
Bhawanigarh Accident News: ਮੋਟਰਸਾਈਕਲ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ
Bhawanigarh Accident News in punjabi : ਭਵਾਨੀਗੜ੍ਹ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ ਇਥੇ ਮਾਤਾ ਨੈਣਾਂ ਦੇਵੀ ਦੇ ਦਰਸ਼ਨਾਂ ਲਈ ਗਏ ਦੋ ਨੌਜਵਾਨਾਂ ਦੀ ਇਕ ਸੜਕ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਜੀਤ ਸ਼ਰਮਾ ਤੇ ਮੋਹਿਤ ਸ਼ਰਮਾ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਫੱਗੂਵਾਲਾ ਕੈਂਚੀਆਂ ਵਿਖੇ ਸਥਿਤ ਕਲੋਨੀਆਂ ’ਚ ਰਹਿਣ ਵਾਲੇ ਪ੍ਰਵਾਸੀ ਪਰਿਵਾਰਾਂ ਦੇ ਕੁਝ ਲੜਕੇ ਆਪਣੇ ਮੋਟਰਸਾਈਕਲਾਂ ਰਾਹੀ ਮਾਤਾ ਨੈਣਾਂ ਦੇਵੀ ਦੇ ਦਰਸ਼ਨਾਂ ਲਈ ਗਏ ਸਨ ਅਤੇ ਜਿਥੋਂ ਇਹ ਲੜਕੇ ਮਾਤਾ ਨੈਣਾਂ ਦੇਵੀ ਦੇ ਦਰਸ਼ਨ ਕਰ ਕੇ ਅੱਗੇ ਬਾਬਾ ਬਾਲਕ ਨਾਥ ਜੀ ਦੇ ਦਰਸ਼ਨ ਕਰਨ ਲਈ ਚਲੇ ਗਏ ਅਤੇ ਜਦੋਂ ਇਹ ਉਥੋਂ ਵਾਪਸ ਆ ਰਹੇ ਸਨ ਤਾਂ ਸ਼ਹਿਰ ਨੇੜੇ ਇਨ੍ਹਾਂ ਦੇ ਮੋਟਰਸਾਈਕਲ ਜਿਸ ’ਤੇ ਦੋ ਨੌਜਵਾਨ ਸਵਾਰ ਸਨ ਦੀ ਇਕ ਟਰੱਕ ਨਾਲ ਟੱਕਰ ਹੋ ਗਈ।
ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਗੁਰਜੀਤ ਸ਼ਰਮਾ ਪੁੱਤਰ ਵਦੇਸ਼ੀ ਸ਼ਰਮਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਦੂਜੇ ਗੰਭੀਰ ਰੂਪ ’ਚ ਜ਼ਖ਼ਮੀ ਹੋਏ ਨੌਜਵਾਨ ਮੋਹਿਤ ਸ਼ਰਮਾ ਪੁੱਤਰ ਹਰਦੇਵ ਸ਼ਰਮਾ ਨੇ ਪੀ.ਜੀ.ਆਈ ਲਿਜਾਂਦੇ ਸਮੇਂ ਰਸਤੇ ’ਚ ਹੀ ਦਮ ਤੋੜ ਦਿੱਤਾ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੂਰੇ ਇਲਾਕੇ ਅੰਦਰ ਸੋਗ ਦੀ ਲਹਿਰ ਦੋੜ ਗਈ।
(For more news apart from “Fake doctor caught in Rohtak PGI News in punjabi , ” stay tuned to Rozana Spokesman.)