ਫ਼ਿਲਮ ਟੀਮ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ , ਬੂਟੇ ਵੰਡੇ
‘Bibi Rajini’ film Star cast visited to Sri Harmandir Sahib : ਸਿੱਖ ਇਤਿਹਾਸ ਦੇ ਨਾਲ ਜੁੜੀ ‘ਬੀਬੀ ਰਜਨੀ’ ਫਿਲਮ ਦੀ ਸਟਾਰਕਾਸਟ ਜਸ ਬਾਜਵਾ ਅਤੇ ਰੂਪੀ ਗਿੱਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੇ ਲਈ ਪਹੁੰਚੇ ਹਨ। ਇਸ ਮੌਕੇ ਫ਼ਿਲਮ ਟੀਮ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਬੂਟੇ ਵੀ ਵੰਡੇ।
ਸਟਾਰ ਕਾਸਟ ਨੇ ਦੱਸਿਆ ਕਿ ਸਾਡੇ ਸਿੱਖ ਇਤਿਹਾਸ ਨਾਲ ਸਬੰਧਤ ਬੀਬੀ ਰਜਨੀ ਦੀ ਫ਼ਿਲਮ ਰਿਲੀਜ਼ ਹੋਣ ਵਾਲੀ ਹੈ, ਜਿਸ ਦੀ ਸਫਲਤਾ ਲਈ ਉਹ ਅਰਦਾਸ ਕਰਨ ਆਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਬੀਬੀ ਰਜਨੀ ਦੀ ਇਹ ਫਿਲਮ 30 ਅਗਸਤ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ।
ਇਤਿਹਾਸ ਨਾਲ ਜੁੜੀ ਹੈ ਫ਼ਿਲਮ
ਫ਼ਿਲਮ ਦੀ ਸਟਾਰ ਕਾਸਟ ਨੇ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਸਿੱਖ ਇਤਿਹਾਸ ਨਾਲ ਜੋੜਨਾ ਸਾਡਾ ਫਰਜ਼ ਹੈ, ਤਾਂ ਜੋ ਉਹ ਇਤਿਹਾਸ ਬਾਰੇ ਜਾਣ ਸਕਣ। ਇਸ ਦੇ ਨਾਲ ਹੀ ਜਸ ਬਾਜਵਾ ਅਤੇ ਰੂਪੀ ਗਿੱਲ ਨੇ ਕਿਹਾ ਕਿ ਅਸੀਂ ਆਪਣਾ ਫਰਜ਼ ਨਿਭਾਇਆ ਹੈ, ਪੂਰੀ ਟੀਮ ਨੇ ਬੜੇ ਪਿਆਰ ਅਤੇ ਸਤਿਕਾਰ ਨਾਲ ਇਸ ਫਿਲਮ ਨੂੰ ਤਿਆਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਉਹ ਦੇਸ਼-ਵਿਦੇਸ਼ ਵਿੱਚ ਵਸਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਇਸ ਫਿਲਮ ਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦਿਖਾਉਣ ਤਾਂ ਜੋ ਉਹ ਆਪਣੇ ਇਤਿਹਾਸ ਬਾਰੇ ਜਾਣ ਸਕਣ। ਇਸ ਮੌਕੇ ਫਿਲਮ ਦੀ ਸਟਾਰ ਕਾਸਟ ਨੇ ਗੁਰੂ ਘਰ ਵਿੱਚ ਬੂਟੇ ਵੀ ਵੰਡੇ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਵਾਤਾਵਰਨ ਨੂੰ ਸਿਹਤਮੰਦ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ।
ਸਟਾਰਕਾਸਟ ਜਸ ਬਾਜਵਾ ਅਤੇ ਰੂਪੀ ਗਿੱਲ ਨੇ ਕਿਹਾ ਕਿ ਇਹ ਫਿਲਮ ਸਿੱਖ ਇਤਿਹਾਸ ਨਾਲ ਸਬੰਧਤ ਹੈ ਅਤੇ ਹਰ ਸਿੱਖ ਬੀਬੀ ਰਜਨੀ ਦੇ ਇਤਿਹਾਸ ਨੂੰ ਜਾਣਦਾ ਹੈ, ਉਹ ਫਿਲਮ ਦੀ ਸਫਲਤਾ ਲਈ ਅਰਦਾਸ ਕਰਨ ਲਈ ਅੱਜ ਗੁਰੂ ਮਹਾਰਾਜ ਦੇ ਘਰ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਹ ਗੁਰੂ ਮਹਾਰਾਜ ਦੇ ਦਰਸ਼ਨਾਂ ਲਈ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣ ਆਉਂਦੇ ਰਹੇ ਹਨ ਪਰ ਇਸ ਵਾਰ ਉਹ ਆਪਣੀ ਫਿਲਮ ਬੀਬੀ ਰਜਨੀ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਆ ਗਏ ਹਨ।