕਾਰ ਇੱਕ ਪੱਥਰ ਨਾਲ ਟਕਰਾ ਕੇ ਪਲਟ ਗਈ ਅਤੇ ਸਾਹਮਣੇ ਖੜ੍ਹੇ ਟਰੱਕ ਨਾਲ ਟਕਰਾ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਸਕਾਰਪੀਓ ਕਾਰ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ। ਚਸ਼ਮਦੀਦਾਂ ਮੁਤਾਬਕ ਇਹ ਹਾਦਸਾ ਨਾਜਾਇਜ਼ ਤੌਰ 'ਤੇ ਖੜ੍ਹੇ ਟਰੱਕ ਕਾਰਨ ਵਾਪਰਿਆ। ਇਸ ਤੋਂ ਬਾਅਦ ਡਰਾਈਵਰ ਟਰੱਕ ਸਮੇਤ ਮੌਕੇ ਤੋਂ ਫਰਾਰ ਹੋ ਗਿਆ।

ਹਾਦਸੇ ਤੋਂ ਬਾਅਦ ਪੁਲਸ ਨੇ ਲੋਕਾਂ ਦੀ ਮਦਦ ਨਾਲ ਜੋਬਨ ਪ੍ਰੀਤ ਸਿੰਘ ਨੂੰ ਕਾਰ 'ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਅਨੁਸਾਰ ਜੋਬਨ ਡੇਢ ਮਹੀਨੇ ਬਾਅਦ ਅਮਰੀਕਾ ਜਾ ਰਿਹਾ ਸੀ ਅਤੇ ਪੂਰਾ ਪਰਿਵਾਰ ਉਸ ਦੇ ਜਾਣ ਦੀਆਂ ਤਿਆਰੀਆਂ ਕਰ ਰਿਹਾ ਸੀ।

ਸਥਾਨਕ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਤੋਂ ਬਾਅਦ ਫਰਾਰ ਹੋਏ ਟਰੱਕ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਅੰਮ੍ਰਿਤਸਰ ਬਾਈਪਾਸ ਅਤੇ ਆਸਪਾਸ ਦੇ ਇਲਾਕੇ ਦੇ ਸੀਸੀਟੀਵੀ ਦੇਖ ਰਹੀ ਹੈ ਤਾਂ ਜੋ ਟਰੱਕ ਦੀ ਪਛਾਣ ਕੀਤੀ ਜਾ ਸਕੇ।

Location: India, Punjab, Amritsar

SHARE ARTICLE

ਏਜੰਸੀ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement