Punjab News: ਪਿੰਡ ਵਾਸੀਆਂ ਨੇ ਪੁੱਲ ਨੂੰ ਠੀਕ ਕਰਵਾਉਣ ਦੀ ਕੀਤੀ ਮੰਗ
There is a big gap in the bridge Dinanagar of Gurdaspur News: ਗੁਰਦਾਸਪੁਰ ਦੇ ਦੀਨਾਨਗਰ ਨੇੜੇ ਧਮਰਾਈ ਨਹਿਰ ’ਤੇ ਬਣੇ ਪੁਲ ’ਚ ਵੱਡਾ ਪਾੜ ਪੈਣ ਕਾਰਨ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ’ਚ ਡਰ ਦਾ ਮਾਹੌਲ ਬਣ ਗਿਆ ਹੈ। ਪੁਲ ਵਿਚ ਪਏ ਵੱਡੇ ਪਾੜ ਨੂੰ ਲੈ ਕੇ ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪੁਲ ਵਿਚ ਪਏ ਪਾੜ ਨੂੰ ਜਲਦੀ ਠੀਕ ਕੀਤਾ ਜਾਵੇ। ਜਿਸ ਤੋਂ ਬਾਅਦ ਨਹਿਰੀ ਵਿਭਾਗ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਪੁਲ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ।
ਇਹ ਵੀ ਪੜ੍ਹੋ: Moga News: ਢਾਈ ਮਹੀਨੇ ਪਹਿਲਾਂ ਵਿਦੇਸ਼ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ
ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਦੋਸ਼ ਲਾਇਆ ਹੈ ਕਿ ਛੋਟੇ ਪੁਲ ਦੇ ਕੋਲ ਲੋਹੇ ਦਾ ਵੱਡਾ ਪੁਲ ਬਣ ਚੁੱਕਾ ਹੈ ਪਰ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵੱਲੋਂ ਅਜੇ ਤੱਕ ਇਸ ਨੂੰ ਚਾਲੂ ਨਹੀਂ ਕੀਤਾ ਗਿਆ, ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਖੁਦ ਹੀ ਵੱਡੇ ਪੁਲ ਨੂੰ ਖੋਲ੍ਹ ਦਿੱਤਾ ਹੈ, ਜਿਸ ਕਾਰਨ ਵੱਡਾ ਹਾਦਸਾ ਵਾਪਰ ਸਕਦਾ ਹੈ।
ਇਹ ਵੀ ਪੜ੍ਹੋ: Joginder Singh: PM ਮੋਦੀ ਨੇ ਸ. ਜੋਗਿੰਦਰ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਜਤਾਇਆ ਦੁੱਖ, ਕਿਹਾ- ਪੱਤਰਕਾਰੀ ਨੂੰ ਪੂਰੀ ਤਰ੍ਹਾਂ ਸਨ ਸਮਰਪਿਤ