Punjab News: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ 'ਤੇ ਤਲਾਸ਼ੀ ਮੁਹਿੰਮ ਚਲਾਈ
Published : Aug 9, 2024, 7:13 pm IST
Updated : Aug 9, 2024, 7:13 pm IST
SHARE ARTICLE
 PUNJAB POLICE CONDUCTS SEARCH OPERATION AT 170 RAILWAY STATIONS
PUNJAB POLICE CONDUCTS SEARCH OPERATION AT 170 RAILWAY STATIONS

- ਪੁਲਿਸ ਟੀਮਾਂ ਨੇ ਰੇਲਵੇ ਸਟੇਸ਼ਨਾਂ 'ਤੇ 1778 ਵਿਅਕਤੀਆਂ ਦੀ ਲਈ ਤਲਾਸ਼ੀ, ਪਾਰਕ ਕੀਤੇ 1851 ਵਾਹਨਾਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 PUNJAB POLICE CONDUCTS SEARCH OPERATION AT 170 RAILWAY STATIONS : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਗਾਮੀ ਸੁਤੰਤਰਤਾ ਦਿਵਸ-2024 ਦੇ ਮੱਦੇਨਜ਼ਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਈ ਗਈ, ਜਿਸ ਤਹਿਤ ਪੁਲਿਸ ਟੀਮਾਂ ਨੇ ਖੋਜੀ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ।

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਮੁਹਿੰਮ ਨੇ ਨੇਪਰੇ ਚਾੜ੍ਹਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਪ੍ਰਤੀ ਰੇਲਵੇ ਸਟੇਸ਼ਨ ਘੱਟੋ ਘੱਟ ਦੋ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਵਿਅਕਤੀਆਂ ਦੀ ਤਲਾਸ਼ੀ ਲੈਣ ਸਮੇਂ ਉਨ੍ਹਾਂ ਨਾਲ ਨਿਮਰਤਾ ਨਾਲ ਪੇਸ਼ ਆਉਣ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦਿਆਂ ਸੂਬੇ ਭਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ 'ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕਰਨ ਲਈ 2000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 250 ਪੁਲਿਸ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ 'ਤੇ ਚਲਾਏ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 1778 ਲੋਕਾਂ ਦੀ ਚੈਕਿੰਗ ਕੀਤੀ, ਜਦਕਿ 31 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੀਪੀਜ਼/ਐਸਐਸਪੀਜ਼ ਨੂੰ ਵਾਹਨ ਐਪ ਦੀ ਵਰਤੋਂ ਕਰਕੇ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ ਖੜ੍ਹੇ ਸਾਰੇ ਵਾਹਨਾਂ, ਖਾਸ ਤੌਰ ‘ਤੇ ਤਿੰਨ ਦਿਨਾਂ ਤੋਂ ਵੱਧ ਸਮੇਂ ਤੋਂ ਪਾਰਕ ਕੀਤੇ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ ਵੱਖ-ਵੱਖ ਪਾਰਕਿੰਗਾਂ ਵਿੱਚ ਖੜ੍ਹੇ ਕੁੱਲ 1851 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ 'ਚੋਂ 628 ਵਾਹਨ ਤਿੰਨ ਦਿਨਾਂ ਤੋਂ ਵੱਧ ਸਮੇਂ ਤੋਂ ਪਾਰਕ ਕੀਤੇ ਗਏ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement