
ਸ਼ਹੀਦ ਪ੍ਰਿਤਪਾਲ ਸਿੰਘ ਅਤੇ ਸ਼ਹੀਦ ਹਰਮਿੰਦਰ ਸਿੰਘ ਦੀ ਬਹਾਦਰੀ ਨੂੰ ਕੀਤਾ ਸਲਾਮ
Chief Minister Bhagwant Mann announced to give Rs. 1 crore each to the families of martyred soldiers. : ਜੰਮੂ-ਕਸ਼ਮੀਰ ਦੇ ਕੁਲਗਾਮ ’ਚ ਅੱਤਵਾਦੀਆਂ ਹੋਏ ਮੁਕਾਬਲੇ ਦੌਰਾਨ ਪੰਜਾਬ ਦੇ ਦੋ ਫੌਜੀ ਜਵਾਨ ਸ਼ਹੀਦ ਹੋ ਗਏ ਹਨ। ਇਹ ਦੋਵੇਂ ਨੌਜਵਾਨ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਸਨ। ਜਿਨ੍ਹਾਂ ਵਿਚੋਂ ਸ਼ਹੀਦ ਫੌਜੀ ਜਵਾਨ ਹਰਮਿੰਦਰ ਸਿੰਘ ਮੰਡੀ ਗੋਬਿੰਦਗੜ੍ਹ ਦੇ ਪਿੰਡ ਬਦੀਨਪੁਰ ਦਾ ਰਹਿਣ ਵਾਲਾ ਸੀ ਜਦਕਿ ਸ਼ਹੀਦ ਪ੍ਰਿਤਪਾਲ ਸਿੰਘ ਖੰਨਾ ਦੇ ਪਿੰਡ ਮਾਨੂਪੁਰ ਦਾ ਰਹਿਣ ਵਾਲਾ ਸੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦੇਸ਼ ਦੀ ਰੱਖਿਆ ਕਰਦੇ ਸਮੇਂ ਸ਼ਹੀਦ ਹੋਏ ਫੌਜੀ ਜਵਾਨਾਂ ਦੇ ਜਜ਼ਬੇ ਅਤੇ ਬਹਾਦਰੀ ਨੂੰ ਮੈਂ ਸਲਾਮ ਕਰਦਾ ਹਾਂ। ਉਨ੍ਹਾਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਰਾਹੀਂ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿਚ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦੇ ਅਨੁਸਾਰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਵੀ ਭੇਂਟ ਕੀਤੀ ਜਾਵੇ। ਜਦਕਿ ਸ਼ਹੀਦਾਂ ਦੇ ਪਰਿਵਾਰ ਵਿਚੋਂ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।